News

ਸਾਰੇ ਐਮਪੀ ਵਾਕਆਊਟ ਦਾ ਡਰਾਮਾ ਛੱਡ ਕਿਸਾਨਾਂ ਦਾ ਸਾਥ ਦੇਣ: ਅਰਵਿੰਦ ਕੇਜਰੀਵਾਲ

ਖੇਤੀ ਆਰਡੀਨੈਂਸਾਂ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਹੈ। ਉਹਨਾਂ ਨੇ ਲਿਖਿਆ ਕਿ ਕੇਂਦਰ ਦੇ ਤਿੰਨ ਬਿੱਲ ਕਿਸਾਨਾਂ ਨੂੰ ਵੱਡੀਆਂ ਕੰਪਨੀਆਂ ਦੇ ਹੱਥਾਂ ਵਿੱਚ ਸੋਸ਼ਣ ਲਈ ਛੱਡ ਦੇਵੇਗੀ। ਮੈਂ ਗੈਰ ਭਾਜਪਾ ਪਾਰਟੀਆਂ ਨੂੰ ਬੇਨਤੀ ਕਰਦਾ ਹੈ ਕਿ ਰਾਜ ਸਭਾ ਵਿੱਚ ਇਕਜੁੱਟ ਹੋ ਕੇ ਇਹਨਾਂ ਬਿੱਲਾਂ ਦਾ ਵਿਰੋਧ ਕਰਨ।

ਸਾਰੇ ਐਮਪੀ ਮੌਜੂਦ ਹਨ ਅਤੇ ਵਾਕਆਊਟ ਦਾ ਡਰਾਮਾ ਨਾ ਕਰਨ। ਦੇਸ਼ ਭਰ ਵਿਚ ਖੇਤੀਬਾੜੀ ਬਿੱਲਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।ਪੰਜਾਬ ਵਿਚ ਜਥੇਬੰਦੀਆਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਬਿੱਲਾਂ ਉੱਤੇ ਸਿਆਸਤ ਵੀ ਗਰਮਾਈ ਹੋਈ ਹੈ।

ਕੇਜਰੀਵਾਲ ਨੇ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਖੇਤੀਬਾੜੀ ਬਿੱਲਾਂ ਦਾ ਵਿਰੋਧ ਕੀਤਾ ਹੈ।ਕੇਜਰੀਵਾਲ ਨੇ ਪਹਿਲਾ ਵੀ ਇੱਕ ਟਵੀਟ ਕਰ ਕੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਸਮਰਥਨ ਦਿੱਤਾ ਸੀ ਅਤੇ ਕੇਂਦਰ ਸਰਕਾਰ ਨੂੰ ਖੇਤੀਬਾੜੀ ਬਿੱਲ ਵਾਪਸ ਲੈਣ ਦੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ: ਲੰਬੇ ਸਮੇਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਕੀਤਾ ਟਵੀਟ, ਕਿਹਾ…

ਪੂਰੇ ਦੇਸ਼ ਦੇ ਕਿਸਾਨ ਤੁਹਾਨੂੰ ਦੇਖ ਰਹੇ ਹਨ। ਦਸ ਦਈਏ ਕਿ ਲੋਕ ਸਭਾ ਵਿੱਚ ਵੀਰਵਾਰ ਨੂੰ ਖੇਤੀਬਾੜੀ ਪੈਦਾਵਾਰ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਬਿੱਲ, ਕਿਸਾਨੀ (ਮਜ਼ਬੂਤੀਕਰਨ ਅਤੇ ਸੁਰੱਖਿਆ) ਕੀਮਤ ਭਰੋਸਾ ਸਮਝੌਤਾ ਅਤੇ ਖੇਤੀਬਾੜੀ ਸੇਵਾ ‘ਤੇ ਕਰਾਰ ਬਿੱਲ ਪਾਸ ਹੋ ਗਿਆ ਹੈ। ਇਸ ਤੋਂ ਪਹਿਲਾਂ ਜ਼ਰੂਰੀ ਵਸਤੂ (ਸੋਧ) ਬਿੱਲ ਪਹਿਲਾਂ ਹੀ ਪਾਸ ਹੋ ਚੁੱਕਿਆ ਹੈ।

Click to comment

Leave a Reply

Your email address will not be published. Required fields are marked *

Most Popular

To Top