Business

ਸਿਨੇਮਾ ਘਰਾਂ ਦੇ ਸ਼ੌਕੀਨਾਂ ਲਈ ਆਈ ਵੱਡੀ ਖੁਸ਼ਖਬਰੀ, ਇਸ ਮਹੀਨੇ ਲੱਗਣਗੀਆਂ ਰੌਣਕਾਂ

ਕੋਰੋਨਾ ਵਾਇਰਸ ਕਾਰਨ ਲੌਕਡਾਊਨ ਦੇ ਚੱਲਦਿਆਂ ਦੇਸ਼ ਭਰ ‘ਚ ਪਿਛਲੇ ਚਾਰ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਬੰਦ ਪਏ ਹਨ। ਇਸ ਦੇ ਚੱਲਦਿਆਂ ਕਈ ਵੱਡੀਆਂ ਫ਼ਿਲਮਾਂ ਨੇ ਓਟੀਟੀ ਪਲੇਟਫਾਰਮ ਦਾ ਰੁਖ਼ ਕੀਤਾ ਹੈ। ਅਜਿਹੇ ‘ਚ ਸਿਨੇਮਾ ਜਗਤ ਨਾਲ ਜੁੜੇ ਕਈ ਲੋਕਾਂ ਦਾ ਰੋਜ਼ਗਾਰ ਠੱਪ ਹੋਇਆ ਹੈ। ਇਨ੍ਹਾਂ ਹਾਲਾਤਾਂ ਨੂੰ ਦੇਖਦਿਆਂ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਨੇ ਗ੍ਰਹਿ ਮੰਤਰਾਲੇ ਨੂੰ ਅਗਸਤ ਤੋਂ ਸਿਨੇਮਾ ਘਰ ਖੋਲ੍ਹਣ ਦੀ ਸਿਫਾਰਸ਼ ਕੀਤੀ ਹੈ। ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਸਕੱਤਰ ਅਮਿਤ ਖਰੇ ਨੇ ਸੀਆਈਆਈ ਮੀਡੀਆ

ਕਮੇਟੀ ਦੇ ਨਾਲ ਸ਼ੁੱਕਰਵਾਰ ਗੱਲਬਾਤ ਕੀਤੀ। ਉਨ੍ਹਾਂ ਕਿਹਾ ਗ੍ਰਹਿ ਮੰਤਰਾਲੇ ਦੇ ਸਕੱਤਰ ਅਜੇ ਭੱਲਾ ਇਸ ‘ਤੇ ਅੰਤਿਮ ਫੈਸਲਾ ਲੈਣਗੇ। ਖਰੇ ਨੇ ਕਿਹਾ ਕਿ ਉਨ੍ਹਾਂ ਨੇ ਪਹਿਲੀ ਅਗਸਤ ਜਾਂ 31 ਅਗਸਤ ਦੇ ਆਸਪਾਸ ਸਿਨੇਮਾਘਰਾਂ ਨੂੰ ਮੁੜ ਤੋਂ ਖੋਲ੍ਹਣ ਦੀ ਸਿਫਾਰਸ਼ ਕੀਤੀ ਹੈ। ਇਸ ਲਈ ਸੋਸ਼ਲ ਡਿਸਟੈਂਸਿੰਗ ਦੇ ਨਿਯਮ ‘ਤੇ ਪਹਿਲੀ ਲਾਈਨ ‘ਚ ਅਲਟਰਨੇਟ ਸੀਟ ਅਤੇ ਅਗਲੀ ਰਾਅ ਖਾਲੀ ਰੱਖਣ ਦਾ ਫਾਰਮੂਲਾ ਵੀ ਦਿੱਤਾ ਗਿਆ ਹੈ।

ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

Click to comment

Leave a Reply

Your email address will not be published.

Most Popular

To Top