ਸਿਰਫ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਹੋਏਗੀ ਕੇਂਦਰ ਨਾਲ ਗੱਲ

ਅੱਜ 5ਵੇਂ ਦੌਰ ਦੀ ਗੱਲਬਾਤ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਹੋਵੇਗੀ। ਕਿਸਾਨਾਂ ਨਾਲ ਬੈਠਕ ਕਰਨ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪਹੁੰਚੇ। ਇਸ ਬੈਠਕ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੀ ਮੌਜੂਦ ਰਹੇ।

ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਜਨਾਥ ਸਿੰਘ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪੀਯੂਸ਼ ਗੋਇਲ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਮੁਲਾਕਾਤ ਸਵੇਰੇ ਕਰੀਬ 11.40 ਵਜੇ ਖ਼ਤਮ ਹੋਈ। ਇਹ ਮੁਲਾਕਾਤ ਤਕਰੀਬਨ ਦੋ ਘੰਟੇ ਚੱਲੀ। ਬੈਠਕ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨਾਂ ਨਾਲ ਇੱਕ ਮੀਟਿੰਗ ਅੱਜ ਦੁਪਹਿਰ 2 ਵਜੇ ਤੈਅ ਕੀਤੀ ਗਈ ਹੈ।
ਮੈਨੂੰ ਬਹੁਤ ਉਮੀਦ ਹੈ ਕਿ ਕਿਸਾਨ ਸਕਾਰਾਤਮਕ ਸੋਚਣਗੇ ਅਤੇ ਆਪਣਾ ਅੰਦੋਲਨ ਖ਼ਤਮ ਕਰਨਗੇ। ਕੇਂਦਰੀ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਨੇ ਕਿਹਾ ਕਿ ਅੱਜ ਕੇਂਦਰ ਨਾਲ ਹੋਈ ਮੀਟਿੰਗ ਵਿੱਚ ਕਿਸਾਨਾਂ ਦੀਆਂ ਸ਼ੰਕਾਵਾਂ ਦੂਰ ਹੋ ਜਾਣਗੀਆਂ। ਹਾਲ ਹੀ ਦੀਆਂ ਮੀਟਿੰਗਾਂ ਵਿਚ ਕੁਝ ਮੁੱਦਿਆਂ ਨੂੰ ਸਪੱਸ਼ਟ ਕੀਤਾ ਗਿਆ ਸੀ।
ਇਹ ਵਿਪਖ ਦੀ ਰਾਜਨੀਤੀ ਹੈ, ਉਹ ਵਿਰੋਧ ਪ੍ਰਦਰਸ਼ਨ ਨੂੰ ਹੋਰ ਭੜਕਾ ਰਹੇ ਹਨ। ਬੈਠਕ ਕਾਮਯਾਬ ਹੋਵੇਗੀ ਅਤੇ ਸਾਨੂੰ ਉਮੀਦ ਹੈ ਕਿ ਕਿਸਾਨ ਵਿਰੋਧ ਵਾਪਸ ਲੈ ਲੈਣਗੇ। ਇਕ ਪ੍ਰਦਰਸ਼ਨਕਾਰੀ ਕਿਸਾਨ ਨੇ ਕਿਹਾ ਕਿ ਸਰਕਾਰ ਵਾਰ-ਵਾਰ ਤਰੀਕਾਂ ਦੇ ਰਹੀ ਹੈ ਸਾਰੀਆਂ ਸੰਸਥਾਵਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਲਿਆ ਹੈ ਕਿ ਅੱਜ ਗੱਲਬਾਤ ਦਾ ਆਖਰੀ ਦਿਨ ਹੈ।
ਕਿਸਾਨ ਯੂਨਾਇਟਿਡ ਫਰੰਟ ਦੇ ਮੁੱਖੀ ਰਾਮਪਾਲ ਸਿੰਘ ਨੇ ਕਿਹਾ ਕਿ ਅੱਜ ਆਰ-ਪਾਰ ਦੀ ਲੜਾਈ ਹੋਵੇਗੀ। ਇੱਥੇ ਹਰ ਦਿਨ ਬੈਠਕ ਨਹੀਂ ਹੋਵੇਗੀ। ਅੱਜ ਬੈਠਕ ਵਿੱਚ ਹੋਰ ਕੁੱਝ ਨਹੀਂ ਹੋਵੇਗਾ ਸਿਰਫ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਗੱਲ ਹੋਵੇਗੀ।
ਕਿਸਾਨ ਮਹਾਂਪੰਚਾਇਤ ਦੇ ਆਗੂ ਰਾਮਪਾਲ ਜਾਟ ਨੇ ਕਿਹਾ ਕਿ ਸਰਕਾਰ ਨੂੰ ਤਿੰਨ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਲਿਖਤੀ ਰੂਪ ਵਿੱਚ ਦੇਣਾ ਚਾਹੀਦਾ ਹੈ ਕਿ ਐਮਐਸਪੀ ਜਾਰੀ ਰਹੇਗੀ। ਜੇ ਅੱਜ ਦੀ ਗੱਲਬਾਤ ਦਾ ਕੋਈ ਸਕਾਰਾਤਮਕ ਨਤੀਜਾ ਨਹੀਂ ਨਿਕਲਦਾ ਤਾਂ ਰਾਜਸਥਾਨ ਦੇ ਕਿਸਾਨ ਐਨਐਚ -8 ਨਾਲ ਦਿੱਲੀ ਵੱਲ ਮਾਰਚ ਕਰਨਗੇ ਅਤੇ ਜੰਤਰ-ਮੰਤਰ ਵਿਖੇ ਡੇਰਾ ਲਾਉਣਗੇ।
