News

ਸਿਰਸਾ ਦੇ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਆਇਆ ਸਾਹਮਣੇ

ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੇ ਪ੍ਰਕਿਰਿਆ ਦਿੱਤੀ ਹੈ। ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਹੁਣ ਦਿੱਲੀ ਕਮੇਟੀ ਦੇ ਭਾਜਪਾ ਵਿੱਚ ਜਾਣ ਦਾ ਖਦਸ਼ਾ ਵੀ ਜ਼ਾਹਿਰ ਕੀਤਾ ਹੈ।

Manjinder Singh Sirsa: How significant is Manjinder Singh Sirsa joining BJP  | India News - Times of India

ਗਿ. ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਅਤੇ ਭਾਜਪਾ ਦਿੱਲੀ ਕਮੇਟੀ ਉੱਪਰ ਕਾਬਜ਼ ਹੁੰਦੀ ਹੈ ਤਾਂ ਇਸ ਦੇ ਕਸੂਰਵਾਰ ਕਿਤੇ ਨਾ ਕਿਤੇ ਸਿੱਖ ਵੀ ਹੋਣਗੇ। ਉਧਰ ਸਿਰਸਾ ਦੇ ਅਕਾਲੀ ਦਲ ਵਿੱਚ ਸਿਰਸਾ ਦੇ ਜਾਣ ਨਾਲ ਭੂਚਾਲ ਆ ਗਿਆ ਹੈ। ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਲਜ਼ਾਮ ਲਾਇਆ ਹੈ ਕਿ ਭਾਜਪਾ ਸਿੱਖ ਕੌਮ ਖ਼ਿਲਾਫ਼ ਇੰਦਰਾ ਗਾਂਧੀ ਵਾਲੇ ਹੱਥਕੰਡੇ ਵਰਤ ਰਹੀ ਹੈ ਅਤੇ ਤਾਕਤ ਦੀ ਦੁਰਵਰਤੋਂ ਕਰਦਿਆਂ ਝੂਠੇ ਕੇਸ ਦਰਜ ਕਰਕੇ ਖਾਲਸਾ ਪੰਥ ਦੀ ਧਾਰਮਿਕ ਪ੍ਰਭੂਸੱਤਾ ’ਤੇ ਇੱਕ ਹੋਰ ਸਿੱਧਾ ਹਮਲਾ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਸਿਰਸਾ ਦੇ ਭਾਜਪਾ ਵਿੱਚ ਜਾਣ ਤੋਂ ਅਕਾਲੀ ਦਲ ਵੀ ਹੈਰਾਨ ਪ੍ਰੇਸ਼ਾਨ ਹੈ, ਅਕਾਲੀ ਦਲ ਨੇ ਸ਼ਾਇਦ ਅਜਿਹਾ ਕਦੇ ਵੀ ਨਹੀਂ ਸੋਚਿਆ ਹੋਣਾ ਕਿ ਭਾਜਪਾ ਉਨ੍ਹਾਂ ਦੇ ਐਨੇ ਵੱਡੇ ਲੀਡਰ ਨੂੰ ਚੁਟਕੀਆਂ ਵਿੱਚ ਆਪਣੇ ਵੱਲ ਕਰ ਲਏਗੀ।

ਹਾਲਾਂਕਿ ਕੁੱਝ ਸਿਆਸੀ ਮਾਹਿਰ ਇਸ ਨੂੰ ਮੁੜ ਤੋਂ ਅਕਾਲੀ ਭਾਜਪਾ ਗਠਜੋੜ ਦੀ ਸ਼ੁਰੂਆਤ ਦੇ ਰੂਪ ਵਿੱਚ ਦੇਖ ਰਹੇ ਨੇ, ਪਰ ਫਿਲਹਾਲ ਲਈ ਸਿਰਸਾ ਦੇ ਭਾਜਪਾ ਵਿੱਚ ਜਾਣ ਨਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਵੱਡੀ ਨਮੋਸ਼ੀ ਝੱਲਣੀ ਪੈ ਸਕਦੀ ਹੈ।

Click to comment

Leave a Reply

Your email address will not be published.

Most Popular

To Top