ਸਿਹਤ ਮੰਤਰੀ ਚੇਤਨ ਜੌੜਾਮਾਜਰਾ ਨੇ ਸਿਵਲ ਹਸਪਤਾਲ ਮਾਨਸਾ ਦਾ ਕੀਤਾ ਦੌਰਾ, ਅਧਿਕਾਰੀਆਂ ਦੀ ਲਾਈ ਕਲਾਸ  

 ਸਿਹਤ ਮੰਤਰੀ ਚੇਤਨ ਜੌੜਾਮਾਜਰਾ ਨੇ ਸਿਵਲ ਹਸਪਤਾਲ ਮਾਨਸਾ ਦਾ ਕੀਤਾ ਦੌਰਾ, ਅਧਿਕਾਰੀਆਂ ਦੀ ਲਾਈ ਕਲਾਸ  

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਮਾਨਸਾ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਹਨਾਂ ਨੇ ਮਰੀਜ਼ਾਂ ਦਾ ਹਾਲ-ਚਾਲ ਵੀ ਪੁੱਛਿਆ ਅਤੇ ਸਿਵਲ ਹਸਪਤਾਲ ਵਿੱਚ ਕਮੀਆਂ ਨੂੰ ਦੂਰ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਉਹਨਾਂ ਨੇ ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਵਿਭਾਗ ਦੇ ਅਧਿਕਾਰੀਆਂ ਦੀ ਜਮਾਤ ਵੀ ਲਗਾਈ।

ਦੱਸ ਦਈਏ ਕਿ ਸਿਹਤ ਮੰਤਰੀ ਨੇ ਅੱਜ ਅਚਨਚੇਤ ਮਾਨਸਾ ਹਸਪਤਾਲ ਦਾ ਦੌਰਾ ਕੀਤਾ, ਇਸ ਦੌਰਾਨ ਉਹਾਂ ਨੇ ਮਰੀਜ਼ਾਂ ਦਾ ਹਾਲ ਵੀ ਜਾਣਿਆ। ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਸਿਵਲ ਹਸਪਤਾਲ ਵਿੱਚ ਕਮੀਆਂ ਨੂੰ ਜਲਦ ਹੀ ਦੂਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਡਾਕਟਰਾਂ ਦੀ ਘਾਟ ਹੋਰ ਪ੍ਰਬੰਧਾਂ ਦੀ ਕਮੀ ਪਿਛਲੀਆਂ ਸਰਕਾਰਾਂ ਦੀ ਦੇਣ ਹੈ।

ਉਹਨਾਂ ਨੂੰ ਸੱਤਾ ਵਿੱਚ ਆਇਆਂ ਨੂੰ ਥੋੜਾ ਸਮਾਂ ਹੋਇਆ ਹੈ ਪਰ ਉਹਨਾਂ ਵੱਲੋਂ ਜਲਦ ਹੀ ਇਹਨਾਂ ਕਮੀਆਂ ਨੂੰ ਦੂਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਡਿਊਟੀ ਦੌਰਾਨ ਵਿਭਾਗ ਦੇ ਕਰਮਚਾਰੀਆਂ ਅਧਿਕਾਰੀਆਂ ਤੋਂ ਗਲਤੀਆਂ ਹੋ ਜਾਂਦੀਆਂ ਹਨ ਅਤੇ ਸਾਡੇ ਤੋਂ ਵੀ ਗ਼ਲਤੀਆਂ ਹੋ ਜਾਂਦੀਆਂ ਹਨ। ਆਉਣ ਵਾਲੇ ਸਮੇਂ ਵਿੱਚ ਉਹਨਾਂ ਵੱਲੋਂ ਸੁਧਾਰ ਕੀਤਾ ਜਾਵੇਗਾ ਅਤੇ ਹਸਪਤਾਲ ਵਿੱਚ ਹਰ ਕਿਸੇ ਨੂੰ ਸਿਹਤ ਸੇਵਾਵਾਂ ਵਧੀਆ ਪ੍ਰਦਾਨ ਕਰਾਂਗੇ।

Leave a Reply

Your email address will not be published.