News

ਸਿੰਘੂ ਬਾਰਡਰ ਕਤਲ ਮਾਮਲੇ ’ਤੇ ਅਕਾਲ ਤਖ਼ਤ ਦੇ ਜੱਥੇਦਾਰ ਦਾ ਬਿਆਨ ਜਾਰੀ

ਸਿੰਘੂ ਬਾਰਡਰ ਕਤਲ ਕੇਸ ਤੇ ਬਹੁਤ ਸਾਰੇ ਲੋਕਾਂ ਨੇ ਆਪਣੇ ਮੱਤ ਰੱਖੇ ਹਨ। ਇਸ ਨੂੰ ਲੈ ਕੇ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣਾ ਬਿਆਨ ਜਾਰੀ ਕੀਤਾ ਹੈ। ਉਹਨਾਂ ਨੇ ਸਿੰਘੂ ਬਾਰਡਰ ਘਟਨਾ ਨੂੰ ਕਾਨੂੰਨ ਦੇ ਰਾਜ ਦੀ ਅਸਫ਼ਲਤਾ ਦਾ ਸਿੱਟਾ ਕਰਾਰ ਦਿੰਦਿਆਂ ਇਸ ਘਟਨਾ ਤੇ ਵਿਸਤ੍ਰਿਤ ਪਹਿਲੂਆਂ ਤੇ ਪਿਛੋਕੜ ਦੀ ਗੰਭੀਰਤਾ ਨਾਲ ਜਾਂਚ ਕਰਕੇ ਸਾਰੀ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ।

Mutilated body of man found near farmers' protest site at Singhu border -  The Hindu

ਉਹਨਾਂ ਨੇ ਸਰਕਾਰ ਤੇ ਪੁਲਿਸ ਨੂੰ ਵੀ ਕਿਹਾ ਕਿ ਸਿੰਘੂ ਬਾਰਡਰ ਘਟਨਾ ਦੀ ਧਾਰਮਿਕ ਸੰਵੇਦਨਸ਼ੀਲਤਾ ਤੇ ਭਾਵਨਾਤਮਕ ਗੰਭੀਰਤਾ ਨੂੰ ਵੇਖਦਿਆਂ ਇਸ ਨੂੰ ਸਿਰਫ਼ ਅਮਨ ਤੇ ਕਾਨੂੰਨ ਦੇ ਮਸਲੇ ਵਜੋਂ ਨਾ ਲਿਆ ਜਾਵੇ। ਉਹਨਾਂ ਨੇ ਮੀਡੀਆ ਨੂੰ ਵੀ ਸਿੰਘੂ ਬਾਰਡਰ ਦੀ ਘਟਨਾ ਦੇ ਅਧੂਰੇ ਪੱਖ ਦਿਖਾ ਕੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਤੋਂ ਗੁਰੇਜ਼ ਕਰਨ ਦੀ ਨਸੀਹਤ ਦਿੰਦਿਆਂ ਆਖਿਆ ਕਿ ਮੀਡੀਆ ਦਾ ਕੰਮ ਹਰੇਕ ਪੱਖ ਨੂੰ ਪੇਸ਼ ਕਰ ਕੇ ਸਿੱਟਾ ਕੱਢਣ ਦਾ ਫ਼ੈਸਲਾ ਪਾਠਕਾਂ ਤੇ ਛੱਡਣਾ ਹੁੰਦਾ ਹੈ ਨਾ ਕਿ ਖੁਦ ਹੀ ਜੱਜ ਬਣ ਕੇ ਫ਼ੈਸਲਾ ਸੁਣਾਉਣ।

ਉਹਨਾਂ ਲਿਖਤੀ ਬਿਆਨ ਵਿੱਚ ਕਿਹਾ ਕਿ ਸਿੰਘੂ ਬਾਰਡਰ ਵਿਖੇ 15 ਅਕਤੂਬਰ ਨੂੰ ਤੜਕੇ ਵਾਪਰੀ ਘਟਨਾ ਦੇ ਪਿਛੋਕੜ ਵਿੱਚ ਪਿਛਲੇ ਪੰਜ-ਛੇ ਸਾਲਾਂ ਦੌਰਾਨ ਪੰਜਾਬ ਵਿੱਚ 400 ਤੋਂ ਵੱਧ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰ ਚੁੱਕੀਆਂ ਘਟਨਾਵਾਂ ਹਨ ਜਿਹਨਾਂ ਵਿੱਚ ਕਾਨੂੰਨ ਕਿਸੇ ਇੱਕ ਵੀ ਦੋਸ਼ੀ ਨੂੰ ਅਜਿਹੀ ਮਿਸਾਲੀ ਸਜ਼ਾ ਨਹੀਂ ਦੇ ਸਕਿਆ ਜੋ ਸਿੱਖਾਂ ਦੇ ਜ਼ਖ਼ਮਾਂ ਤੇ ਮਰਹੱਮ ਲਾਉਣ ਦਾ ਕੰਮ ਕਰਦੀ।

ਜੱਥੇਦਾਰ ਨੇ ਅੱਗੇ ਕਾ ਕਿ, ਸਿੱਖਾਂ ਲਈ ਆਪਣੇ ਜਗਤ-ਜੋਤ ਇਸ਼ਟ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਉੱਪਰ ਕੁਝ ਵੀ ਨਹੀਂ ਹੈ ਪਰ ਜਿਸ ਤਰ੍ਹਾਂ ਪਿਛਲੇ ਸਮੇਂ ਤੋਂ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਦੋਸ਼ੀਆਂ ਨੂੰ ਮਾਨਸਿਕ ਰੋਗੀ ਕਹਿ ਕਿ ਪੂਰੀ ਸਾਜਿਸ਼ ਨੂੰ ਨੰਗਾ ਕਰ ਤੋਂ ਕਾਨੂੰਨ ਵਿਵਸਥਾ ਅਸਮਰੱਥਾ ਜਤਾਉਂਦੀ ਆ ਰਹੀ ਹੈ, ਉਸ ਨਾਲ ਸਿੱਖਾਂ ਦੀ ਕਾਨੂੰਨ ਪ੍ਰਤੀ ਭਰੋਸੇ ਦੀ ਭਾਵਨਾ ਨੂੰ ਭਾਰੀ ਠੇਸ ਪਹੁੰਚੀ ਹੈ।

ਉਹਨਾਂ ਕਿਹਾ ਕਿ, “ਕੋਈ ਵੀ ਮਨੁੱਖ ਹਿੰਸਕ ਰਸਤੇ ਤੇ ਤਦ ਹੀ ਤੁਰਦਾ ਹੈ, ਜੇ ਕਾਨੂੰਨ ਦਾ ਰਾਜ ਉਸ ਦੇ ਮਨੁੱਖੀ ਹੱਕਾਂ ਨੂੰ ਸੁਰੱਖਿਅਤ ਰੱਖਣ ਵਿੱਚ ਅਸਫ਼ਲ ਹੋ ਜਾਂਦਾ ਹੈ।” ਜੱਥੇਦਾਰ ਨੇ ਲਿਖਿਆ ਕਿ ਕਿਸੇ ਨਿਰਪੱਖ ਏਜੰਸੀ ਕੋਲੋਂ ਸਿੰਘੂ ਬਾਰਡਰ ਦੀ ਘਟਨਾ ਦੇ ਸਾਰੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਇਸ ਘਟਨਾ ਦੇ ਪਿਛੋਕੜ ਨਾਲ ਜੁੜੀ ਸਾਰੀ ਸੱਚਈ ਸੰਗਤ ਵਿੱਚ ਲਿਆਂਦੀ ਜਾ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਸਾਜ਼ਿਸ਼ ਤੇ ਇਸ ਦੇ ਪਿੱਛੇ ਕੰਮ ਕਰਦੀਆਂ ਤਾਕਤਾਂ ਦੇ ਮਕਸਦ ਨੂੰ ਬੇਪਰਦ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਆਪਣਾ ਕੰਮ ਕਰਨ ਤੋਂ ਸਿੱਖ ਕਦੇ ਵੀ ਨਹੀਂ ਰੋਕਦੇ ਪਰ ਕਾਨੂੰਨ ਦਾ ਫਰਜ਼ ਵੀ ਬਣਦਾ ਹੈ ਕਿ ਉਹ ਸਿੱਖਾਂ ਨਾਲ ਇਨਸਾਫ਼ ਕਰੇ। 

Click to comment

Leave a Reply

Your email address will not be published.

Most Popular

To Top