News

ਸਿੰਘੂ ਬਾਰਡਰ ’ਤੇ ਮਾਰੇ ਗਏ ਵਿਅਕਤੀ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ

ਦਿੱਲੀ ਦੇ ਸਿੰਘੂ ਬਾਰਡਰ ਤੇ ਇੱਕ ਵਿਅਕਤੀ ਦੇ ਮਾਰੇ ਜਾਣ ਦਾ ਮਾਮਲਾ ਸੁਪਰੀਮ ਕੋਰਟ ਕੋਲ ਪਹੁੰਚ ਗਿਆ ਹੈ। ਅਰਜ਼ੀ ਦਾਇਰ ਕਰਦਿਆਂ ਸੁਪਰੀਮ ਕੋਰਟ ਦੇ ਵਕੀਲ ਸ਼ਸ਼ਾਂਕ ਸ਼ੇਖਰ ਝਾਅ ਨੇ ਸਿੰਘੂ ਬਾਰਡਰ ਖਾਲੀ ਕਰਨ ਦੀ ਮੰਗ ਕੀਤੀ ਹੈ। ਉੱਧਰ ਇਸ ਮਾਮਲੇ ਦੀ ਛੇਤੀ ਸੁਣਵਾਈ ਲਈ ਸੁਪਰੀਮ ਕੋਰਟ ਵਿੱਚ ਅਪੀਲ ਵੀ ਕੀਤੀ ਗਈ ਹੈ।

Singhu border murder: One Nihang Sikh detained, deceased's family demands  justice - what we know so far | India News | Zee News

ਦੱਸ ਦਈਏ ਕਿ ਦਿੱਲੀ ਕਿਸਾਨ ਮੋਰਚੇ ਵਿੱਚ ਇੱਕ ਵਿਅਕਤੀ ਨੂੰ ਨਿਹੰਗ ਸਿੰਘਾਂ ਨੇ ਮੌਤ ਦੇ ਘਾਟ ਉਤਾਰ ਦਿੱਤਾ। ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਇਸ ਵਿਅਕਤੀ ਵੱਲੋਂ ਮੋਰਚੇ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਜਿਵੇਂ ਹੀ ਉਹਨਾਂ ਵੱਲੋਂ ਇਸ ਵਿਅਕਤੀ ਨੂੰ ਕਾਬੂ ਕੀਤਾ ਗਿਆ ਤਾਂ ਉਸਦਾ ਨਿਹੰਗ ਸਿੰਘਾਂ ਨੇ ਗੁੱਟ ਵੱਢ ਦਿੱਤਾ।

ਇਸ ਤੋਂ ਬਾਅਦ ਉਸ ਵਿਅਤਕੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਸਟੇਜ ਦੇ ਸਾਹਮਣੇ ਟੰਗ ਦਿੱਤਾ ਗਿਆ। ਇਸ ਦੇ ਨਾਲ ਹੀ ਕਤਲ ਕੇਸ ਦੇ ਦੋ ਮੁਲਜ਼ਮਾਂ ਦੀ ਪਛਾਣ ਹੋ ਗਈ ਹੈ। ਪੁਲਿਸ ਨੇ ਇਕ ਨਿਹੰਗ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਉਧਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਿੰਘੂ ਸਰਹੱਦ ਦੀ ਘਟਨਾ ਸਬੰਧੀ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਹੈ। ਅਨਿਲ ਵਿਜ ਅਤੇ ਸੀਨੀਅਰ ਪੁਲਿਸ ਅਧਿਕਾਰੀ ਵੀ ਮੁੱਖ ਮੰਤਰੀ ਦੀ ਮੀਟਿੰਗ ਵਿੱਚ ਸ਼ਾਮਲ ਹੋਏ ਹਨ।

Click to comment

Leave a Reply

Your email address will not be published. Required fields are marked *

Most Popular

To Top