News

ਸਿੰਘੂ ਬਾਰਡਰ ਤੋਂ ਬੋਲੇ ਕੇਜਰੀਵਾਲ, ਇਹ ਕਾਨੂੰਨ ਕਿਸਾਨਾਂ ਦੀ ਜ਼ਮੀਨ ਖੋਹ ਲੈਣਗੇ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ-ਹਰਿਆਣਾ ਦੀ ਸਿੰਘੂ ਸਰਹੱਦ ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਿਲਣ ਲਈ ਪਹੁੰਚੇ ਸਨ। ਸਿੰਘੂ ਬਾਰਡਰ ਤੇ ਪਹੁੰਚ ਕੇ ਉਹਨਾਂ ਕਿਹਾ ਕਿ ਮੈਂ ਕਿਸੇ ਵੀ ਕੇਂਦਰੀ ਮੰਤਰੀ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਕਿਸਾਨਾਂ ਨਾਲ ਖੁੱਲ੍ਹ ਬਹਿਸ ਕਰਨ।

ਇਸ ਰਾਹੀਂ ਪਤਾ ਲਗ ਜਾਵੇਗਾ ਕਿ ਇਹ ਖੇਤੀਬਾੜੀ ਕਾਨੂੰਨ ਲਾਭਦਾਇਕ ਹਨ ਜਾਂ ਹਾਨੀਕਾਰਕ। ਕੇਜਰੀਵਾਲ ਦੇ ਨਾਲ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਸਨ। ਇਸ ਤੋਂ ਪਹਿਲਾਂ ਕੇਜਰੀਵਾਲ 7 ਦਸੰਬਰ ਨੂੰ ਸਿੰਘੂ ਬਾਰਡਰ ਤੇ ਕਿਸਾਨਾਂ ਨੂੰ ਮਿਲਣ ਗਏ ਸਨ। ਉਹਨਾਂ ਅੱਗੇ ਕਿਹਾ ਕਿ ਇਹ ਕਾਲੇ ਕਾਨੂੰਨ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਲੈਣਗੇ।

ਉਹਨਾਂ ਨੇ ਹੱਥ ਜੋੜ ਕੇ ਬੇਨਤੀ ਕੀਤੀ ਕਿ ਕੇਂਦਰ ਸਰਕਾਰ ਇਹਨਾਂ ਕਾਨੂੰਨਾਂ ਨੂੰ ਵਾਪਸ ਲੈ ਲਵੇ। ਉੱਥੇ ਹੀ ਮਨੀਸ਼ ਸਿਸੋਦੀਆ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕਿਹਾ ਕਿ ਅਸੀਂ ਸਾਰੀਆਂ ਵਿਵਸਥਾਵਾਂ ਤੇ ਨਜ਼ਰ ਰੱਖ ਰਹੇ ਹਾਂ ਤੇ ਯਕੀਨੀ ਕਰ ਰਹੇ ਹਾਂ ਕਿ ਤੁਹਾਨੂੰ ਘੱਟੋ ਘੱਟ ਪਰੇਸ਼ਾਨੀ ਹੋਵੇ।  

ਪੰਜਾਬ, ਹਰਿਆਣਆ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨ ਸਿੰਘ ਦੀ ਹੱਦ ਦੇ ਨਾਲ-ਨਾਲ ਦਿੱਲੀ ਦੀਆਂ ਵੱਖ-ਵੱਖ ਹੱਦਾਂ ‘ਤੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਸਿੰਘੂ ਦੀ ਹੱਦ ਦੇ ਦੌਰੇ ਦੌਰਾਨ ਕੇਜਰੀਵਾਲ ਨੇ ਦਿੱਲੀ ਸਰਕਾਰ ਵੱਲੋਂ ਕੀਤੀ ਗਈ ਵਿਵਸਥਾ ਦਾ ਵੀ ਜਾਇਜ਼ਾ ਲਿਆ।

ਕੇਜਰੀਵਾਲ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਮਜ਼ਬੂਤੀ ਨਾਲ ਸਮਰਥਨ ਕਰ ਰਹੀ ਹੈ। 

Click to comment

Leave a Reply

Your email address will not be published. Required fields are marked *

Most Popular

To Top