ਸਿੱਕਮ ਘਟਨਾ ਵਿੱਚ ਸ਼ਹੀਦ ਹੋਏ ਪਠਾਨਕੋਟ ਦੇ ਜਵਾਨ ਦਾ ਕੀਤਾ ਗਿਆ ਅੰਤਿਮ ਸਸਕਾਰ, ਮੰਤਰੀ ਕਟਾਰੂਚੱਕ ਵੀ ਪਹੁੰਚੇ

ਸਿੱਕਮ ‘ਚ ਵਾਪਰੀ ਘਟਨਾ ਤੋਂ ਬਾਅਦ ਸ਼ਹੀਦ ਜਵਾਨ ਓਮਕਾਰ ਸਿੰਘ ਦੀ ਮ੍ਰਿਤਕ ਦੇਹ ਅੱਜ ਪਠਾਨਕੋਟ ਦੇ ਪਿੰਡ ਨਾਜੋਵਾਲ ਲਿਆਂਦੀ ਗਈ। ਨਾਇਬ ਸੂਬੇਦਾਰ ਸ਼ਹੀਦ ਓਂਕਾਰ ਸਿੰਘ ਦੀ ਮ੍ਰਿਤਕ ਦੇਹ ਦਾ ਸਰਕਾਰੀ ਸਨਮਾਨਾਂ ਦਾ ਅੰਤਿਮ ਸਸਕਾਰ ਕੀਤਾ ਗਿਆ ਅਤੇ ਪਰਿਵਾਰ ਵੱਲੋਂ ਸਲੂਟ ਮਾਰ ਕੇ ਅੰਤਿਮ ਵਿਦਾਈ ਦਿੱਤੀ ਗਈ।
ਇਸ ਸਬੰਧੀ ਫੌਜ ਮੁੱਖੀ ਨੇ ਕਿਹਾ ਕਿ ਉਹ ਹਰ ਸਮੇਂ ਪਰਿਵਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜਨਗੇ ਅਤੇ ਸ਼ਹੀਦ ਓਮਕਾਰ ਦੀ ਸ਼ਹੀਦੀ ਨੂੰ ਯਾਦ ਰੱਖਿਆ ਜਾਵੇਗਾ।
ਸ਼ਰਧਾਂਜਲੀ ਭੇਂਟ ਕਰਨ ਆਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਿ ਇਸ ਦੁੱਖ ਦੀ ਘੜੀ ‘ਚ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜੀ ਅਤੇ ਪਿੰਡ ਦੇ ਸਕੂਲ ਨੂੰ ਵੀ ਸ਼ਹੀਦ ਦਾ ਨਾਮ ਦਿੱਤਾ ਜਾਵੇਗਾ।