ਸਿੱਖਾਂ ‘ਚ ਭਰਾ ਮਾਰੂ ਜੰਗ ਛੇੜਨਾ ਚਾਹੁੰਦੀ ਹੈ ਭਾਜਪਾ, ਸਿੱਖ ਪੰਥ ਨੂੰ ਨਿੱਕਾ ਕਰਨ ਦਾ ਕਰ ਰਹੀ ਹੈ ਯਤਨ: ਐਡਵੋਕੇਟ ਧਾਮੀ

 ਸਿੱਖਾਂ ‘ਚ ਭਰਾ ਮਾਰੂ ਜੰਗ ਛੇੜਨਾ ਚਾਹੁੰਦੀ ਹੈ ਭਾਜਪਾ, ਸਿੱਖ ਪੰਥ ਨੂੰ ਨਿੱਕਾ ਕਰਨ ਦਾ ਕਰ ਰਹੀ ਹੈ ਯਤਨ: ਐਡਵੋਕੇਟ ਧਾਮੀ

ਸਿਆਸਤ ਵਿੱਚ ਇੱਕ ਦੂਜੇ ਤੇ ਬਿਆਨਬਾਜ਼ੀਆਂ ਚਲਦੀਆਂ ਰਹਿੰਦੀਆਂ ਹਨ। ਇੱਕ ਦੂਜੇ ਵੱਲੋਂ ਮੋੜਵੇਂ ਜਵਾਬ ਦਿੱਤੇ ਜਾਂਦੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਕਮੇਟੀ ਦੇ ਮੁੱਦੇ ਤੇ ਬੋਲਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਕਿਆਸਰਾਈਆਂ ਦੇ ਚੱਲਦਿਆਂ ਸਿੱਖ ਭਰਾਵਾਂ ਨੂੰ ਸੁਚੇਤ ਕੀਤਾ ਗਿਆ ਸੀ ਕਿ ਭਾਜਪਾ ਦੀ ਸਰਕਾਰ ਸਿੱਖ ਭਰਾਵਾਂ ਵਿੱਚ ਭਰਾ ਮਾਰੂ ਜੰਗ ਛੇੜਨਾ ਚਾਹੁੰਦੀ ਹੈ।

BJP: ధర్మపురి బీజేపీలో వర్గ విభేదాలు | Dharmapuri BJP Telangana RVRAJU

ਸਿੱਖ ਪੰਥ ਨੂੰ ਨਿੱਕਾ ਕਰਨ ਦਾ ਕੋਝਾ ਯਤਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਥਕ ਵਿਰੋਧੀ ਤਾਕਤਾਂ ਕਦੇ ਵੀ ਸਫ਼ਲ ਨਹੀਂ ਹੋਣਗੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਤੇ ਦਿਨ ਇੱਥੇ ਐਸਜੀਪੀਸੀ ਦੀ ਕਾਰਜਕਰਨੀ ਦੇ ਮੈਂਬਰ ਜੱਥੇਦਾਰ ਜਰਨੈਲ ਸਿੰਘ ਕਰਤਾਰਪੁਰ ਦੀ ਮਾਤਾ ਦੇ ਭੋਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਹਨਾਂ ਕਿਹਾ ਕਿ ਭਾਜਪਾ ਦੀ ਸਰਕਾਰ ਦਾ ਜ਼ੋਰ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਤੇ ਲੱਗਾ ਹੋਇਆ ਹੈ ਜਦਕਿ ਸਿੱਖ ਭਰਾਵਾਂ ਨੂੰ ਅਪੀਲ ਕੀਤੀ ਗਈ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਹਰਿਆਣਾ ਕਮੇਟੀ ਦੇ ਮੈਂਬਰ ਇਕਜੁੱਟ ਹੋ ਕੇ ਰਹਿਣ।

ਉਹਨਾਂ ਕਿਹਾ ਕਿ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਸਰਕਾਰ ਨੇ ਹਰਿਆਣਾ ਕਮੇਟੀ ਦੇ ਮੈਂਬਰਾਂ ਨਾਲ ਇੱਕ ਵਾਰ ਫਿਰ ਧੋਖਾ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਸਥਾਨ ਤੇ ਕਿਸੇ ਵਿਅਕਤੀ ਵਿਸ਼ੇਸ਼ ਨੂੰ ਪੈਟਰਨ ਲਾਉਣ ਦੀ ਕੋਸ਼ਿਸ਼ ਕੀਤੀ ਜੋ ਮੰਦਭਾਗਾ ਫ਼ੈਸਲਾ ਰਿਹਾ। ਪੰਥ ਵਿਰੋਧੀ ਤਾਕਤਾਂ ਵਿਰੁੱਧ ਸਮੁੱਚਾ ਪੰਥ ਇਕਜੁੱਟ ਹੋਵੇ।

ਉਹਨਾਂ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਜੋ ਖੁਦ ਨੂੰ ਪ੍ਰਧਾਨ ਸਮਝਣ ਲੱਗ ਪਏ ਸਨ, ਉਹਨਾਂ ਨੂੰ ਵੀ ਸਰਕਾਰ ਦੀ ਚਾਲ ਦੇਰ ਨਾਲ ਸਮਝ ਆਈ, ਜਦਕਿ ਜਗਦੀਸ਼ ਸਿੰਘ ਝੀਂਡਾ ਅਤੇ ਦੀਦਾਰ ਸਿਘ ਨਲਵੀ ਹੋਰਨਾਂ ਦਾ ਯਤਨ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਹਰਿਆਣਾ ਕਮੇਟੀ ਦੇ ਮੈਂਬਰ ਇਕਜੁੱਟ ਰਹਿਣ। ਉਹਨਾਂ ਕਿਹਾ ਕਿ ਹਰਿਆਣਾ ਦੀ ਤਰਜ਼ ਤੇ ਰਾਜਸਥਾਨ ਵਿੱਚ ਵੀ ਸਰਕਾਰ ਗੁਰਦੁਆਰਾ ਪ੍ਰਬੰਧ ਵਿੱਚ ਦਖਲ ਦੇਣ ਤੇ ਲੱਗੀ ਹੈ।

ਸਿੱਖ ਕੌਮ ਅੱਗੇ ਆ ਰਹੀਆਂ ਅਜਿਹੀਆਂ ਦਰਪੇਸ਼ ਚੁਣੌਤੀਆਂ ਤੋਂ ਸੁਚੇਤ ਰਹਿਣ ਅਤੇ ਇਕਜੁੱਟ ਹੋਣ ਦੀ ਲੋੜ ਹੈ। ਉਹਨਾਂ ਅਪੀਲ ਕੀਤੀ ਕਿ ਅਜਿਹੀਆਂ ਤਾਕਤਾਂ ਖਿਲਾਫ਼ ਸਮੁੱਚਾ ਪੰਥ ਅਤੇ ਸਿੱਖ ਕੌਮ ਇਕਜੁੱਟ ਹੋਵੇ। ਉਹਨਾਂ ਕਿਹਾ ਕਿ ਅਜਿਹੀਆਂ ਪੰਥ ਵਿਰੋਧੀ ਸ਼ਕਤੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਵੀ ਚੈਲੰਜ ਕਰਨ ਨੂੰ ਲੱਗੀਆਂ ਹੋਈਆਂ ਹਨ, ਜਦਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸ਼ਕਤੀ ਨੂੰ ਕਮਜ਼ੋਰ ਕਰਨ ਵਾਲੀਆਂ ਚਾਲਾਂ ਤੋਂ ਵੀ ਸੰਗਤ ਨੂੰ ਸੁਚੇਤ ਰਹਿਣਾ ਹੋਵੇਗਾ।

 

Leave a Reply

Your email address will not be published. Required fields are marked *