ਸਿੱਖਾਂ ਨੂੰ ਜਹਾਜ਼ ਵਿੱਚ ਕਿਰਪਾਨ ਲੈ ਕੇ ਜਾਣ ਦੀ ਆਜ਼ਾਦੀ ਹੈ: ਸਿਮਰਨਜੀਤ ਸਿੰਘ ਮਾਨ

 ਸਿੱਖਾਂ ਨੂੰ ਜਹਾਜ਼ ਵਿੱਚ ਕਿਰਪਾਨ ਲੈ ਕੇ ਜਾਣ ਦੀ ਆਜ਼ਾਦੀ ਹੈ: ਸਿਮਰਨਜੀਤ ਸਿੰਘ ਮਾਨ

ਘਰੇਲੂ ਉਡਾਣਾਂ ਵਿੱਚ ਸਿੱਖਾਂ ਦੇ ਕਿਰਪਾਨ ਲੈ ਕੇ ਜਾਣ ਦੇ ਮਾਮਲੇ ਸਬੰਧੀ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਜੇ ਹਿੰਦੂ ਜਨੇਊ ਨਾਲ ਜਹਾਜ਼ ਵਿੱਚ ਸਫ਼ਰ ਕਰ ਸਕਦੇ ਹਨ ਤਾਂ ਸਿੱਖ ਕਿਰਪਾਨ ਨਾਲ ਸਫ਼ਰ ਕਿਉਂ ਨਹੀਂ ਕਰ ਸਕਦੇ। ਹਿੰਦੂਆਂ ਦੇ ਜਹਾਜ਼ ਵਿੱਚ ਜਨੇਊ ਪਾ ਕੇ ਜਾਣ ਤੇ ਸਵਾਲ ਚੁੱਕਦਿਆਂ ਮਾਨ ਨੇ ਕਿਹਾ ਕਿ ਕਿਰਪਾਨ ਨੂੰ ਇੱਕ ਹਥਿਆਰ ਦੇ ਤੌਰ ਤੇ ਦੇਖ ਕੇ ਜਹਾਜ਼ ਵਿੱਚ ਨਾ ਲੈ ਕੇ ਜਾਣ ਲਈ ਕਿਹਾ ਜਾ ਰਿਹਾ ਹੈ ਤਾਂ ਫਿਰ ਜਨੇਊ ਨੂੰ ਵੀ ਹਥਿਆਰ ਦੇ ਤੌਰ ਤੇ ਵਰਤਿਆ ਜਾ ਸਕਦਾ ਹੈ।

ਉਹਨਾਂ ਕਿਹਾ ਕਿ ਜਨੇਊ ਨਾਲ ਕਿਸੇ ਦਾ ਵੀ ਗਲਾ ਵੱਢਿਆ ਜਾ ਸਕਦਾ ਹੈ। ਉਹਨਾਂ ਬੋਲਦਿਆਂ ਕਿਹਾ ਕਿ ਸਿੱਖਾਂ ਨੂੰ ਕਿਰਪਾਨ ਲੈ ਕੇ ਜਾਣ ਦੀ ਆਜ਼ਾਦੀ ਹੈ। ਜਿਵੇਂ ਜਨੇਊ ਹਿੰਦੂਆਂ ਦਾ ਧਾਰਮਿਕ ਚਿੰਨ ਹ, ਉਸੇ ਹੀ ਕਿਰਪਾਨ ਵੀ ਸਿੱਖਾਂ ਦਾ ਧਾਰਮਿਕ ਚਿੰਨ੍ਹ ਹੈ। ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਓਰਿਟੀ ਵੱਲੋਂ ਘਰੇਲੂ ਉਡਾਣਾਂ ਵਿੱਚ ਸਿੱਖ ਯਾਤਰੀਆਂ ਨੂੰ ਕਿਰਪਾਨ ਲੈ ਕੇ ਜਾਣ ਦੀ ਆਗਿਆ ਦੇਣ ਦੇ ਫ਼ੈਸਲੇ ਨੂੰ ਹਿੰਦੂ ਸੈਨਾ ਵੱਲੋਂ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ, ਜਿਸ ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਓਰਿਟੀ ਵੱਲੋਂ ਘਰੇਲੂ ਉਡਾਣਾਂ ਵਿੱਚ ਸਿੱਖ ਯਾਤਰੀਆਂ ਨੂੰ ਕਿਰਪਾਨ ਲੈ ਕੇ ਜਾਣ ਦੀ ਆਗਿਆ ਦੇਣ ਦੇ ਫ਼ੈਸਲੇ ਨੂੰ ਹਿੰਦੂ ਸੈਨਾ ਵੱਲੋਂ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ, ਜਿਸ ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਸਟਿਸ ਐੱਸ. ਅਬਦੁੱਲ ਨਜ਼ੀਰ ਅਤੇ ਜੇ. ਕੇ. ਮਹੇਸ਼ਵਰੀ ਦੇ ਬੈਂਚ ਨੇ ਅਰਜ਼ੀਕਾਰ ਜਥੇਬੰਦੀ ਨੂੰ ਸਬੰਧਤ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਕਰਨ ਦੀ ਖੁੱਲ੍ਹ ਦੇ ਦਿੱਤੀ। ਇਸ ਤੋਂ ਬਾਅਦ ਜਥੇਬੰਦੀ ਨੇ ਪਟੀਸ਼ਨ ਵਾਪਸ ਲੈ ਲਈ।

ਪਟੀਸ਼ਨਰ ਨੇ ਬਿਊਰੋ ਵੱਲੋਂ 4 ਮਾਰਚ, 2022 ਨੂੰ ਜਾਰੀ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ ਜਿਸ ’ਚ ਕਿਹਾ ਗਿਆ ਸੀ ਕਿ ਸਿੱਖ ਯਾਤਰੀ ਘਰੇਲੂ ਉਡਾਣਾਂ ’ਚ ਕ੍ਰਿਪਾਨ ਨਾਲ ਸਫ਼ਰ ਕਰ ਸਕਦੇ ਹਨ ਅਤੇ ਕਿਰਪਾਨ ਦੇ ਬਲੇਡ ਦੀ ਲੰਬਾਈ 6 ਇੰਚ ਤੋਂ ਵੱਧ ਅਤੇ ਇਸ ਦੀ ਕੁੱਲ ਲੰਬਾਈ 9 ਇੰਚ ਤੋਂ ਵੱਧ ਨਹੀਂ ਹੋਣੀ ਚਾਹੀਦੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸਿੱਖਾਂ ਨੂੰ ਹਵਾਈ ਜਹਾਜ਼ ਵਿੱਚ ਕਿਰਪਾਨ ਪਹਿਨ ਕੇ ਸਫ਼ਰ ਕਰਨ ਤੋਂ ਰੋਕਿਆ ਜਾਂਦਾ ਹੈ।

Leave a Reply

Your email address will not be published.