News

ਸਿੱਖਿਆ ਮੰਤਰੀ ਨੂੰ ਮਿਲਣ ਆਏ ਬੇਰੁਜ਼ਗਾਰ ਅਧਿਆਪਕਾਂ ਨਾਲ ਪੁਲਿਸ ਦੀ ਧੱਕਾ-ਮੁੱਕੀ

ਇੱਕ ਪਾਸੇ ਜਿਥੇ ਅੱਜ ਪੂਰਾ ਦੇਸ਼ ਅਧਿਆਪਕ ਦਿਵਸ ਮਨਾ ਰਿਹਾ ਹੈ, ਹਰ ਕੋਈ ਆਪਣੇ ਗੁਰੂਆਂ ਨੂੰ ਚਰਨ ਵੰਧਨਾ ਕਰ ਰਿਹਾ ਹੈ। ਦੂਜੇ ਪਾਸੇ ਪੁਲਿਸ ਨੇ ਸੰਗਰੂਰ ਵਿੱਚ ਸਿੱਖਿਆ ਮੰਤਰੀ ਨੂੰ ਮਿਲਣ ਆਏ ਬੇਰੁਜ਼ਗਾਰ ਅਧਿਆਪਕਾਂ ਦਾ ਜਮ ਕੇ ਡੰਡਾ ਸਨਮਾਨ ਕੀਤਾ ਹੈ। ਇੰਨਾ ਹੀ ਨਹੀਂ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਨੇ ਸੜਕ ਤੇ ਘੜੀਸ ਘੜੀਸ ਕੇ ਸਿੱਖਿਆ ਮੰਤਰੀ ਤੱਕ ਪਹੁੰਚਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਕੁੱਝ ਅਧਿਆਪਕਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਇਸ ਮੌਕੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਮਹਿਲਾ ਅਧਿਆਪਕਾਂ ਨੇ ਕਿਹਾ ਕਿ, “ਇੱਕ ਪਾਸੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਧਿਆਪਕਾਂ ਨੂੰ ਸਨਮਾਨ ਦੇਣ ਦਾ ਕਥਿਤ ਡਰਾਮਾ ਕਰ ਰਹੇ ਹਨ।” ਉਥੇ ਹੀ ਪਿੱਛਲੇ ਲੰਮੇ ਸਮੇਂ ਤੋਂ ਨੌਕਰੀਆਂ ਦੀ ਮੰਗ ਕਰ ਰਹੀਆਂ ਬੇਰੁਜ਼ਗਾਰ ਅਧਿਆਪਕਾਂ ਦੀਆਂ  ਚੁੰਨੀਆਂ ਲਾਹੀਆਂ ਜਾ ਰਹੀਆਂ ਹਨ। ਦੂਜੇ ਪਾਸੇ ਸਿੱਖਿਆ ਮੰਤਰੀ ਨੇ ਆਪਣੇ ਕਿਸੇ ਵੀ ਤਰ੍ਹਾਂ ਦੇ ਹੋ ਰਹੇ ਵਿਰੋਧ ਤੋਂ ਇਨਕਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ, “ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਜਥੇਬੰਦੀਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੀ ਹੈ। ਉਨਾਂ ਕਿਹਾ ਕਿ ਸੜਕਾਂ ਉੱਪਰ ਕਦੇ ਵੀ ਗੱਲਬਾਤ ਨਹੀਂ ਕੀਤੀ ਜਾ ਸਕਦੀ।” ਦੱਸ ਦਈਏ ਕਿ ਸੰਗਰੂਰ ਵਿੱਚ ਪਿਛਲੇ ਸਾਲ ਦਸੰਬਰ ਮਹੀਨੇ ਤੋਂ ਬੀ.ਐੱਡ.ਟੈਟ ਪਾਸ ਬੇਰੁਜ਼ਗਾਰ ਅਧਿਆਪਕ ਧਰਨਾ ਪ੍ਰਰਦਸ਼ਨ ਕਰ ਰਹੇ ਨੇ ਪਰ ਹਾਲੇ ਤੱਕ ਵੀ ਬੇਰੁਜ਼ਗਾਰ ਅਧਿਆਪਕਾਂ ਦੀ ਕਿਸੇ ਵੀ ਮੰਗ ਦਾ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ ਹੈ।

ਹਾਲਾਂਕਿ ਇਥੇ ਇਹ ਜ਼ਿਕਰ ਕਰਨਾ ਵੀ ਬਣਦਾ ਹੈ। ਅਧਿਆਪਕਾਂ ਅਤੇ ਸਰਕਾਰ ਵਿਚਾਲੇ ਕਰੀਬ 200 ਤੋਂ ਵੀ ਜ਼ਿਆਦਾ ਵਾਰ ਗੱਲਬਾਤ ਹੋ ਚੁੱਕੀ ਹੈ, ਅਤੇ ਅਧਿਆਪਕ 9000 ਸਮਾਜਿਕ ਸਿੱਖਿਆ, ਹਿੰਦੀ, ਅਤੇ ਪੰਜਾਬੀ ਵਿਸ਼ੇ ਦੀਆਂ ਪੋਸਟਾਂ ਕੱਢਣ ਦੀ ਮੰਗ ਕਰ ਰਹੇ।

Click to comment

Leave a Reply

Your email address will not be published.

Most Popular

To Top