News

ਸਿੱਖਿਆ ਮੰਤਰੀ ਸਿੰਗਲਾ ਨੇ ਕਰਤਾ ਐਲਾਨ ਕਿਸਾਨਾਂ ਨੂੰ ਇਕ ਮਹੀਨੇ ਦੀ ਦੇਣਗੇ ਤਨਖਾਹ

ਕਿਸਾਨਾਂ ਦਾ ਅੰਦੋਲਨ ਬਿਲਕੁੱਲ ਸਿਖਰ ਤੇ ਪੁਜ ਗਿਆ ਹੈ। ਕਿਸਾਨਾਂ ਦਾ ਸਮਰਥਨ ਕਰਨ ਲਈ ਹੋਰਨਾਂ ਸੂਬਿਆਂ ਦੇ ਕਿਸਾਨ ਵੀ ਅੰਦੋਲਨ ਵੀ ਸ਼ਾਮਲ ਹੋ ਰਹੇ ਹਨ। ਹੁਣ ਸਿਆਸੀ ਆਗੂ ਵੀ ਖੇਤੀ ਕਾਨੂੰਨਾਂ ਖਿਲਾਫ਼ ਚਲ ਰਹੇ ਅੰਦੋਲਨ ਵਿੱਚ ਕਿਸਾਨਾਂ ਦੀ ਮਦਦ ਲਈ ਅੱਗੇ ਆਉਣ ਲੱਗੇ ਹਨ।

ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਸਾਨਾਂ ਨੂੰ ਇਕ ਮਹੀਨੇ ਦੀ ਤਨਖ਼ਾਹ ਦਾਨ ਕਰਨ ਦਾ ਐਲਾਨ ਕੀਤਾ ਹੈ। ਸਿੱਖਿਆ ਮੰਤਰੀ ਨੇ ਇਸ ਬਾਰੇ ਮੁੱਖ ਸਕੱਤਰ ਨੂੰ ਇਕ ਪੱਤਰ ਲਿਖ ਕੇ ਕਿਹਾ ਹੈ ਕਿ ਕੇਂਦਰੀ ਕਾਨੂੰਨਾਂ ਖ਼ਿਲਾਫ ਚੱਲ ਰਹੇ ਅੰਦੋਲਨ ਵਿੱਚ ਉਹ ਵੀ ਆਪਣਾ ਹਿੱਸਾ ਪਾਉਣਾ ਚਾਹੁੰਦੇ ਹਨ ਇਸ ਲਈ ਉਹ ਅਪਣੀ ਇਕ ਮਹੀਨੇ ਦੀ ਤਨਖ਼ਾਹ ਕਿਸਾਨ ਅੰਦੋਲਨ ਲਈ ਦੇਣਗੇ।

ਦਸ ਦਈਏ ਕਿ ਨਵੇਂ ਖੇਤੀਬਾੜੀ ਸੁਧਾਰ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਅਤੇ ਉਸ ਦੇ ਨੇੜਲੇ ਇਲਾਕਿਆਂ ‘ਚ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ‘ਚ ਪ੍ਰਸ਼ਾਸਨ ਵਲੋਂ ਮਨਜ਼ੂਰੀ ਨਾ ਮਿਲਣ ਦੇ ਬਾਵਜੂਦ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਨੇ ਧਰਨਾ ਦਿੱਤਾ।

ਤੇਜਸਵੀ ਨੇ ਇਹ ਧਰਨਾ ਪਟਨਾ ਗਾਂਧੀ ਮੈਦਾਨ ਸਥਿਤ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਦਿੱਤਾ। ਤੇਜਸਵੀ ਨੇ ਟਵੀਟ ਕਰ ਕੇ ਚੁਣੌਤੀ ਦਿੰਦੇ ਹੋਏ ਕਿਹਾ,”ਗੋਡਸੇ ਨੂੰ ਪੂਜਨ ਵਾਲੇ ਲੋਕ ਪਟਨਾ ਪਧਾਰੇ ਹਨ।

ਉਨ੍ਹਾਂ ਦੇ ਸਵਾਗਤ ‘ਚ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਦੇ ਗਾਂਧੀ ਮੈਦਾਨ ‘ਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਕੈਦ ਕਰ ਲਿਆ ਤਾਂ ਕਿ ਗਾਂਧੀ ਨੂੰ ਮੰਨਣ ਵਾਲੇ ਲੋਕ ਕਿਸਾਨਾਂ ਦੇ ਸਮਰਥਨ ‘ਚ ਗਾਂਧੀ ਜੀ ਦੇ ਸਾਹਮਣੇ ਸੰਕਲਪ ਨਾ ਲੈ ਸਕਣ। ਨਿਤੀਸ਼ ਜੀ, ਉੱਥੇ ਪਹੁੰਚ ਰਿਹਾ ਹਾਂ। ਰੋਕ ਸਕੋ ਤਾਂ ਰੋਕ ਲਵੋ।”

Click to comment

Leave a Reply

Your email address will not be published. Required fields are marked *

Most Popular

To Top