ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ

 ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ 27 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ ਹਨ। ਸਿੱਖਿਆ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਮੈਥ ਮਿਸਟਰੈਸ ਵਜੋਂ 1, ਕਲਰਕ ਵਜੋਂ 6, ਐਸ.ਐਲ.ਏ. ਵਜੋਂ 3 , ਸੇਵਾਦਾਰ ਵਜੋਂ 12, ਚੌਕੀਦਾਰ ਵਜੋਂ 4 ਅਤੇ ਸਫਾਈ ਕਰਮਚਾਰੀ ਵਜੋਂ 1 ਨੂੰ ਨਿਯੁਕਤੀ ਪੱਤਰ ਦਿੱਤੇ ਗਏ।

Image

ਇਸ ਦੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਸੋਸ਼ਲ ਮੀਡੀਆ ਰਾਹੀਂ ਦਿੱਤੀ ਗਈ ਹੈ। ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਿੱਖਿਆ ਸਾਡੇ ਸਮਾਜ ਦਾ ਅਹਿਮ ਭਾਗ ਹੈ ਜਿਸ ਰਾਹੀਂ ਅਸੀਂ ਸਮਾਜ ਦੀ ਸੇਵਾ ਕਰਦੇ ਹਾਂ। ਉਹਨਾਂ ਨੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਇਮਾਦਾਰੀ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾ ਲੈਣ।

Image

ਇਹ ਨੌਕਰੀਆਂ ਉਹਨਾਂ ਨੂੰ ਆਪਣੇ ਪਰਿਵਾਰਕ ਮੈਂਬਰ ਦੀ ਥਾਂ ਤੇ ਮਿਲੀਆਂ ਹਨ ਇਸ ਲਈ ਇਹ ਜ਼ਿੰਮੇਵਾਰੀ ਵੀ ਸਮਰਪਣ ਭਾਵਨਾ ਨਾਲ ਨਿਭਾਉਣ। ਬੈਂਸ ਨੇ ਕਿਹਾ ਕਿ ਤੁਸੀਂ ਸਭ ਨੇ ਆਪਣੇ ਪਰਿਵਾਰ ਦੇ ਬਹੁਤ ਅਹਿਮ ਅਤੇ ਪਿਆਰੇ ਮੈਂਬਰ ਨੂੰ ਗੁਆਇਆ ਹੈ ਜਿਸ ਦੀ ਥਾਂ ਤੁਹਾਨੂੰ ਸਰਕਾਰੀ ਨੌਕਰੀ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਸਭ ਨੇ ਇਕ ਪਰਿਵਾਰ ਵਾਂਗੂੰ ਕੰਮ ਕਰਨਾ ਹੈ ਅਤੇ ਸਕੂਲ ਸਿੱਖਿਆ ਵਿਭਾਗ ਨੂੰ ਸੁਨਹਿਰੀ ਦੌਰ ਵਿਚ ਲੈਣ ਕੇ ਜਾਣਾ ਹੈ।

Leave a Reply

Your email address will not be published.