Punjab

ਸਿੱਖਿਆ ਵਿਭਾਗ ਹੋਇਆ ਸਖ਼ਤ, ਹੁਣ ਸਕੂਲ ਮੁੱਖੀਆਂ ਦੀ ਆਈ ਸ਼ਾਮਤ

ਪੜ੍ਹਾਈ ਵਿੱਚ ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਉੱਚ ਵਿਦਿਆ ਲਈ ਵਜ਼ੀਫ਼ਾ ਲਾਜ਼ਮੀ ਮਿਲੇ ਇਸ ਦੇ ਲਈ ਸਿੱਖਿਆ ਵਿਭਾਗ ਨੇ ਸਖ਼ਤੀ ਹੋ ਗਿਆ ਹੈ। ਇਸ ਬਾਬਤ ਹੁਣ ਵੱਖ-ਵੱਖ ਸਕੀਮਾਂ ਵਿੱਚ ਯੋਗ ਵਿਦਿਆਰਥੀਆਂ ਦੀਆਂ ਅਰਜ਼ੀਆਂ ਨਾ ਹੋਣ ਲਈ ਸਿੱਧੇ ਤੌਰ ਤੇ ਸਕੂਲ ਪ੍ਰਿੰਸੀਪਲ ਜ਼ਿੰਮੇਵਾਰ ਹੋਣਗੇ ਤੇ ਵਿਭਾਗ ਵੱਲੋਂ ਉਹਨਾਂ ਦੀ ਜਵਾਬਤਲਬੀ ਕੀਤੀ ਜਾ ਸਕੇਗੀ।

ਵਿਭਾਗ ਵੱਲੋਂ ਸਕੂਲ ਮੁੱਖੀ ਤੇ ਪ੍ਰਿੰਸੀਪਲ ਨੂੰ ਯੋਗ ਵਿਦਿਆਰਥੀਆਂ ਦੀ ਅਰਜ਼ੀ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਵਜ਼ੀਫ਼ਾ ਸਕੀਮਾਂ ਲਈ ਸਕੂਲ ਪੱਧਰ ਤੇ 5 ਨਵੰਬਰ ਤਕ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ।

ਜ਼ਿਲ੍ਹਾ ਪੱਧਰ ਤੇ ਡਾਟਾ ਵੈਰੀਫਾਈ ਕਰ ਕੇ ਸਟੇਟ ਨੂੰ 6 ਨਵੰਬਰ ਤਕ ਫਾਰਵਰਡ ਕਰਨਾ ਹੋਵੇਗਾ। ਇਸ ਤੋਂ ਇਲਾਵਾ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਓਬੀਸੀ ਸਟੂਡੈਂਟਸ ਯੋਜਨਾ ਤਹਿਤ ਜ਼ਿਲ੍ਹਾ ਪੱਧਰ ਤੇ ਡਾਟਾ ਵੈਰੀਫਾਈ ਕਰ ਕੇ ਸਟੇਟ ਨੂੰ 25 ਨਵੰਬਰ ਤਕ ਭੇਜਿਆ ਜਾ ਸਕੇਗਾ।

ਨਿਰਧਾਰਤ ਦੋ ਦਿਨ ਵਿੱਚ ਯੋਗ ਵਿਦਿਆਰਥੀਆਂ ਦੀ ਅਰਜ਼ੀ ਨਹੀਂ ਹੋ ਪਾਉਂਦੀ ਤਾਂ ਇਸ ਲਈ ਸਕੂਲ ਮੁਖੀ ਪ੍ਰਿੰਸੀਪਲ ਜ਼ਿੰਮੇਵਾਰ ਹੋਣਗੇ।

Click to comment

Leave a Reply

Your email address will not be published. Required fields are marked *

Most Popular

To Top