News

ਸਿੱਖ ਇਤਿਹਾਸ ਨਾਲ ਸਬੰਧਤ ਹਿੰਦੀ ਪੁਸਤਕ ’ਤੇ ਸ਼੍ਰੋਮਣੀ ਕਮੇਟੀ ਨੇ ਸਪੱਸ਼ਟ ਕੀਤਾ ਸਟੈਂਡ

ਸ਼੍ਰੋਮਣੀ ਕਮੇਟੀ ਦੇ ਨਾਂ ਹੇਠ 1999 ਵਿੱਚ ਛਾਪੀ ਹਿੰਦੀ ਪੁਸਤਕ ‘ਸਿੱਖ ਇਤਿਹਾਸ’ ਦੇ ਮਾਮਲੇ ਨੇ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਸੰਗਤਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕੁਝ ਸਿੱਖ ਵਿਰੋਧੀ ਤਾਕਤਾਂ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਜਿਹਨਾਂ ਤੋਂ ਸਿੱਖ ਪੰਥ ਨੂੰ ਸੁਚੇਤ ਰਹਿਣ ਦੀ ਲੋੜ ਹੈ।

Participation of sangat shrinking in all gurdwaras: SGPC chief - Hindustan  Times

ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਫੈਡਰੇਸ਼ਨ ਆਗੂ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਭਾਈ ਗੁਰਬਖ਼ਸ਼ ਸਿੰਘ ਖਾਲਸਾ ਨੇ ਕਿਹਾ ਕਿ ਬੀਤੇ ਕੁਝ ਦਿਨਾਂ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੁਸਤਕ, ਜਿਸ ਵਿੱਚ ਸਿੱਖ ਇਤਿਹਾਸ ਨੂੰ ਗਲਤ ਰੰਗਤ ਦੇ ਕੇ ਪੇਸ਼ ਕੀਤਾ ਗਿਆ ਹੈ, ਵਿਰੁਧ ਧਰਨਾ ਲਾਉਣ ਵਾਲੇ ਬਲਦੇਵ ਸਿੰਘ ਸਿਰਸਾ ਸ਼੍ਰੋਮਣੀ ਕਮੇਟੀ ਨੂੰ ਜਾਣ ਬੁੱਝ ਕੇ ਬਦਨਾਮ ਕਰ ਰਹੇ ਹਨ।

ਉਹਨਾਂ ਕਿਹਾ ਕਿ ਇਸ ਪੁਸਤਕ ਵਿੱਚ ਕੁਝ ਇਤਰਾਜ਼ਯੋਗ ਤੱਥ ਸਨ ਤੇ ਇਸ ਬਾਰੇ ਸੰਗਤਾਂ ਦੇ ਇਤਰਾਜ਼ ਆਉਣ ਤੋਂ ਬਾਅਦ ਇਸ ਤੇ ਪਾਬੰਦੀ ਲਾ ਦਿੱਤੀ ਗਈ ਸੀ। ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸਪੱਸ਼ਟ ਕੀਤਾ ਕਿ 23 ਨਵੰਬਰ 2007 ਨੂੰ ਜਨਰਲ ਇਜਲਾਸ ਦੌਰਾਨ ਵਿਸ਼ੇਸ਼ ਮਤਾ ਪਾਸ ਕਰਕੇ ਇਸ ਕਿਤਾਬ ਤੇ ਪਾਬੰਦੀ ਲਾਉਂਦਿਆਂ ਇਸ ਦੀਆਂ ਛਪੀਆਂ ਕਾਪੀਆਂ ਵਾਪਸ ਲੈ ਲਈਆਂ ਗਈਆਂ ਸਨ।

Click to comment

Leave a Reply

Your email address will not be published.

Most Popular

To Top