News

ਸਿੱਖ ਟੀਵੀ ਐਂਕਰ ਨੂੰ ਧਮਕੀ ਮਿਲਣ ’ਤੇ ਬੀਬੀ ਜਗੀਰ ਕੌਰ ਨੇ ਪਾਕਿ ਪੀਐਮ ਇਮਰਾਨ ਖਾਨ ਨੂੰ ਲਿਖਿਆ ਪੱਤਰ

ਪਾਕਿਸਤਾਨ ਵਿੱਚ ਸਿੱਖ ਟੀਵੀ ਐਂਕਰ ਸ. ਹਰਮੀਤ ਸਿੰਘ ਨੂੰ ਧਮਕੀਆਂ ਮਿਲੀਆਂ ਹਨ। ਇਸ ਦੇ ਨੋਟਿਸ ਲੈਂਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ ਅਤੇ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੂੰ ਪੱਤਰ ਲਿਖਿਆ ਹੈ।

ਉਹਨਾਂ ਨੇ ਅਪਣੇ ਪੱਤਰ ਵਿੱਚ ਲਿਖਿਆ ਕਿ ਮੀਡੀਆ ਰਿਪੋਰਟਾਂ ਰਾਹੀਂ ਪਾਕਿਸਤਾਨ ਦੇ ਪਹਿਲੇ ਦਸਤਾਧਾਰੀ ਸਿੱਖ ਟੀਵੀ ਐਂਕਰ ਸ. ਹਰਮੀਤ ਸਿੰਘ ਨੂੰ ਪਿਸ਼ਾਵਰ ਜੇਲ੍ਹ ਵਿਚੋਂ ਫੋਨ ਤੇ ਧਮਕੀ ਮਿਲੀ ਹੈ ਜੋ ਕਿ ਮੰਦਭਾਗੀ ਗੱਲ ਹੈ। ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।

ਉਹਨਾਂ ਕਿਹਾ ਕਿ ਸ. ਹਰਮੀਤ ਸਿੰਘ ਦੇ ਭਰਾ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਹੁਣ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਪੰਜਾਬ ਦੇ ਗਵਰਨਰ ਨੂੰ ਇਸ ਮਾਮਲੇ ’ਚ ਸੰਜੀਦਗੀ ਨਾਲ ਦਖ਼ਲ ਦੇਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਐਂਕਰ ਸ. ਹਰਮੀਤ ਸਿੰਘ ਨਾਲ ਨਿਆਂ ਕੀਤਾ ਜਾਵੇ ਅਤੇ ਉਸ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

Click to comment

Leave a Reply

Your email address will not be published.

Most Popular

To Top