ਸਿੱਖ ਨਸਲਕੁਸ਼ੀ ਦੀਆਂ ਮਿਲ ਰਹੀਆਂ ਧਮਕੀਆਂ, ਸਰਕਾਰ ਸਿੱਖਾਂ ਨਾਲ ਕਰ ਰਹੀ ਪੱਖਪਾਤ: ਜਥੇਦਾਰ ਹਰਪ੍ਰੀਤ ਸਿੰਘ

 ਸਿੱਖ ਨਸਲਕੁਸ਼ੀ ਦੀਆਂ ਮਿਲ ਰਹੀਆਂ ਧਮਕੀਆਂ, ਸਰਕਾਰ ਸਿੱਖਾਂ ਨਾਲ ਕਰ ਰਹੀ ਪੱਖਪਾਤ: ਜਥੇਦਾਰ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਜੱਥੇਦਾਰ ਸਿੱਖਾਂ ਖਿਲਾਫ਼ ਦਿੱਤੇ ਜਾ ਰਹੇ ਭੜਕਾਊ ਬਿਆਨ ਨੂੰ ਲੈ ਕੇ ਬੋਲੇ ਹਨ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਜਿਸ ਦੇਸ਼ ਵਿੱਚ ਹਿੰਦੂ ਰਾਸ਼ਟਰ ਦੀ ਗੱਲ ਕਰਨੀ ਗਲਤ ਨਹੀਂ ਹੈ ਤੇ ਫਿਰ ਸਿੱਖ ਰਾਸ਼ਟਰ ਦੀਆਂ ਗੱਲਾਂ ਕਰਨ ਵਾਲੇ ਗਲਤ ਕਿਵੇਂ ਹੋ ਸਕਦੇ ਹਨ।

AAP leader Bhagwant Mann takes oath as 18th chief minister of Punjab |  Business Standard News

ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਅਧਾਰ ਬਣਾ ਕੇ ਸਿੱਖਾਂ ਖਿਲਾਫ ਪ੍ਰਚਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਉਡਾਉਣ ਦੀਆਂ ਧਮਕੀਆਂ ਦੇਣ ਵਾਲੇ ਅਜੇ ਵੀ ਸੁਰੱਖਿਆ ਲੈ ਕੇ ਘੁੰਮ ਰਹੇ ਹਨ। ਉਨ੍ਹਾਂ ਨੂੰ ਕਿਉਂ ਨਹੀਂ ਜੇਲ੍ਹ ਅੰਦਰ ਕੀਤਾ ਜਾ ਰਿਹਾ। ਜਥੇਦਾਰ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਕੁਝ ਨਹੀਂ ਕਰ ਰਹੀ।

ਗਿਆਨੀ ਹਰਪ੍ਰੀਤ ਸਿੰਘ ਕਿਹਾ ਕਿ ਪਿਛਲੇ ਸਮੇਂ ਤੋਂ ਪੰਜਾਬ ਦੇ ਅੰਦਰ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਸਿੱਖਾਂ ਪ੍ਰਤੀ ਨਫ਼ਰਤ ਫੈਲਾਉਣ ਦੇ ਯਤਨ ਦਿਨ-ਬ-ਦਿਨ ਵੱਧਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਰੇਆਮ ਸਿੱਖਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਕਈ ਵਾਰ ਸੱਚਖੰਡ ਹਰਮੰਦਿਰ ਸਾਹਿਬ ਹਮਲਾ ਕਰਨ ਦੀਆਂ ਗੱਲਾਂ ਕੀਤੀਆਂ ਗਈਆਂ ਹਨ।

ਇਸ ਸਾਰੇ ਮਹੌਲ ’ਚ ਸਰਕਾਰ ਚੁੱਪੀ ਧਾਰੀ ਬੈਠੀ ਹੈ ਅਤੇ ਇਸ ਤਰ੍ਹਾਂ ਦੀਆਂ ਗੱਲਾਂ ਨੂੰ ਕਿਸੇ ਵੀ ਕੀਮਤ ’ਤੇ ਸਿੱਖ ਬਰਦਾਸ਼ਤ ਨਹੀਂ ਕਰਨਗੇ। ਉਹਨਾਂ ਕਿਹਾ ਕਿ ਜਿਹੜੇ ਮੁਲਕ ਵਿੱਚ ਹਿੰਦੂ-ਰਾਸ਼ਟਰ ਦੇ ਦਾਅਵੇ ਕਰਨੇ ਜਾਂ ਹਿੰਦੂ ਰਾਸ਼ਟਰ ਦੀਆਂ ਗੱਲਾਂ ਕਰਨੀਆਂ ਗ਼ਲਤ ਨਹੀਂ ਹਨ ਤਾਂ ਫਿਰ ਸਿੱਖ ਰਾਸ਼ਟਰ ਦੀਆਂ ਗੱਲਾਂ ਕਰਨ ਵਾਲੇ ਕਿਸ ਤਰ੍ਹਾਂ ਗਲਤ ਹੋ ਗਏ।

ਉਹਨਾਂ ਕਿਹਾ ਕਿ ਸ੍ਰੀ ਹਰਿਮੰਦਿਰ ਸਾਹਿਬ ਤੇ ਹਮਲਾ ਕਰਨ ਦੀਆਂ ਧਮਕੀਆਂ ਦੇਣ ਵਾਲਿਆਂ ਨੂੰ ਸਰਕਾਰ ਨੇ ਅਜੇ ਤੱਕ ਜੇਲ੍ਹਾਂ ਵਿੱਚ ਬੰਦ ਨਹੀਂ ਕੀਤਾ। ਜੇ ਇਹ ਧਮਕੀ ਹਿੰਦੂ ਤੀਰਥ ਜਾਂ ਫਿਰ ਕਿਸੇ ਹਿੰਦੂ ਨੂੰ ਦਿੱਤੀ ਹੁੰਦੀ ਤਾਂ ਸ਼ਾਇਦ ਉਹ ਅੱਜ ਜੇਲ੍ਹ ਵਿੱਚ ਬੰਦ ਹੁੰਦਾ। ਭਾਰਤ ਸਰਕਾਰ ਸਿੱਖਾਂ ਦੇ ਮਸਲੇ ਜਲਦ ਤੋਂ ਜਲਦ ਹੱਲ ਕਰੇ।

ਜੱਥੇਦਾਰ ਨੇ ਕਿਹਾ ਕਿ ਜੇਕਰ ਰਾਜੀਵ ਗਾਂਧੀ ਦੇ ਕਾਤਲ ਰਿਹਾਅ ਹੋ ਸਕਦੇ ਹਨ ਤਾਂ ਬੰਦੀ ਸਿੱਖਾਂ ਨੂੰ ਕਿਉਂ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸ ਮੁਲਕ ’ਚ ਦੋ ਕਾਨੂੰਨ ਚੱਲਦੇ ਹਨ ਇਕ ਸਿੱਖਾਂ ਤੇ ਮੁਸਲਮਾਨਾਂ ਲਈ ਅਤੇ ਇਕ ਬਹੁਗਿਣਤੀ ਲਈ ਹੈ। ਉਨ੍ਹਾਂ ਕਿਹਾ ਕਿ ਮੁਲਕ ’ਚ ਇੰਨੇ ਕਾਨੂੰਨ ਹੋਣ ਦੇ ਬਾਵਜੂਦ ਵੀ ਦੇਸ਼ ਅਖੰਡ ਕਿਵੇਂ ਰਹਿ ਸਕਦਾ ਹੈ।

ਜੇਕਰ ਤੁਸੀਂ ਦੇਸ਼ ਨੂੰ ਇਕ ਕਰਨਾ ਹੈ ਤਾਂ ਇਸ ਲਈ ਇਕ ਕਾਨੂੰਨ ਹੋਣਾ ਚਾਹੀਦਾ ਹੈ। ਅਸੀਂ ਸਾਰੇ ਦੇਸ਼ ’ਚ ਚੈਨ, ਅਮਨ, ਭਾਈਚਾਰੇ ਨਾਲ ਰਹਿਣਾ ਚਾਹੁੰਦੇ ਹਾਂ। ਅਸੀਂ ਇਸ ਸ਼ਾਂਤੀ ਨੂੰ ਭੰਗ ਨਹੀਂ ਕਰਨਾ ਚਾਹੁੰਦੇ ਪਰ ਅਸੀਂ ਇਹੀ ਕਹਿੰਦੇ ਹਾਂ ਸਿੱਖਾਂ ਨਾਲ ਇਨਸਾਫ਼ ਕੀਤਾ ਜਾਵੇ।

Leave a Reply

Your email address will not be published.