ਸਿੱਖ ਫੌਜੀਆਂ ਲਈ ਹੈਲਮੇਟ ਲਾਗੂ ਕਰਨ ਦੇ ਫ਼ੈਸਲੇ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਵਿਰੋਧ, ‘ਮੁੜ ਗੌਰ ਕਰੇ ਸਰਕਾਰ’

 ਸਿੱਖ ਫੌਜੀਆਂ ਲਈ ਹੈਲਮੇਟ ਲਾਗੂ ਕਰਨ ਦੇ ਫ਼ੈਸਲੇ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਵਿਰੋਧ, ‘ਮੁੜ ਗੌਰ ਕਰੇ ਸਰਕਾਰ’

ਭਾਰਤੀ ਫ਼ੌਜ ਦੇ ਸਿੱਖ ਜਵਾਨਾਂ ਲਈ ਹੈਲਮੇਟ ਲਾਗੂ ਕਰਨ ਦੇ ਫ਼ੈਸਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਰੋਧ ਕੀਤਾ ਹੈ। ਜੱਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਨੂੰ ਕਿਸੇ ਵੀ ਤਰ੍ਹਾਂ ਦੀ ਟੋਪੀ ਪਾਉਣਾ ਉਹਨਾਂ ਦੀ ਮਰਿਆਦਾ ਦੇ ਖਿਲਾਫ਼ ਹੈ। ਇਹ ਫ਼ੈਸਲਾ ਸਿੱਖਾਂ ਦੀ ਵੱਖਰੀ ਪਛਾਣ ਖ਼ਤਮ ਕਰਨ ਦੇ ਬਰਾਬਰ ਹੈ।

ਉਹਨਾਂ ਨੇ ਸਰਕਾਰ ਨੂੰ ਇਸ ਫ਼ੈਸਲੇ ਤੇ ਮੁੜ ਗੌਰ ਕਰਨ ਲਈ ਕਿਹਾ ਹੈ। ਉਹਨਾਂ ਅੱਗੇ ਕਿਹਾ ਕਿ ਦਸਤਾਰ ਸਿੱਖਾਂ ਦੇ ਸਿਰ ਤੇ ਬੰਨ੍ਹਿਆ ਹੋਇਆ ਕੋਈ 5-7 ਮੀਟਰ ਦਾ ਕੱਪੜਾ ਨਹੀਂ ਹੈ। ਇਹ ਗੁਰੂ ਸਾਹਿਬਾਨ ਵੱਲੋਂ ਬਖ਼ਸ਼ਿਆ ਗਿਆ ਤਾਜ ਹੈ। ਇਹ ਸਾਡੀ ਪਛਾਣ ਦਾ ਪ੍ਰਤੀਕ ਹੈ ਅਤੇ ਇਸ ਤੇ ਕਿਸੇ ਕਿਸਮ ਦੀ ਟੋਪੀ ਪਹਿਨਾਉਣਾ ਸਾਡੀ ਪਛਾਣ ਨੂੰ ਖ਼ਤਮ ਕਰਨ ਦੇ ਯਤਨ ਵਜੋਂ ਹੀ ਦੇਖਿਆ ਜਾਵੇਗਾ।

ਉਹਨਾਂ ਕਿਹਾ ਕਿ ਦੂਜੇ ਵਿਸ਼ਵ ਯੁੱਧ ਦੌਰਾਨ ਅੰਗਰੇਜ਼ ਸਰਕਾਰ ਨੇ ਵੀ ਅਜਿਹੇ ਯਤਨ ਕੀਤੇ ਸਨ, ਉਸ ਸਮੇਂ ਸਿੱਖ ਫ਼ੌਜੀਆਂ ਨੇ ਬ੍ਰਿਟਿਸ਼ ਹਕੂਮਤ ਦੇ ਇਸ ਫ਼ੈਸਲੇ ਨੂੰ ਰੱਦ ਕੀਤਾ ਸੀ। ਹੁਣ ਵੀ ਪੰਥ ਇਸ ਨੂੰ ਬਰਦਾਸ਼ਤ ਨਹੀਂ ਕਰੇਗਾ। ਜਥੇਦਾਰ ਦਾ ਕਹਿਣਾ ਹੈ ਕਿ ਸਾਡਾ ਰੱਖਿਅਕ ਅਕਾਲ ਪੁਰਖ ਹੈ।

ਦੂਸਰੇ ਵਿਸ਼ਵ ਯੁੱਧ ਦੌਰਾਨ ਸਿੱਖਾਂ ਨੇ ਦਸਤਾਰਾਂ ਸਜਾ ਕੇ ਕਈ ਜੰਗਾਂ ਵਿਚ ਸਿੱਖ ਸਿਪਾਹੀਆਂ ਨੇ ਵੈਰੀਆਂ ਨੂੰ ਜਵਾਬ ਦਿੱਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਸਿੱਖਾਂ ਵਿਚ ਹੈਲਮੇਟ ਦਾ ਪ੍ਰਚਾਰ ਕਰਨ ਲਈ ਇਕ ਵੈੱਬਸਾਈਟ ਵੀ ਬਣਾਈ ਗਈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Leave a Reply

Your email address will not be published. Required fields are marked *