News

ਸਿੱਖ ਭਾਈਚਾਰੇ ਖਿਲਾਫ਼ ਬੋਲਣ ’ਤੇ ਕੰਗਨਾ ਰਣੌਤ ਖਿਲਾਫ਼ ਕੇਸ ਦਰਜ

ਕੰਗਨਾ ਰਣੌਤ ਅਕਸਰ ਆਪਣੇ ਬੇਬਾਕ ਅੰਦਾਜ਼ ਕਾਰਨ ਵਿਵਾਦਾਂ ਵਿੱਚ ਘਿਰੀ ਰਹਿੰਦੀ ਹੈ। ਉਸ ਨੇ ਸਿੱਖ ਭਾਈਚਾਰੇ ਖਿਲਾਫ਼ ਭੱਦੀ ਟਿੱਪਣੀ ਕੀਤੀ ਹੈ। ਉਸ ਨੇ ਕਿਹਾ ਕਿ, ਖਾਲਿਸਤਾਨੀ ਅੱਤਵਾਦੀ ਅੱਜ ਭਾਵੇਂ ਸਰਕਾਰ ਦੀ ਬਾਂਹ ਮਰੋੜ ਰਹੇ ਹੋਣ ਪਰ ਇੱਕ ਔਰਤ ਨੂੰ ਨਾ ਭੁੱਲਣ। ਇਕਲੌਤੀ ਮਹਿਲਾ ਪ੍ਰਧਾਨ ਮੰਤਰੀ ਨੇ ਇਹਨਾਂ ਨੂੰ ਆਪਣੀ ਜੁੱਤੀ ਹੇਠਾਂ ਦਰੜ ਦਿੱਤਾ ਸੀ।

ਕੰਗਨਾ ਦੇ ਇਸ ਬਿਆਨ ਮਗਰੋਂ ਸੋਸ਼ਲ ਮੀਡੀਆ ਤੇ ਉਸ ਦੀ ਖੂਬ ਅਲੋਚਨਾ ਹੋ ਰਹੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਕੰਗਨਾ ਰਣੌਤ ਖਿਲਾਫ਼ ਮੰਦਰ ਮਾਰਗ ਥਾਣੇ ਦੇ ਸਾਈਬਰ ਸੈੱਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਹਨਾਂ ਇਲਜ਼ਾਮ ਲਾਇਆ ਕਿ ਕੰਗਨਾ ਨੇ ਸੋਸ਼ਲ ਮੀਡੀਆ ਤੇ ਸਿੱਖ ਭਾਈਚਾਰੇ ਖਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤੀ ਹੈ।

ਡੀਐਸਜੀਐਮਸੀ ਦੇ ਪ੍ਰਧਾਨ ਤੇ ਅਕਾਲੀ ਦਲ ਦੇ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਕੰਗਨਾ ਵੱਲੋਂ ਸਿੱਖਾਂ ਬਾਰੇ ਦਿੱਤੇ ਇਤਰਾਜ਼ਯੋਗ ਬਿਆਨ ਦੀ ਨਿੰਦਾ ਕੀਤੀ ਹੈ ਤੇ ਸਰਕਾਰ ਤੋਂ ਉਸ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਮਨਜਿੰਦਰ ਸਿਰਸਾ ਨੇ ਟਵੀਟ ਕੀਤਾ ਕਿ,  ‘ਉਸ ਨੂੰ ਪਾਗਲਖਾਨੇ ਜਾਂ ਜੇਲ੍ਹ ’ਚ ਹੋਣਾ ਚਾਹੀਦਾ ਹੈ। ਅਸੀਂ ਉਸ ਵੱਲੋਂ ਸੋਸ਼ਲ ਮੀਡੀਆ ’ਤੇ ਪਾਈ ਨਫਰਤੀ ਸਮੱਗਰੀ ਲਈ ਸਰਕਾਰ ਤੋਂ ਸਖਤ ਕਾਰਵਾਈ ਦੀ ਮੰਗ ਕਰਦੇ ਹਾਂ।’

ਕੰਗਨਾ ਨੇ ਆਪਣੇ ਫੇਸਬੁੱਕ ਪੋਸਟ ‘ਤੇ ਇੰਦਰਾ ਗਾਂਧੀ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ – ਖਾਲਿਸਤਾਨੀ ਅੱਤਵਾਦੀ ਅੱਜ ਭਲੇ ਹੀ ਸਰਕਾਰ ਦਾ ਹੱਥ ਮਰੋੜ ਰਹੇ ਹੋਣ ਪਰ ਉਸ ਮਹਿਲਾ ਨੂੰ ਨਾ ਭੁੱਲੋ, ਇਕੱਲੀ ਮਹਿਲਾ ਪ੍ਰਧਾਨ ਮੰਤਰੀ ਨੇ ਇਨ੍ਹਾਂ ਨੂੰ ਆਪਣੀ ਜੁੱਤੀ ਹੇਠ ਕੁਚਲਿਆ ਸੀ , ਫਰਕ ਨਹੀਂ ਪੈਂਦਾ , ਉਸ ਨੇ ਇਸ ਦੇਸ਼ ਨੂੰ ਕਿੰਨੀ ਤਕਲੀਫ਼ ਦਿੱਤੀ ਹੋਵੇ।

ਉਸ ਨੇ ਆਪਣੀ ਜਾਨ ਦੀ ਕੀਮਤ ‘ਤੇ ਉਹਨਾਂ ਨੂੰ ਮੱਛਰਾਂ ਵਾਂਗ ਕੁਚਲਿਆ ਗਿਆ ਪਰ ਦੇਸ਼ ਦੇ ਟੁਕੜੇ ਨਹੀਂ ਹੋਣ ਦਿੱਤੇ। ਉਹਨਾਂ ਦੀ ਮੌਤ ਦੇ ਇੱਕ ਦਹਾਕੇ ਬਾਅਦ ਵੀ ਅੱਜ ਵੀ ਉਹਨਾਂ ਦਾ ਨਾਮ ਸੁਣ ਕੇ ਕੰਬਦੇ ਹਨ ,ਉਹਨਾਂ ਨੂੰ ਅਜਿਹਾ ਹੀ ਗੁਰੂ ਚਾਹੀਦਾ ਹੈ। ਕੰਗਨਾ ਰਣੌਤ ਦੇ ਇਹਨਾਂ ਬਿਆਨਾਂ ਨੂੰ ਲੈ ਕੇ ਲੋਕਾਂ ਮੰਗ ਕੀਤੀ ਹੈ ਕਿ ਉਸ ਦਾ ਪਦਮ ਸ਼੍ਰੀ ਵਾਪਸ ਲਿਆ ਜਾਵੇ।

Click to comment

Leave a Reply

Your email address will not be published.

Most Popular

To Top