ਸਿੱਖ ਸੰਸਥਾਵਾਂ ਦੀ ਗੋਲਕ ’ਤੇ ਕਬਜ਼ਾ ਕਰਨ ਤੇ ਚੌਧਰ ਦਿਖਾਉਣ ਦੀ ਚੱਲ ਰਹੀ ਹੈ ਲੜਾਈ: ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ

 ਸਿੱਖ ਸੰਸਥਾਵਾਂ ਦੀ ਗੋਲਕ ’ਤੇ ਕਬਜ਼ਾ ਕਰਨ ਤੇ ਚੌਧਰ ਦਿਖਾਉਣ ਦੀ ਚੱਲ ਰਹੀ ਹੈ ਲੜਾਈ: ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ ਵਿਖੇ ਵੀਰਵਾਰ ਨੂੰ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਵਿੱਚ ਪੁੱਜੇ ਸਨ। ਇਸ ਮੌਕੇ ਉਹਨਾਂ ਕਿਹਾ ਕਿ, ਅੱਜ ਸਿੱਖ ਸੰਸਥਾਵਾਂ ਤੇ ਕਬਜ਼ੇ ਲੈਣ ਲਈ ਲੜਾਈ ਹੋ ਰਹੀ ਹੈ। ਇਹ ਲੜਾਈ ਸਿਰਫ ਸਿੱਖ ਸੰਸਥਾਵਾਂ ਦੀ ਗੋਲਕ ਤੇ ਕਬਜ਼ਾ ਕਰਨ ਤੇ ਆਪਣੀ ਚੌਧਰ ਦਿਖਾਉਣ ਦੀ ਹੈ।

ਉਹਨਾਂ ਨੇ ਸਿੱਖ ਕੌਮ ਵਿੱਚ ਆਈ ਗਿਰਾਵਟ ਤੇ ਚਿੰਤਾ ਦ ਪ੍ਰਗਟਾਵਾ ਕਰਦਿਆਂ ਇਸ ਨੂੰ ਦੂਰ ਕਰਨ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਵਿੱਚ ਪੁੱਜ ਰਹੀਆਂ ਵਧੇਰੇ ਸ਼ਿਕਾਇਤਾਂ ਵਿੱਚੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀਆਂ ਦੀਆਂ ਆਪਸੀ ਲੜਾਈਆਂ ਨਾਲ ਸਬੰਧਿਤ ਹੁੰਦੀਆਂ ਹਨ ਤੇ ਇਹਨਾਂ ਵਿੱਚੋਂ ਵੀ ਵਧੇਰੇ ਵਿਦੇਸ਼ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਹਨ।

ਉਹਨਾਂ ਸਿੱਖ ਕੌਮ ਨੂੰ ਸੱਦਾ ਦਿੱਤਾ ਕਿ ਉਹ ਆਪਣੀਆਂ ਸੰਸਥਾਵਾਂ ਨੂੰ ਮਜ਼ਬੂਤ ਬਣਾਉਣ। ਇਸ ਮੌਕੇ ਉਹਨਾਂ ਸ਼੍ਰੋਮਣੀ ਕਮੇਟੀ ਨੂੰ ਕਿਹਾ ਕਿ ਉਹ ਤਖ਼ਤਾਂ ਦੇ ਜੱਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ, ਸੇਵਾਕਾਲ ਦੀ ਮਿਆਦ ਆਦਿ ਬਾਰੇ ਨਿਯਮ ਬਣਾਵੇ। ਉਹਨਾਂ ਨੇ ਧਰਮ ਪਰਿਵਰਤਨ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਧਰਮ ਪਰਿਵਰਤਨ ਕਰਨ ਵਾਲੇ ਵੀ ਸਿੱਖ ਸੰਸਥਾਵਾਂ ਦਾ ਮਜ਼ਾਕ ਉਡਾ ਰਹੇ ਹਨ।

Leave a Reply

Your email address will not be published.