News

ਸਿੱਧੂ ਦੀ ਵਧੀਆਂ ਮੁਸ਼ਕਿਲਾਂ, ਰੋਡਰੇਜ ਮਾਮਲੇ ’ਚ 1 ਸਾਲ ਲਈ ਜਾਣਗੇ ਜੇਲ੍ਹ

ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਨੇ ਇਕ ਸਾਲ ਦੀ ਕੈਦ ਅਤੇ ਇਕ ਹਜ਼ਾਰ ਰੁਪਏ ਦੀ ਸਜ਼ਾ ਸੁਣਾਈ ਹੈ। ਦੱਸ ਦਈਏ ਕਿ ਪੀੜਤ ਪਰਿਵਾਰ ਨੇ ਰੀਵੀਊ ਪਟੀਸ਼ਨ ਪਾਈ ਸੀ ਜਿਸ ਤੋਂ ਬਾਅਦ ਸਿੱਧੂ ਨੂੰ 1 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਦੱਸ ਦਈਏ ਕਿ ਇਹ ਕੇਸ 34 ਸਾਲ ਪੁਰਾਣਾ ਹੈ।

UP govt lifts ban on visitors to jail after dip in Covid cases - Hindustan  Times

ਜਦੋਂ ਪਟਿਆਲਾ ਵਿੱਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਤੇ ਉਹਨਾਂ ਦੇ ਦੋਸਤ ਦੀ ਕਿਸੇ ਨਾਲ ਲੜਾਈ ਹੋ ਗਈ। ਇਸ ਵਿੱਚ ਇੱਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਹਾਈਕੋਰਟ ਨੇ ਸਿੱਧੂ ਨੂੰ ਦੋਸ਼ੀ ਕਰਾਰ ਦਿੱਤਾ ਸੀ ਪਰ ਸੁਪਰੀਮ ਕੋਰਟ ਨੇ ਕਤਲ ਦੇ ਦੋਸ਼ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਦੋ ਸਾਲ ਪਹਿਲਾਂ ਪਰਿਵਾਰ ਵਾਲਿਆਂ ਨੇ ਰੀਵੀਊ ਪਟੀਸ਼ਨ ਦਾਇਰ ਕੀਤੀ ਸੀ।

ਸਿੱਧੂ ਦੇ ਵਕੀਲਾਂ ਨੇ ਇਸ ਪਟੀਸ਼ਨ ਦਾ ਵਿਰੋਧ ਕੀਤਾ। ਸਿੱਧੂ ਖਿਲਾਫ਼ ਰੋਡਰੇਜ ਦਾ ਮਾਮਲਾ ਸਾਲ 1988 ਦਾ ਹੈ। ਪਟਿਆਲਾ ਵਿੱਚ ਪਾਰਕਿੰਗ ਨੂੰ ਲੈ ਕੇ ਸਿੱਧੂ ਦੀ ਗੁਰਨਾਮ ਸਿੰਘ ਨਾਂ ਦੇ 65 ਸਾਲਾ ਵਿਅਕਤੀ ਨਾਲ ਲੜਾਈ ਹੋ ਗਈ। ਇਲਜ਼ਾਮ ਹੈ ਕਿ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਇਸ ਤੋਂ ਬਾਅਦ ਗੁਰਨਾਮ ਸਿੰਘ ਦੀ ਮੌਤ ਹੋ ਗਈ।

ਪੁਲਿਸ ਨੇ ਨਵਜੋਤ ਸਿੱਧੂ ਤੇ ਉਸ ਦੇ ਦੋਸਤ ਰੁਪਿੰਦਰ ਸਿੰਘ ਸਿੱਧੂ ਖਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਸੁਣਵਾਈ ਦੌਰਾਨ ਸੈਸ਼ਨ ਕੋਰਟ ਨੇ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ 1999 ਵਿੱਚ ਨਵਜੋਤ ਸਿੱਧੂ ਨੂੰ ਬਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਪੀੜਤ ਧਿਰ ਸੈਸ਼ਨ ਕੋਰਟ ਦੇ ਫ਼ੈਸਲੇ ਖਿਲਾਫ਼ ਹਾਈਕੋਰਟ ਪਹੁੰਚੀ। ਸਾਲ 2006 ਵਿੱਚ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਨਵਜੋਤ ਸਿੱਧੂ ਨੂੰ ਤਿੰਨ ਸਾਲ ਦੀ ਕੈਦ ਤੇ ਇੱਕ ਲੱਖ ਰੁਪਏ ਜ਼ੁਰਮਾਨੇ ਕੀਤਾ ਗਿਆ ਸੀ।

Click to comment

Leave a Reply

Your email address will not be published.

Most Popular

To Top