ਸਿੱਧੂ ਦੇ ਤਾਜਪੋਸ਼ੀ ਸਮਾਗਮ ‘ਚ ਜਾ ਰਹੀ ਬੱਸ ਨਾਲ ਵਾਪਰਿਆ ਹਾਦਸਾ, ਕੈਪਟਨ ਨੇ ਜਤਾਇਆ ਦੁੱਖ

ਇੱਕ ਪਾਸੇ ਜਿੱਥੇ ਪੰਜਾਬ ਕਾਂਗਰਸ ਦੇ ਬਣਾਏ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੱਜ ਤਾਜਪੋਸ਼ੀ ਹੋਣ ਜਾ ਰਹੀ ਹੈ। ਉੱਥੇ ਹੀ ਮੋਗਾ ਦੇ ਪਿੰਡ ਲੁਹਾਰਾ ਕੋਲ 2 ਬੱਸਾਂ ਆਪਸ ਵਿਚ ਟਕਰਾ ਗਈਆਂ। ਜਿਸ ਵਿਚ ਦਰਜਨਾਂ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਸਮਾਗਮ ਲਈ ਜਾ ਰਹੀ ਬੱਸ ਪੰਜਾਬ ਰੋਡਵੇਜ਼ ਬੱਸ ਨਾਲ ਟਕਰਾ ਗਈ।

ਉੱਧਰ ਇਸ ਹਾਦਸੇ ਦੌਰਾਨ ਮੌਕੇ ‘ਤੇ ਮੋਜੂਦ ਲੋਕਾਂ ਨੇ ਦੱਸਿਆ ਕਿ ਚੰਡੀਗੜ੍ਹ ਸਮਾਗਮ ਲਈ ਜਾ ਰਹੀ ਬੱਸ ਤੇਜ਼ ਰਫ਼ਤਾਰ ਨਾਲ ਓਵਰਟੇਕ ਕਰ ਰਹੀ ਸੀ। ਇਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਉਹਨਾਂ ਕਿਹਾ ਕਿ, “ਹਾਦਸਾ ਇੰਨਾ ਭਿਆਨਕ ਸੀ ਕਿ ਇਸ ਦੌਰਾਨ ਕਰੀਬ 15 ਲੋਕ ਗੰਭੀਰ ਰੂਪ ਜ਼ਖਮੀ ਹੋ ਗਏ ਹਨ।” ਇਸ ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਕਿਹਾ, “ਹਾਦਸਾ ਵਾਪਰਨ ‘ਤੇ ਤੁਰੰਤ ਉਹਨਾਂ ਵੱਲੋਂ ਐਬੂਲੈਂਸ ਬੁਲਾਈਆਂ ਗਈਆਂ ਅਤੇ ਜ਼ਖਮੀ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।”
ਦੱਸ ਦਈਏ ਕਿ ਭਿਆਨਕ ਹਾਦਸਾ ਵਾਪਰਨ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ, “ਇਸ ਹਾਦਸੇ ਵਿਚ 3 ਕਾਂਗਰਸੀ ਵਰਕਰਾਂ ਦੇ ਮਾਰੇ ਜਾਣ ਦੀ ਰਿਪੋਰਟ ਹੈ ਤੇ ਕਈ ਲੋਕ ਗੰਭੀਰ ਜ਼ਖ਼ਮੀ ਹੋਏ ਹਨ।
ਕੈਪਟਨ ਨੇ ਸਬੰਧਿਤ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜ਼ਖ਼ਮੀਆਂ ਹੋਏ ਲੋਕਾਂ ਨੂੰ ਪੂਰੀ ਡਾਕਟਰੀ ਸਹਾਇਤਾਂ ਦਿੱਤੀ ਜਾਵੇ ‘ਤੇ ਇਸ ਸੰਬੰਧੀ ਸਰਕਾਰ ਨੂੰ ਰਿਪੋਰਟ ਭੇਜੀ ਜਾਵੇ।” ਦੱਸ ਦਈਏ ਕਿ ਇੱਕ ਬੱਸ ਸਿੱਧੂ ਦੀ ਤਾਜਪੋਸ਼ੀ ਸਮਾਗਮ ਲਈ ਚੰਡੀਗੜ੍ਹ ਜਾ ਰਹੀ ਸੀ। ਜਿਸ ਨਾਲ ਇਹ ਭਿਆਨਕ ਹਾਦਸਾ ਵਾਪਰਿਆ ਹੈ ਅਤੇ 3 ਕਾਂਗਰਸੀ ਵਰਕਰਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ।
