News

ਸਿੱਧੂ ਦੇ ਵਕੀਲ ਨੇ SC ਤੋਂ ਸਮਰਪਣ ਲਈ ਮੰਗਿਆ ਸਮਾਂ, ਕਿਹਾ, ਸਿੱਧੂ ਦੀ ਸਿਹਤ ਠੀਕ ਨਹੀਂ

ਨਵਜੋਤ ਸਿੰਘ ਸਿੱਧੂ ਵੱਲੋਂ ਸ਼ੁੱਕਰਵਾਰ ਸਵੇਰੇ 10 ਵਜੇ ਸਮਰਪਣ ਕੀਤਾ ਜਾਣਾ ਸੀ, ਜਿਸ ਬਾਰੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਬਕਾਇਦਾ ਦੱਸਿਆ ਗਿਆ ਸੀ। ਪਰ ਸਿੱਧੂ ਦੇ ਵਕੀਲ ਰਾਹੀਂ ਅਰਜ਼ੀ ਲਾ ਕੇ ਸਮਰਪਣ ਮਾਮਲੇ ਵਿੱਚ ਇੱਕ ਹਫ਼ਤੇ ਦੇ ਸਮੇਂ ਦੀ ਮੰਗ ਕੀਤੀ ਹੈ। ਸਿੱਧੂ ਦੇ ਵਕੀਲ ਨੇ ਅਰਜ਼ੀ ਰਾਹੀਂ ਸੁਪਰੀਮ ਕੋਰਟ ਦੇ ਜੱਜ ਖਾਨਵਿਲਕਰ ਨੂੰ ਮੰਗ ਕੀਤੀ ਹੈ ਕਿ ਸਮਰਪਣ ਮਾਮਲੇ ਦੀ ਸੁਣਵਾਈ ਕੀਤੀ ਜਾਵੇ।

Headmistress Sent To Jail In Assam For Bringing Cooked Beef To School

ਸਿੱਧੂ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਸਿਹਤ ਠੀਕ ਨਹੀਂ ਹੈ, ਇਸ ਲਈ ਉਹਨਾਂ ਨੂੰ ਹਫ਼ਤੇ ਦਾ ਸਮਾਂ ਦਿੱਤਾ ਜਾਵੇ, ਜਿਸ ਤੇ ਜਸਟਿਸ ਖਾਨਵਿਲਕਰ ਨੇ ਸਿੱਧੂ ਦੇ ਵਕੀਲ ਨੂੰ ਕਿਹਾ ਕਿ ਉਹ ਅਰਜ਼ੀ ਦਾਖਲ ਕਰਕੇ ਮੁੱਖ ਜੱਜ ਤੋਂ ਮਾਮਲੇ ਦੀ ਸੁਣਵਾਈ ਦੀ ਮੰਗ ਕਰਨ।

ਦੱਸ ਦਈਏ ਕਿ 19 ਮਈ ਨੂੰ ਸੁਪਰੀਮ ਕੋਰਟ ਨੇ ਨਵਜੋਤ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਸੁਪਰੀਮ ਕੋਰਟ ਨੇ ਪੀੜਤ ਪਰਿਵਾਰ ਵੱਲੋਂ ਦਾਇਰ ਤਿੰਨ ਦਹਾਕੇ ਪੁਰਾਣੇ ਰੋਡ ਰੇਜ ਕੇਸ ਵਿੱਚ ਕਾਂਗਰਸੀ ਆਗੂ ਨਵਜੋਤ ਸਿੱਧੂ ਖਿਲਾਫ਼ ਫਿਰ ਵਿਚਾਰ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਹ ਫ਼ੈਸਲਾ ਜੱਜ ਏ ਐਨ ਖਾਨਵਿਲਕਰ ਅਤੇ ਸੰਜੇ ਕਿਸ਼ਨ ਕੌਲ ਦੀ ਬੈਂਚ ਨੇ ਦਿੱਤਾ। ਇਸ ਤੋਂ ਪਹਿਲਾਂ ਅਦਾਲਤ ਨੇ ਰੋਡ ਰੇਜ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਖਿਲਾਫ਼ ਨੋਟਿਸ ਦੀ ਮਿਆਦ ਵਧਾਉਣ ਦੀ ਮੰਗ ਵਾਲੀ ਅਰਜ਼ੀ ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

Click to comment

Leave a Reply

Your email address will not be published.

Most Popular

To Top