News

ਸਿੱਧੂ ਨੂੰ ਨਹੀਂ ਮਿਲੀ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ, ਕੱਲ੍ਹ ਕਰਨਗੇ ਦਰਸ਼ਨ ਦੀਦਾਰ

ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਭਾਰਤ ਤੋਂ ਲਗਾਤਾਰ ਸੰਗਤਾਂ ਜਾ ਰਹੀਆਂ ਹਨ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 20 ਨਵੰਬਰ ਨੂੰ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾਣਗੇ। ਇਹ ਜਾਣਕਾਰੀ ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਵਲੋਂ ਦਿੱਤੀ ਗਈ ਹੈ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਚੰਨੀ ਅੱਜ ਰਾਜ ਮੰਤਰੀ ਮੰਡਲ ਨਾਲ ਕਰਤਾਰਪੁਰ ਸਾਹਿਬ ਨਤਮਸਤਕ ਹੋਣਗੇ।

A $36 Million Mistake: Why India Must Walk Out Of The Kartarpur Corridor  Project

ਉਨ੍ਹਾਂ ਦੇ ਨਾਲ ਕੁਝ ਵਿਧਾਇਕ ਵੀ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬੇ ਦੇ ਕਈ ਕੈਬਨਿਟ ਮੰਤਰੀ 14 ਲੋਕਾਂ ਦੇ ਜਥੇ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ। ਦੂਜੇ ਪਾਸੇ ਸਿੱਧੂ ਹੁਣ 20 ਨਵੰਬਰ ਨੂੰ ਕਰਤਾਰਪੁਰ ਸਾਹਿਬ ਜਾ ਕੇ ਵੀ ਅਰਦਾਸ ਕਰ ਸਕਣਗੇ।

ਭਾਰਤ ਨੇ ਬੁੱਧਵਾਰ ਤੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕੀਤਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਥਾਰਿਟੀ ਨੇ ਪੰਜਾਬ ਸਰਕਾਰ ਦੇ 14-14 ਲੋਕਾਂ ਦਾ ਜੱਥਾ ਜਾਣ ਦੀ ਇਜਾਜ਼ਤ ਦਿੱਤੀ ਹੈ।

ਕੋਰੋਨਾ ਕਾਲ ਦੌਰਾਨ ਮੁਲਤਵੀ ਕੀਤੀ ਗਈ ਯਾਤਰਾ ਮੁੜ ਸ਼ੁਰੂ ਕਰਨ ਦਾ ਐਲਾਨ ਸ਼ੁੱਕਰਵਾਰ ਨੂੰ ਮਨਾਇਆ ਜਾਣਾ ਵਾਲਾ ਗੁਰਪੁਰਬ ਤਿੰਨ ਦਿਨ ਪਹਿਲਾਂ ਕੀਤਾ ਗਿਆ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਪੁਰਬ 19 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ।

Click to comment

Leave a Reply

Your email address will not be published.

Most Popular

To Top