News

ਸਿੱਧੂ ਨੇ ਵਿਖਾਈ ਤਾਕਤ, ਅੱਜ ਲੱਗ ਸਕਦੀ ਹੈ ਸਿੱਧੂ ਦੀ ਪ੍ਰਧਾਨਗੀ ’ਤੇ ਮੋਹਰ!

ਪੰਜਾਬ ਕਾਂਗਰਸ ਦੇ ਚੱਲ ਰਹੇ ਅੰਦਰਲੇ ਕਲੇਸ਼ ਨੂੰ ਖ਼ਤਮ ਕਰਨ ਲਈ ਹਾਈਕਮਾਨ ਵੀ ਲਗਾਤਾਰ ਜ਼ੋਰ ਲਾ ਰਹੀ ਹੈ। ਪਰ ਨਵਜੋਤ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਕਲੇਸ਼ ਖਤਮ ਨਹੀਂ ਹੋ ਰਿਹਾ। ਅੱਜ ਫਿਰ ਪੰਜਾਬ ਕਾਂਗਰਸ ਵਿੱਚ ਵੱਡੀ ਹਿਲਜੁਲ ਦੇ ਸੰਕੇਤ ਮਿਲੇ ਹਨ।

ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਿਯੁਕਤ ਕਰਨ ਦੀਆਂ ਰਿਪੋਰਟਾਂ ਦੌਰਾਨ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਘਰ ਪਹੁੰਚ ਗਏ ਜਦਕਿ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਹਰੀਸ਼ ਰਾਵਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਲਈ ਚੰਡੀਗੜ੍ਹ ਪੁੱਜ ਗਏ। ਨਵਜੋਤ ਸਿੰਘ ਸਿੱਧੂ ਸਭ ਤੋਂ ਪਹਿਲਾਂ ਸੁਨੀਲ ਜਾਖੜ ਨੂੰ ਮਿਲੇ। ਇਸ ਤੋਂ ਇਲਾਵਾ ਬਲਬੀਰ ਸਿੱਧੂ ਰੰਧਾਵਾ, ਦਵਿੰਦਰ ਘੁਬਾਇਆ, ਕੁਲਬੀਰ ਜ਼ੀਰਾ, ਰਾਜਾ ਵਾੜਿੰਗ, ਦਰਸ਼ਨ ਬਰਾੜ ਅਤੇ ਲਾਲ ਸਿੰਘ ਨਾਲ ਮੁਲਾਕਾਤ ਕੀਤੀ।

ਅਸਲ ਵਿੱਚ ਨਵਜੋਤ ਸਿੱਧੂ ਨੁੰ ਪ੍ਰਧਾਨਗੀ ਮਿਲਣ ਤੋਂ ਨਾਰਾਜ਼ ਚੱਲ ਰਹੇ ਸੁਨੀਲ ਜਾਖੜ ਨੂੰ ਮਿਲਣ ਹੁਣ ਨਵਜੋਤ ਸਿੱਧੂ ਖੁਦ ਉਨ੍ਹਾਂ ਦੇ ਘਰ ਪਹੁੰਚ ਗਏ ਨੇ, ਨਵਜੋਤ ਸਿੱਧੂ ਪਟਿਆਲਾ ਤੋਂ ਚੱਲ ਕੇ ਪੰਚਕੂਲਾ ਸਥਿਤ ਸੈਕਟਰ 6 ਵਿੱਚ ਸੁਨੀਲ ਜਾਖੜ ਦੀ ਰਿਹਾਇਸ਼ ਤੇ ਪਹੁੰਚੇ ਨੇ, ਜਿਥੇ ਦੋਵਾਂ ਆਗੂਆਂ ਵਿਚਾਲੇ ਬੈਠਕ ਜਾਰੀ ਹੈ।

Click to comment

Leave a Reply

Your email address will not be published.

Most Popular

To Top