ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਸਿੱਧੂ ਮੂਸੇਵਾਲਾ ਦੀ ਹੱਤਿਆ ‘ਚ ਵਰਤੀ ਗਈ ਅਲਟੋ ਕਾਰ ਮੋਗਾ ਤੋਂ ਹੋਈ ਬਰਾਮਦ

ਪੰਜਾਬੀ ਲੋਕ · 30 May 2022
ਮੂਲ ਤਸਵੀਰ ਉਪਲਬਧ ਨਹੀਂ

ਸਿੱਧੂ ਮੂਸੇਵਾਲਾ ਦੀ ਹੱਤਿਆ ‘ਚ ਵਰਤੀ ਗਈ ਕਾਰ ਮੋਗਾ ਤੋਂ ਮਿਲੀ ਹੈ। ਹੱਤਿਆ ਕਾਂਡ ਤੋਂ ਬਾਅਦ ਹਤਿਆਰੇ ਇਸ ਕਾਰ ਵਿਚ ਮੌਕੇ ਤੋਂ ਫ਼ਰਾਰ ਹੋਏ ਸਨ। ਇਸ ਨੂੰ ਪੁਲਿਸ ਵੱਲੋਂ ਕਬਜ਼ੇ ‘ਚ ਲੈ ਲਿਆ ਗਿਆ ਹੈ ਇਸ ਕਾਰ ਅੰਦਰੋਂ ਹਰਿਆਣਾ ਨੰਬਰ ਦੀਆਂ ਦੋ ਪਲੇਟਾਂ ਵੀ ਬਰਾਮਦ ਕੀਤੀਆਂ ਗਈਆਂ ਹਨ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਦਸ ਦਈਏ ਕਿ ਇਸ ਤੋਂ ਪਹਿਲਾਂ ਦੋ ਗੱਡੀਆਂ ਬਰਾਮਦ ਕੀਤੀਆਂ ਗਈਆਂ ਸਨ। ਬੋਲੈਰੋ ਅਤੇ ਕਰੋਲਾ ਦੋ ਗੱਡੀਆਂ ਬਰਾਮਦ ਕੀਤੀਆਂ ਗਈਆਂ ਸਨ ਜਿਸ ਤੋਂ ਬਾਅਦ ਹੁਣ ਤੀਜੀ ਕਾਰ ਵੀ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੀ ਸ਼ਾਮ ਤਿੰਨ ਗੱਡੀਆਂ ਨੇ ਸਿੱਧੂ ਮੂਸੇਵਾਲਾ ਦੀ ਕਾਰ ਘੇਰ ਕੇ ਤਾਬੜਤੋੜ ਫਾਇਰਿੰਗ ਕੀਤੀ ਸੀ। 30 ਦੇ ਕਰੀਬ ਰਾਊਂਡ ਫਾਇਰ ਕੀਤੇ ਗਏ ਸਨ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ