News

ਸਿੱਧੂ ਮੂਸੇਵਾਲਾ ਦੇ ਕੇਸ ਦੀ SIT ਕਰੇਗੀ ਜਾਂਚ, ਹੁਣ ਤਕ 2 ਗ੍ਰਿਫਤਾਰ, ਗੋਲਡੀ ਬਰਾੜ ਨੇ ਲਈ ਕਤਲ ਦੀ ਜ਼ਿੰਮੇਵਾਰੀ

ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਮੂਸੇਵਾਲਾ ਨੂੰ ਕਿਸ ਨੇ ਮਾਰਿਆ? ਕਤਲ ਦਾ ਕਾਰਨ ਕੀ ਸੀ? ਇਹਨਾਂ ਸਵਾਲਾਂ ਦੇ ਜਵਾਬ ਲੱਭਣ ਲਈ ਪੰਜਾਬ ਪੁਲਿਸ ਨੇ 3 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ। ਪਿੰਡ ਜਵਾਹਰਪੁਰ ਵਿੱਚ ਤਿੰਨ ਅਣਪਛਾਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਪੰਜਾਬੀ ਗਾਇਕ ਦਾ ਕਤਲ ਕਰ ਦਿੱਤਾ ਗਿਆ ਹੈ।

Sidhu Moose Wala Biography, Height, Weight, Net Worth, Family, & More

ਇਸ ਮਾਮਲੇ ਵਿੱਚ ਪੁਲਿਸ ਨੇ ਹੁਣ ਤੱਕ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਘਟਨਾ ਵਿੱਚ ਸ਼ਾਮਲ ਕਾਰ ਵੀ ਪੁਲਿਸ ਨੇ ਬਰਾਮਦ ਕਰ ਲਈ ਹੈ। ਪੁਲਿਸ ਮੁਤਾਬਕ ਕਤਲ ਵਿੱਚ ਤਿੰਨ ਹਥਿਆਰ ਅਤੇ ਤਿੰਨ ਵਾਹਨ ਵਰਤੇ ਗਏ ਹਨ। ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।

ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਐਸਆਈਟੀ ਦੇ ਗਠਨ ਨਾਲ ਉਹਨਾਂ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੂਸੇਵਾਲਾ ਦੇ ਘਰ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਪੁਲਿਸ ਮੁਤਾਬਕ ਹਮਲਾਵਰ ਬੋਲੈਰੋ ਅਤੇ ਸਕਾਰਪੀਓ ਗੱਡੀ ਵਿੱਚ ਸਵਾਰ ਸਨ। ਇਸ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗਰੁੱਪ ਨੇ ਚੁੱਕੀ ਲਈ ਹੈ। ਮੂਸੇਵਾਲਾ ਦੇ ਕਤਲ ਦੀ ਖਬਰ ਸੁਣਦਿਆਂ ਪੰਜਾਬ ‘ਚ ਸੋਗ ਦੀ ਲਹਿਰ ਦੌੜ ਪਈ। ਇਸ ਦੌਰਾਨ ਹਰ ਕੋਈ ਦੁੱਖ ਜ਼ਾਹਿਰ ਕਰ ਰਿਹਾ ਹੈ। ਸੁਖਬੀਰ ਬਾਦਲ ਨੇ ਮੂਸੇਵਾਲਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ। 

Click to comment

Leave a Reply

Your email address will not be published.

Most Popular

To Top