ਸਿੱਧੂ ਮੂਸੇਵਾਲਾ ਦੇ ਪਰਿਵਾਰ ‘ਤੇ ਹਮਲੇ ਦਾ ਖਦਸ਼ਾ, ਪੁਲਿਸ ਨੇ ਘਰ ਦੇ ਚੱਪੇ-ਚੱਪੇ ’ਤੇ ਮੁਲਾਜ਼ਮ ਕੀਤੇ ਤਾਇਨਾਤ

 ਸਿੱਧੂ ਮੂਸੇਵਾਲਾ ਦੇ ਪਰਿਵਾਰ ‘ਤੇ ਹਮਲੇ ਦਾ ਖਦਸ਼ਾ, ਪੁਲਿਸ ਨੇ ਘਰ ਦੇ ਚੱਪੇ-ਚੱਪੇ ’ਤੇ ਮੁਲਾਜ਼ਮ ਕੀਤੇ ਤਾਇਨਾਤ

ਮਰਹੂਮ ਸਿੱਧੂ ਮੂਸੇਵਾਲ ਦੇ ਘਰ ਵਿੱਚ ਪੁਲਿਸ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ। ਸਿੱਧੂ ਮੂਸੇਵਾਲ ਦੇ ਘਰ ਚੱਪੇ-ਚੱਪੇ ‘ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਘਰ ਦੇ ਬਾਹਰ ਐਲਐਮਜੀ ਸਮੇਤ ਕਰਮੀ ਤਾਇਨਾਤ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਪਿੰਡ ਮੂਸਾ ਨੂੰ ਸੀਲ ਕਰ ਦਿੱਤਾ ਗਿਆ ਹੈ। ਪਿੰਡ ਅੰਦਰ ਆਉਣ-ਜਾਣ ਵਾਲੇ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਹੀ ਪਿੰਡ ਵਿੱਚ ਦਾਖਲ ਹੋਣ ਦਿੱਤਾ ਜਾ ਰਿਹਾ ਹੈ।

ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕਿ ਮਾਨਸਾ ਪੁਲਿਸ ਨੂੰ ਸੂਚਨਾ ਮਿਲੀ ਹੈ ਕਿ ਸਿੱਧੂ ਮੂਲੇਵਾਲਾ ਦੇ ਪਰਿਵਾਰ ‘ਤੇ ਹਮਲਾ ਕੀਤਾ ਜਾ ਸਕਦਾ ਹੈ। ਕਾਬਿਲੇਗ਼ੌਰ ਹੈ ਕਿ ਸਿੱਧੂ ਮਸੇਵਾਲਾ ਦੇ ਪਿਤਾ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀ ਧਮਕੀ ਮਿਲ ਚੁੱਕੀ ਹੈ ਜਿਸ ਤੋਂ ਬਾਅਦ ਉਨ੍ਹਾਂ ਦੀ ਸਕਿਉਰਟੀ ਵਧਾਈ ਗਈ ਸੀ। ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਮਾਨਸਾ ਪੁਲਿਸ ਨੇ ਤਫ਼ਤੀਸ਼ ਤੋਂ ਬਾਅਦ 7 ਮੁਲਜ਼ਮਾਂ ਖਿਲਾਫ ਅਦਾਲਤ ‘ਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ।

ਇਸ ‘ਚ ਰੇਕੀ ਕਰਨ ਵਾਲੇ ਮਨਦੀਪ ਤੂਫਾਨ, ਮਨੀ ਰਈਆ, ਸ਼ੂਟਰ ਦੀਪਕ ਮੁੰਡੀ ਅਤੇ ਜਗਤਾਰ ਸਿੰਘ ਤੋਂ ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਹੋਏ ਹਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੂਸੇਵਾਲਾ ਦੇ ਕਤਲ ਲਈ ਰੇਕੀ ਕਰਨ ਵਾਲੇ ਉਸ ਦੇ ਗੁਆਂਢੀ ਜਗਤਾਰ ਸਿੰਘ ਨੇ ਦੋ ਸਾਲ ਪਹਿਲਾਂ ਮੂਸੇਵਾਲਾ ਦਾ ਗੀਤ ਲੀਕ ਕੀਤਾ ਸੀ। ਇਸ ਸਬੰਧੀ ਥਾਣਾ ਆਨੰਦਪੁਰ ਸਾਹਿਬ ਵਿਖੇ 24 ਫਰਵਰੀ 2020 ਨੂੰ ਜਗਤਾਰ ਖਿਲਾਫ ਆਈਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਦੁਸ਼ਮਣੀ ਵਿੱਚ ਉਸ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਨਾਲ ਹੱਥ ਮਿਲਾਇਆ। ਉਸ ਨੇ ਆਪਣੇ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦਾ ਮੂੰਹ ਮੂਸੇਵਾਲਾ ਦੇ ਘਰ ਵੱਲ ਮੋੜ ਲਿਆ। ਜੱਗੂ ਭਗਵਾਨਪੁਰੀਆ ਦੇ ਗੈਂਗਸਟਰਾਂ ਮਨਦੀਪ ਤੂਫਾਨ ਅਤੇ ਮਨੀ ਰਈਆ ਤੋਂ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਨੇ ਗੋਲਡੀ ਬਰਾੜ, ਲਾਰੈਂਸ ਬਿਸ਼ਨੋਈ ਅਤੇ ਜੱਗੂ ਦੇ ਇਸ਼ਾਰੇ ‘ਤੇ ਕਤਲ ਦੀ ਸਾਜ਼ਿਸ਼ ‘ਚ ਅਹਿਮ ਭੂਮਿਕਾ ਨਿਭਾਉਣੀ ਸੀ।

Leave a Reply

Your email address will not be published. Required fields are marked *