ਸਿੱਧੂ ਮੂਸੇਵਾਲਾ ਦੇ ਪਿਤਾ ਦੀ ਅਚਾਨਕ ਵਿਗੜੀ ਸਿਹਤ, ਨਿੱਜੀ ਹਸਪਤਾਲ ‘ਚ ਕਰਵਾਇਆ ਭਰਤੀ

 ਸਿੱਧੂ ਮੂਸੇਵਾਲਾ ਦੇ ਪਿਤਾ ਦੀ ਅਚਾਨਕ ਵਿਗੜੀ ਸਿਹਤ, ਨਿੱਜੀ ਹਸਪਤਾਲ ‘ਚ ਕਰਵਾਇਆ ਭਰਤੀ

ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸਿਹਤ ਅਚਾਨਕ ਵਿਗੜਨ ਦੀ ਖ਼ਬਰ ਸਾਹਮਣੇ ਆਈ ਹੈ। ਮੂਸੇਵਾਲਾ ਦੇ ਪਿਤਾ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਹਨਾਂ ਨੂੰ ਕਾਫ਼ੀ ਦਿਨਾਂ ਤੋਂ ਤਕਲੀਫ਼ ਸੀ ਅਤੇ ਉਹਨਾਂ ਦੇ ਸਟੰਟ ਪੈਣ ਵਾਲਾ ਸੀ, ਜਿਸ ਦੇ ਚਲਦੇ ਉਹਨਾਂ ਨੂੰ ਅੱਜ ਮੋਹਾਲੀ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

It was over within minutes': Sidhu Moose Wala's father's FIR mentions sedan  tailing singer's car - India News

ਜਾਣਕਾਰੀ ਮਿਲੀ ਹੈ ਕਿ ਸਿਹਤ ਵਿਗੜਨ ਤੇ ਉਹਨਾਂ ਨੂੰ ਪਹਿਲਾਂ ਪਟਿਆਲਾ ਦੇ ਇੱਕ ਹਸਪਤਾਲ ਵਿੱਚ ਲਿਜਾਇਆ ਗਿਆ ਪਰ ਉਥੋਂ ਉਹਨਾਂ ਨੂੰ ਮੋਹਾਲੀ ਰੈਫਰ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਬਲਕੌਰ ਸਿੰਘ ਹੁਣ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਬਲਕੌਰ ਸਿੰਘ ਲਗਾਤਾਰ ਪੁੱਤਰ ਦੇ ਇਨਸਾਫ਼ ਦੀ ਲੜਾਈ ਲੜ ਰਹੇ ਹਨ।

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਗਾਤਾਰ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ, ਜਿਸ ਦੇ ਚਲਦੇ ਉਹਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਹਨਾਂ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਬਿਸ਼ਨੋਈ ਗੈਂਗ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਈ-ਮੇਲ ਤੋਂ ਚੁੱਪ ਰਹਿਣ ਲਈ ਕਿਹਾ ਹੈ।

Leave a Reply

Your email address will not be published.