ਸਿੱਧੂ ਮੂਸੇਵਾਲਾ ਦੇ ਪਿੰਡ ਵਾਸੀਆਂ ਨੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ

 ਸਿੱਧੂ ਮੂਸੇਵਾਲਾ ਦੇ ਪਿੰਡ ਵਾਸੀਆਂ ਨੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਦੇ ਵਾਸੀਆਂ ਨੇ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਕੀਤਾ ਹੈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਗੁਰਦੁਆਰੇ ਵਿੱਚ ਇਸ ਸਬੰਧੀ ਸਭ ਨੂੰ ਸੂਚਿਤ ਕੀਤਾ ਗਿਆ ਹੈ। ਸਿੱਧੂ ਦੇ ਕਤਲ ਖਿਲਾਫ਼ ਅਤੇ ਉਸ ਨੂੰ ਇਨਸਾਫ਼ ਨਾ ਮਿਲਣ ਦੇ ਚਲਦਿਆਂ ਕਾਲੀ ਦੀਵਾਲੀ ਮਨਾਈ ਜਾਵੇਗੀ ਜਿਸ ਲਈ ਪਿੰਡ ਮੂਸਾ ਵਿੱਚ ਨਾ ਤਾਂ ਦੀਵੇ ਜਗਾਏ ਜਾਣਗੇ ਅਤੇ ਨਾ ਹੀ ਪਟਾਕੇ ਚਲਾਏ ਜਾਣਗੇ।

Sidhu Moose Wala Wife, Parents, Girlfriend, Family, Wiki, Biography, Age,  Height, Net Worth & More

ਪਿੰਡ ਦੇ ਸਾਬਕਾ ਸਰਪੰਚ ਨੇ ਦੱਸਿਆ ਕਿ ਧਾਰਮਿਕ ਥਾਵਾਂ ਤੇ ਵੀ ਦੀਪਮਾਲਾ ਨਾ ਕਰਨ ਲਈ ਵੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ। ਸਿੱਧੂ ਦੇ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਕਿਹਾ ਕਿ ਸਾਨੂੰ ਅੰਦਾਜ਼ਾ ਨਹੀਂ ਸੀ ਕਿ ਪਿੰਡ ਵਾਸੀ ਉਹਨਾਂ ਦੇ ਦੁੱਖ ਵਿੱਚ ਸ਼ਾਮਲ ਹੋਣ ਲਈ ਇਹ ਰਾਹ ਅਪਣਾਉਣਗੇ।

ਇਸ ਮੌਕੇ ਦੇ ਚਹੇਤਿਆਂ ਨੇ ਕਿਹਾ ਕਿ ਦੀਵਾਲੀ ਵਾਲੇ ਦਿਨ ਪਿੰਡ ਮੂਸਾ ਵਿੱਚ ਬਣਾਈ ਸਿੱਧੂ ਦੀ ਸਮਾਧ ਤੇ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਬਾਣੀ ਦੇ ਜਾਪ ਹੋਣਗੇ ਅਤੇ ਬਾਅਦ ਵਿੱਚ ਸਮਾਧ ਤੋਂ ਲੈ ਕੇ ਘਰ ਤੱਕ ਕੈਂਡਲ ਮਾਰਚ ਕੱਢਿਆ ਜਾਵੇਗਾ।

Leave a Reply

Your email address will not be published.