ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਨਾਈਜੀਰੀਅਨ ਸਿੰਗਰ ਬਰਨਾ ਬੁਆਏ ਦੀ ਮੁਲਾਕਾਤ, ਭੇਂਟ ਕੀਤਾ ਇਹ ਤੋਹਫ਼ਾ

 ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਨਾਈਜੀਰੀਅਨ ਸਿੰਗਰ ਬਰਨਾ ਬੁਆਏ ਦੀ ਮੁਲਾਕਾਤ, ਭੇਂਟ ਕੀਤਾ ਇਹ ਤੋਹਫ਼ਾ

ਮਰਹੂਮ ਸਿੱਧੂ ਮੂਸੇਵਾਲਾ ਨੂੰ 29 ਮਈ 2022 ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਤੋਂ ਹੀ ਮੂਸੇਵਾਲਾ ਦਾ ਪਰਿਵਾਰ ਤੇ ਉਸ ਦੇ ਚਾਹੁਣ ਵਾਲੇ ਇਨਸਾਫ਼ ਦੀ ਮੰਗ ਕਰ ਰਹੇ ਹਨ। ਹਾਲ ਹੀ ਵਿੱਚ ਜਾਂਚ ਦੀ ਜ਼ਿੰਮੇਵਾਰੀ ਕੇਂਦਰੀ ਜਾਂਚ ਏਜੰਸੀ ਐੱਨਆਈਏ ਨੂੰ ਸੌਂਪੀ ਗਈ ਹੈ। ਇਸੇ ਦਰਮਿਆਨ ਸਿੱਧੂ ਦੇ ਮਾਪਿਆਂ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਸੀ ਕਿ ਜੇ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ ਤਾਂ ਉਹ ਦੇਸ਼ ਛੱਡ ਕੇ ਵਿਦੇਸ਼ ਚਲੇ ਜਾਣਗੇ।

PunjabKesari

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਬਲਕੌਰ ਸਿੰਘ ਤੇ ਚਰਨ ਕੌਰ ਯੂਕੇ ਚਲੇ ਗਏ। ਦੱਸ ਦਈਏ ਕਿ ਬਲਕੌਰ ਸਿੰਘ ਅਤੇ ਚਰਨ ਕੌਰ ਇੱਥੇ ਸਿੱਧੂ ਮੂਸੇਵਾਲਾ ਦੇ ਲਈ ਇਨਸਾਫ਼ ਦੀ ਮੰਗ ਲਈ ਹੋਣ ਵਾਲੇ ਰੋਸ ‘ਚ ਸ਼ਾਮਲ ਹੋਣ ਲਈ ਗਏ। ਇੱਥੇ ਗਏ ਸਿੱਧੂ ਦੇ ਮਾਪਿਆਂ ਦੀ ਹੁਣ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।

ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਦੇ ਨਾਲ ਨਾਈਜੀਰੀਅਨ ਗਾਇਕ ਰੈਪਰ ਬਰਨਾ ਬੁਆਏ ਵੀ ਨਜ਼ਰ ਆ ਰਿਹਾ ਹੈ। ਦੱਸਣਯੋਗ ਹੈ ਕਿ ਬਰਨਾ ਬੁਆਏ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਇੱਕ ਟੀ-ਸ਼ਰਟ ਭੇਂਟ ਕੀਤੀ, ਜਿਸ ‘ਤੇ ‘Home is Sidhu’ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਧੂ ਦੇ ਲਈ ਇਨਸਾਫ਼ ਦੀ ਮੰਗ ਕੀਤੀ। ਨਾਲ ਹੀ ਸਿੱਧੂ ਦੇ ਮਾਪਿਆਂ ਨੂੰ ਇੱਕ ਤਸਵੀਰ ਭੇਂਟ ਕੀਤੀ ਗਈ, ਜਿਸ ਨੂੰ ਨੱਗ (ਸਟੋਨਸ) ਨਾਲ ਬਣਾਇਆ ਗਿਆ।

Leave a Reply

Your email address will not be published.