ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਅੱਜ ਸੜਕਾਂ ’ਤੇ ਉਤਰਨਗੇ ਲੋਕ, ਕੱਢਿਆ ਜਾਵੇਗਾ ਕੈਂਡਲ ਮਾਰਚ

 ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਅੱਜ ਸੜਕਾਂ ’ਤੇ ਉਤਰਨਗੇ ਲੋਕ, ਕੱਢਿਆ ਜਾਵੇਗਾ ਕੈਂਡਲ ਮਾਰਚ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਲਗਭਗ 3 ਮਹੀਨੇ ਹੋਣ ਵਾਲੇ ਹਨ। ਪਰ ਅਜੇ ਵੀ ਸਿੱਧੂ ਦੇ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਫਰਾਰ ਚੱਲ ਰਹੇ ਹਨ। ਉੱਧਰ ਸਿੱਧੂ ਦੇ ਮਾਪਿਆਂ ਨੇ ਸਿੱਧੂ ਨੂੰ ਇਨਸਾਫ਼ ਦਿਵਾਉਣ ਲਈ ਪਰਿਵਾਰ ਵੱਲੋਂ ਅੱਜ ਮਾਨਸਾ ਵਿੱਚ ਕੈਂਡਲ ਮਾਰਚ ਕੱਢਣ ਦਾ ਐਲਾਨ ਕੀਤਾ ਹੈ।

ਇਸ ਮਾਰਚ ਦੀ ਅਗਵਾਈ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਕਰਨਗੇ। ਸਿੱਧੂ ਦੇ ਪਿਤਾ ਨ ਲੋਕਾਂ ਨੂੰ ਦੱਸਿਆ ਕਿ ਇਹ ਕੈਂਡਲ ਮਾਰਚ ਸ਼ਾਮ 4 ਵਜੇ ਤੋਂ ਬਾਅਦ ਬਾਹਰੀ ਮੰਡੀ ਤੋਂ ਸ਼ੁਰੂ ਹੋਵੇਗਾ। ਦੱਸ ਦਈਏ ਕਿ ਸਿੱਧੂ ਦੇ ਪਿਤਾ ਨੇ ਪਿਛਲੇ ਹਫ਼ਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਜੇ ਇੱਕ ਹਫ਼ਤੇ ਵਿੱਚ ਉਹਨਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਸੜਕਾਂ ਤੇ ਕੈਂਡਲ ਮਾਰਚ ਕੱਢਣਗੇ।

ਸਿੱਧੂ ਦੇ ਕਤਲ ਨੂੰ ਕਾਫ਼ੀ ਸਮਾਂ ਹੋ ਗਿਆ ਹੈ ਪਰ ਕੁਝ ਕਾਤਲ ਵਿਦੇਸ਼ ਬੈਠੇ ਹਨ ਅਤੇ ਕੁਝ ਆਜ਼ਾਦ ਘੁੰਮ ਰਹੇ ਹਨ। ਉਹਨਾਂ ਅੱਗੇ ਕਿਹਾ ਕਿ, ਹੁਣ ਹੋਰ ਇੰਤਜ਼ਾਰ ਨਹੀਂ ਕਰ ਸਕਦੇ। ਇਸ ਦੇ ਨਾਲ ਹੀ ਉਹਨਾਂ ਨੇ ਲੋਕਾਂ ਨੂੰ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸਿੱਧੂ ਮੂਸੇਵਾਲਾ ਦੇ ਮਾਪਿਆਂ ਦਾ ਕਹਿਣਾ ਹੈ ਕਿ ਗੋਲੀ ਚਲਾਉਣ ਵਾਲੇ ਤਾਂ ਪੁਲਿਸ ਨੇ ਫੜ ਲਏ ਹਨ ਪਰ ਸਾਰੀ ਸਾਜਿਜ਼ ਰਚਣ ਵਾਲੇ ਬਾਹਰ ਹਨ।

ਮੂਸੇਵਾਲਾ ਦੀ ਸੁਰੱਖਿਆ ਵਿੱਚ ਕੁਟੌਤੀ ਕਰਨ ਵਾਲੇ ਅਧਿਕਾਰੀਆਂ ਅਤੇ ਕੋਈ ਕਾਰਵਾਈ ਨਹੀਂ ਹੋਈ ਅਤੇ ਨਾ ਹੀ ਉਹਨਾਂ ਨੇ ਗਲਤੀ ਮੰਨੀ। ਇਸ ਕਤਲ ਵਿੱਚ ਲਾਰੈਂਸ ਅਤੇ ਗੋਲਡੀ ਦੇ ਕਈ ਸਾਥੀ ਸ਼ਾਮਲ ਹਨ, ਜਿਹਨਾਂ ਖਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ, ਹੁਣ ਸਖ਼ਤ ਫ਼ੈਸਲਾ ਲੈਣ ਦਾ ਸਮਾਂ ਆ ਗਿਆ ਹੈ। ਮੂਸੇਵਾਲਾ ਦੇ ਸਾਰੇ ਫੈਨਜ਼, ਮੋਮਬੱਤੀ ਮਾਰਚ ਦੀ ਤਿਆਰੀ ਕਰੋ।

Leave a Reply

Your email address will not be published.