ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪਿਤਾ ਬਲਕੌਰ ਸਿੰਘ ਚਲਾਉਣਗੇ ਦਸਤਖ਼ਤ ਮੁਹਿੰਮ, ਫਿਰ ਹੋਵੇਗਾ…

 ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪਿਤਾ ਬਲਕੌਰ ਸਿੰਘ ਚਲਾਉਣਗੇ ਦਸਤਖ਼ਤ ਮੁਹਿੰਮ, ਫਿਰ ਹੋਵੇਗਾ…

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਮੁਲਜ਼ਮ ਗੋਲਡੀ ਬਰਾੜ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਘੁੰਮ ਰਿਹਾ ਹੈ। ਸਿੱਧੂ ਦਾ ਪਰਿਵਾਰ 5 ਮਹੀਨਿਆਂ ਤੋਂ ਇਨਸਾਫ਼ ਦੀ ਗੁਹਾਰ ਲਗਾ ਰਿਹਾ ਹੈ। ਇਸ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਉਹ ਘਰ ਵਿੱਚ ਦਸਤਖ਼ਤ ਵਾਲਾ ਰਜਿਸਟਰ ਲਗਾਉਣ ਜਾ ਰਹੇ ਹਨ।

ਮੂਸੇਵਾਲਾ ਦੇ ਪ੍ਰਸ਼ੰਸਕ ਇਸ ਰਜਿਸਟਰ ਤੇ ਆਪਣੀਆਂ ਭਾਵਨਾਵਾਂ ਲਿਖਣਗੇ। ਬਲਕੌਰ ਸਿੰਘ ਨੇ ਦੱਸਿਆ ਕਿ ਕਈ ਵਾਰ ਉਹ ਘਰ ਨਹੀਂ ਹੁੰਦੇ, ਜਿਸ ਕਾਰਨ ਉਹ ਮੂਸੇਵਾਲਾ ਦੇ ਪ੍ਰੰਸ਼ਸਕਾਂ ਨੂੰ ਮਿਲਣ ਤੋਂ ਅਸਮਰੱਥ ਹੁੰਦੇ ਹਨ। ਇਸ ਰਜਿਸਟਰ ਦੇ ਬਣਨ ਨਾਲ ਲੋਕਾਂ ਨੂੰ ਮੂਸੇਵਾਲਾ ਪ੍ਰਤੀ ਆਪਣੀਆਂ ਭਾਵਨਾਵਾਂ ਪ੍ਰਗਟ ਕਰਨ ਦਾ ਸਮਾਂ ਵੀ ਮਿਲੇਗਾ।

ਜਿਵੇਂ ਹੀ 1 ਲੱਖ ਦੇ ਕਰੀਬ ਦਸਤਖ਼ਤ ਮੁਕੰਮਲ ਹੋ ਜਾਣਗੇ, ਇਸ ਰਜਿਸਟਰ ਨੂੰ ਅਦਾਲਤ ਵਿੱਚ ਜੱਜ ਸਾਹਿਬ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਜੱਜ ਸਾਹਿਬ ਨੂੰ ਅਪੀਲ ਕੀਤੀ ਜਾਵੇਗੀ ਕਿ ਮੂਸੇਵਾਲਾ ਦੀ ਮੌਤ ਦਾ ਇਨਸਾਫ਼ ਨਾ ਸਿਰਫ਼ ਉਸ ਦੇ ਪਰਿਵਾਰ ਵੱਲੋਂ ਸਗੋਂ ਉਸ ਦੇ ਸਾਰੇ ਪ੍ਰਸ਼ੰਸਕਾਂ ਵੱਲੋਂ ਮੰਗਿਆ ਜਾ ਰਿਹਾ ਹੈ।

Leave a Reply

Your email address will not be published.