ਸਿੱਧੂ ਮੂਸੇਵਾਲਾ ਮਾਮਲੇ  ‘ਚ ਪੁਲਿਸ ਨੇ 7 ਮੁਲਜ਼ਮਾਂ ਖ਼ਿਲਾਫ਼ ਪੇਸ਼ ਕੀਤਾ ਸਪਲੀਮੈਂਟਰੀ ਚਲਾਨ

 ਸਿੱਧੂ ਮੂਸੇਵਾਲਾ ਮਾਮਲੇ  ‘ਚ ਪੁਲਿਸ ਨੇ 7 ਮੁਲਜ਼ਮਾਂ ਖ਼ਿਲਾਫ਼ ਪੇਸ਼ ਕੀਤਾ ਸਪਲੀਮੈਂਟਰੀ ਚਲਾਨ

ਸਿੱਧੂ ਮੂਸੇਵਾਲਾ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ ਜਿਸ ਵਿੱਚ ਰਜਿੰਦਰ ਜੋਕਰ, ਦੀਪਕ ਮੁੰਡੀ, ਬਿੱਟੂ, ਕਪਿਲ ਪੰਡਿਤ, ਮਨਪ੍ਰੀਤ ਤੂਫ਼ਾਨ, ਮਨੀ ਰਈਆ ਅਤੇ ਜਗਤਾਰ ਸਿੰਘ ਮੂਸਾ ਦਾ ਨਾਂ ਸ਼ਾਮਲ ਹੈ ਅਤੇ ਇਨ੍ਹਾਂ 7 ਖ਼ਿਲਾਫ਼ ਪੁਲਸ ਨੇ ਚਲਾਨ ਪੇਸ਼ ਕੀਤਾ ਹੈ।

Image

ਦੱਸ ਦੇਈਏ ਕਿ ਮੂਸੇਵਾਲਾ ਕਤਲ ਕਾਂਡ ‘ਚ ਹੁਣ ਤੱਕ 31 ਵਿਅਕਤੀਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਜਾ ਚੁੱਕਿਆ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਖਾਸਮ-ਖਾਮ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ‘ਚੋਂ ਫ਼ਰਾਰ ਹੋਣ ਦਾ ਮਾਮਲੇ ‘ਚ ਮਾਨਸਾ ਪੁਲਿਸ ਵੱਲੋਂ ਬਰਖ਼ਾਸਤ ਕੀਤੇ ਸੀਆਈਏ ਸਟਾਫ਼ ਦੇ ਇੰਚਾਰਜ ਪ੍ਰੀਤਪਾਲ ਸਿੰਘ ਸਮੇਤ 11 ਵਿਅਕਤੀਆਂ ਖ਼ਿਲਾਫ਼ ਵੀ ਮਾਨਸਾ ਅਦਾਲਤ ‘ਚ ਚਲਾਨ ਪੇਸ਼ ਕੀਤਾ ਗਿਆ ਹੈ।

ਦੱਸ ਦਈਏ ਕਿ ਮਾਨਸਾ ਅਦਾਲਤ ਨੇ ਦੀਪਕ ਟੀਨੂੰ ਫ਼ਰਾਰ ਮਾਮਲੇ ‘ਚ 10 ਵਿਅਕਤੀਆਂ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ। ਮਾਨਸਾ ਪੁਲਿਸ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਕਾਫ਼ੀ ਗੰਭੀਰ ਨਜ਼ਰ ਆ ਰਹੀ ਹੈ। ਬੀਤੇ ਦਿਨੀਂ ਵਿਦੇਸ਼ੋਂ ਪਰਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਮਾਨਸਾ ਪੁਲਿਸ ਵੱਲੋਂ ਸੰਮਨ ਦਿੱਤੇ ਗਏ ਸਨ ਤੇ ਇਸ ਤੋਂ ਪਹਿਲਾਂ ਸੰਗਤ ਜਗਤ ਦੇ ਕਈ ਕਲਾਕਾਰਾਂ ਨੂੰ ਵੀ ਪੁੱਛਗਿੱਛ ਲਈ ਮਾਨਸਾ ਥਾਣੇ ਬੁਲਾਇਆ ਸੀ।

Leave a Reply

Your email address will not be published. Required fields are marked *