Punjab

ਸੀਐਮ ਅਮਰਿੰਦਰ ਸਿੰਘ ਨੇ ਕਿਸਾਨਾਂ ਖਿਲਾਫ਼ FIR ਵਾਪਸ ਲੈਣ ਦਾ ਕੀਤਾ ਐਲਾਨ

ਚੰਡੀਗੜ੍ਹ: ਖੇਤੀ ਆਰਡੀਨੈਂਸਾਂ ਵਿਰੋਧ ਕਰਨ ਲਈ ਕਿਸਾਨਾਂ ਨੇ ਸੜਕਾਂ ਜਾਮ ਕਰ ਦਿੱਤੀਆਂ ਹਨ ਜਿਸ ਕਾਰਨ ਆਵਾਜਾਈ ਵਿੱਚ ਵੀ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਮੱਦੇਨਜ਼ਰ  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਬਿੱਲਾਂ ਨੂੰ ਲੈ ਕੇ ਰਾਜ ਵਿੱਚ ਆਵਾਜਾਈ ਨੂੰ ਨਾ ਰੋਕਣ ਤੇ ਧਾਰਾ 144 ਦੀ ਉਲੰਘਣਾ ਨਾ ਕਰਨ।

ਇਸ ਦੇ ਨਾਲ ਹੀ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਧਾਰਾ 144 ਦੀ ਉਲੰਘਣਾ ਕਰਨ ‘ਤੇ ਕਿਸਾਨਾਂ ਵਿਰੁੱਧ ਕੋਈ ਕੇਸ ਦਰਜ ਨਹੀਂ ਕੀਤਾ ਜਾਵੇਗਾ ਕਿਉਂਕਿ ਉਹ ਆਪਣੇ ਜੀਵਨ ਲਈ ਲੜ ਰਹੇ ਹਨ। ਉਹਨਾਂ ਨੇ ਕਾਂਗਰਸ ਵੱਲੋਂ ਕਿਸਾਨ ਵਿਰੋਧੀ ਬਿੱਲਾਂ ਖਿਲਾਫ ਮੰਗ ਪੱਤਰ ਸੌਂਪਣ ਤੋਂ ਬਾਅਦ ਰਾਜਪਾਲ ਭਵਨ ਤੋਂ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਧਾਰਾ 144 ਦੀ ਉਲੰਘਣਾ ਕਰ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਿਲਾਫ ਪਹਿਲਾਂ ਤੋਂ ਦਰਜ ਐਫਆਈਆਰ ਵਾਪਸ ਲੈ ਲਈਆਂ ਜਾਣਗੀਆਂ।

ਇਹ ਵੀ ਪੜ੍ਹੋ: ਆਰਡੀਨੈਂਸਾਂ ਖਿਲਾਫ ਵੋਟਿੰਗ ਵਾਲੇ ਬਿਆਨ ’ਤੇ ਮਾਨ ਨੇ ਘੇਰਿਆ ਸੁਖਬੀਰ, ਕਿਹਾ ਪਾਰਲੀਮੈਂਟ ’ਚ ਵੋਟਿੰਗ ਹੋਈ ਹੀ ਨਹੀਂ

ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਆਰਡੀਨੈਂਸ ਐਮਐਸਪੀ ਸ਼ਾਸਨ ਨੂੰ ਖ਼ਤਮ ਕਰਨ ਦਾ ਰਾਹ ਪੱਧਰਾ ਕਰਨਗੇ, ਜੋ ਪੰਜਾਬ ਤੇ ਅਸਲ ਵਿੱਚ ਸਮੁੱਚੀ ਕੌਮ ਲਈ ਵਿਨਾਸ਼ਕਾਰੀ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸਾਫ਼ ਤੌਰ ‘ਤੇ ਕਿਹਾ ਕਿ ਸੂਬਾ ਕਾਂਗਰਸ ਤੇ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਨਾਲ ਹੈ। ਉਹਨਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਉਹਨਾਂ ਦੇ ਨਾਲ ਖੜੀ ਹੈ।

Click to comment

Leave a Reply

Your email address will not be published. Required fields are marked *

Most Popular

To Top