News

ਸੀਐਮ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਹਿਮਾਚਲ ’ਚ ਕਰਨਗੇ ਵੱਡਾ ਰੋਡ-ਸ਼ੋਅ

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਹੂੰਝਾ ਫੇਰ ਜਿੱਤ ਹਾਸਲ ਕੀਤੀ ਹੈ। ਇਸ ਤੋਂ ਬਾਅਦ ਹੁਣ ‘ਆਪ’ ਨੇ ਹਿਮਾਚਲ ਵੱਲ ਰੁਖ਼ ਕਰ ਲਿਆ ਹੈ। ‘ਆਪ’ ਨੇ ਹਿਮਾਚਲ ਪ੍ਰਦੇਸ਼ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜ਼ੋਰ-ਅਜ਼ਮਾਇਸ਼ ਸ਼ੁਰੂ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਨੇ ਭਾਜਪਾ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦੇ ਗ੍ਰਹਿ ਜ਼ਿਲ੍ਹੇ ਮੰਡੀ ਵਿੱਚ ਘੇਰਨ ਦੀ ਰਣਨੀਤੀ ਬਣਾਈ ਹੈ।

Punjab Assembly elections | Bhagwant Mann asks people to vote for AAP, many  in Dhuri call for change - The Hindu

ਮੰਡੀ ਵਿੱਚ ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਪਾਰਟੀ ਅਹੁਦਾ ਅਧਿਕਾਰੀਆਂ ਨਾਲ ਬੈਠਕ ਕੀਤੀ। ਬੈਠਕ ਵਿੱਚ ਫ਼ੈਸਲਾ ਲਿਆ ਗਿਆ ਕਿ 6 ਅਪ੍ਰੈਲ ਨੂੰ ਮੰਡੀ ਵਿੱਚ ਆਮ ਆਦਮੀ ਪਾਰਟੀ ਰੋਡ ਸ਼ੋਅ ਦਾ ਆਯੋਜਨ ਕਰੇਗੀ। ਇਸ ਰੋਡ ਸ਼ੋਅ ਵਿੱਚ ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਿੱਸਾ ਲੈਣਗੇ।

ਪਾਰਟੀ ਦੇ ਵਰਕਰਾਂ ਵਿੱਚ ਜੋਸ਼ ਭਰਨ ਅਤੇ ਰੋਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਦਿੱਲੀ ਦੇ ਸਿਹਤ ਮੰਤਰੀ ਜੈਨ ਮੰਡੀ ਪਹੁੰਚੇ ਮੰਤਰੀ ਜੈਨ ਨੇ ਪਾਰਟੀ ਦੇ ਅਹੁਦਾ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਮੈਂਬਰਸ਼ਿਪ ਮੁਹਿੰਮ ਦੀ ਸਮੀਖਿਆ ਕੀਤੀ। ਸਤੇਂਦਰ ਜੈਨ ਨੇ ਕਿਹਾ ਕਿ, ‘ਆਪ’ ਹਿਮਾਚਲ ਵਿੱਚ 68 ਸੀਟਾਂ ਤੇ ਚੋਣਾਂ ਲੜੇਗੀ।  

Click to comment

Leave a Reply

Your email address will not be published.

Most Popular

To Top