ਸੀਐਮ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਦੁਸਹਿਰੇ ਵਾਲੇ ਦਿਨ ਚੜ੍ਹੀ ਟੈਂਕੀ ਤੇ, ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ

 ਸੀਐਮ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਦੁਸਹਿਰੇ ਵਾਲੇ ਦਿਨ ਚੜ੍ਹੀ ਟੈਂਕੀ ਤੇ, ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ

ਇੱਕ ਸਾਲ ਤੋਂ ਸਰਕਾਰੀ ਸਕੂਲਾਂ ਵਿੱਚ ਫਿਜ਼ੀਕਲ ਟਰੇਨਿੰਗ ਇੰਸਟ੍ਰਕਟਰ (ਪੀਟੀਆਈ) ਵਜੋਂ ਨੌਕਰੀਆਂ ਦੀ ਮੰਗ ਕਰਦੇ ਹੋਏ ਦੋ ਅਧਿਆਪਕ ਮੁੜ ਪਾਣੀ ਦੀ ਟੈਂਕੀ ’ਤੇ ਚੜ੍ਹ ਕੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਹਨਾਂ ਵਿੱਚੋਂ ਇੱਕ ਔਰਤ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦੀ ਭੈਣ ਵੀ ਹੈ।

ਸਰੀਰਕ ਸਿਖਲਾਈ ਦੇਣ ਵਾਲੇ ਅਧਿਆਪਕ ਦਾ ਕਹਿਣਾ ਹੈ, “ਸਾਨੂੰ ਪਿਛਲੀ ਪੰਜਾਬ ਸਰਕਾਰ ਨੇ ਨੌਕਰੀਆਂ ਦੀ ਗਰੰਟੀ ਦਿੱਤੀ ਸੀ, ਪਰ ਅਜੇ ਤੱਕ ਸਾਨੂੰ ਨੌਕਰੀ ਨਹੀਂ ਮਿਲੀ। ਉਸ ਸਮੇਂ ‘ਆਪ’ ਨੇ ਸਾਨੂੰ ਨੌਕਰੀਆਂ ਦਾ ਭਰੋਸਾ ਦਿੱਤਾ ਸੀ, ਪਰ ‘ਆਪ’ ਸਰਕਾਰ ਦੇ 7 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਸਾਨੂੰ ਝੂਠਾ ਭਰੋਸਾ ਦਿੱਤਾ ਜਾ ਰਿਹਾ ਹੈ।”

Leave a Reply

Your email address will not be published.