ਸੀਐਮ ਕੇਜਰੀਵਾਲ ਨੇ ਪੀਐਮ ਮੋਦੀ ਨੂੰ ਫਲਾਈਟਾਂ ਤੁਰੰਤ ਬੰਦ ਕਰਨ ਦੀ ਕੀਤੀ ਅਪੀਲ
By
Posted on

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਵਾਇਰਸ ਦੇ ਓਮੀਕਰੋਨ ਰੂਪ ਨਾਲ ਪ੍ਰਭਾਵਿਤ ਦੇਸ਼ਾਂ ਤੋਂ ਉਡਾਣਾਂ ਰੋਕਣ ਵਿੱਚ ਦੇਰੀ ਤੇ ਸਵਾਲ ਚੁੱਕੇ ਹਨ। ਉਹਨਾਂ ਨੇ ਟਵੀਟ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਲਾਈਟਾਂ ਤੁਰੰਤ ਬਦ ਕਰਨ ਦੀ ਅਪੀਲ ਕੀਤੀ ਹੈ।

ਕੇਜਰੀਵਾਲ ਨੇ ਲਿਖਿਆ ਕਿ ਕਈ ਦੇਸ਼ਾਂ ਨੇ ਓਮੀਕਰੋਨ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਣਾਂ ਨੂੰ ਰੋਕ ਦਿੱਤਾ ਹੈ। ਅਸੀਂ ਦੇਰੀ ਕਿਉਂ ਕਰ ਰਹੇ ਹਾਂ। ਪਹਿਲੀ ਲਹਿਰ ਵਿੱਚ ਅਸੀਂ ਵਿਦੇਸ਼ੀ ਉਡਾਣਾਂ ਨੂੰ ਰੋਕਣ ਵਿੱਚ ਦੇਰੀ ਕੀਤੀ ਸੀ। ਸਭ ਤੋਂ ਵੱਧ ਵਿਦੇਸ਼ੀ ਉਡਾਣਾਂ ਦਿੱਲੀ ਆਉਂਦੀਆਂ ਹਨ, ਦਿੱਲੀ ਸਭ ਤੋਂ ਵੱਧ ਪ੍ਰਭਾਵਿਤ ਹੈ। ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਾਹਿਬ ਕਿਰਪਾ ਕਰਕੇ ਫਲਾਈਟਾਂ ਤੁਰੰਤ ਬੰਦ ਕਰ ਦਿਓ।
