News

ਸੀਐਮ ਕੇਜਰੀਵਾਲ 20 ਤਰੀਕ ਨੂੰ ਆਉਣਗੇ ਪੰਜਾਬ, ਮੁੱਖ ਮੰਤਰੀ ਦੇ ਚਿਹਰੇ ਦਾ ਹੋ ਸਕਦਾ ਹੈ ਐਲਾਨ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਕਨਵੀਨਰ ਅਰਵਿੰਦ ਕੇਜਰੀਵਾਲ 20 ਨਵੰਬਰ ਨੂੰ ਪੰਜਾਬ ਦੇ ਦੌਰੇ ਤੇ ਆ ਰਹੇ ਹਨ। ਅਰਵਿੰਦ ਕੇਜਰੀਵਾਲ ਦਾ ‘ਮਿਸ਼ਨ ਪੰਜਾਬ’ ਜਾਰੀ ਹੈ। ਇਸ ਦੇ ਚਲਦੇ ਉਹ 20 ਨਵੰਬਰ ਨੂੰ ਮੋਗਾ ਪਹੁੰਚ ਰਹੇ ਹਨ।

Punjab government reduced to 'tamasha'; remove tainted ministers: Delhi CM Arvind  Kejriwal- The New Indian Express

ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾ 14 ਨਵੰਬਰ ਦਾ ਦੌਰਾ ਰੱਦ ਹੋ ਗਿਆ ਸੀ ਪਰ ਹੁਣ ਉਹ 20 ਨਵੰਬਰ ਨੂੰ ਪੰਜਾਬ ਦਾ ਰੁਖ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕੋਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ।

ਦੱਸ ਦਈਏ ਕਿ 2017 ਵਿੱਚ ਵੀ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਪੱਤੇ ਨਹੀਂ ਖੋਲ੍ਹੇ ਸਨ ਪਰ ਇਸ ਵਾਰ ਪਾਰਟੀ ਨੇ ਐਲਾਨ ਕੀਤਾ ਹੈ ਕਿ ਉਹ 2022 ਦੀਆਂ ਚੋਣਾਂ ਮੁੱਖ ਮੰਤਰੀ ਚਿਹਰੇ ਨਾਲ ਹੀ ਲੜਨਗੇ। ਹਾਲ ਹੀ ਵਿੱਚ ਪਾਰਟੀ ਦੇ ਵਿਧਾਇਕ ਰੁਪਿੰਦਰ ਕੌਰ ਰੂਬੀ ਵੀ ਪਾਰਟੀ ਨੂੰ ਅਲਵਿਦਾ ਆਖ ਗਏ ਹਨ। ਇਸ ਤੋਂ ਇਲਾਵਾ ਹੋਰ ਵੀ ਕਈ ਵਿਧਾਇਕ ਪਾਰਟੀ ਤੋਂ ਨਾਰਾਜ਼ ਚੱਲ ਰਹੇ ਹਨ।

Click to comment

Leave a Reply

Your email address will not be published.

Most Popular

To Top