Punjab

ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਆਰਡੀਨੈਂਸਾਂ ’ਤੇ ਪੀਐਮ ਮੋਦੀ ਨੂੰ ਲਿਖੀ ਚਿੱਠੀ

ਚੰਡੀਗੜ੍ਹ: ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਉਹਨਾਂ ਨੇ ਅਪਣੇ ਵੱਲੋਂ ਪੀਐਮ ਮੋਦੀ ਨੂੰ ਖ਼ਾਸ ਬੇਨਤੀ ਕੀਤੀ ਹੈ ਕਿ ਸੰਸਦ ਵਿੱਚ ਖੇਤੀ ਆਰਡੀਨੈਂਸਾਂ ਨੂੰ ਨਾ ਵਧਾਇਆ ਜਾਵੇ ਕਿਉਂਕਿ ਇਸ ਨਾਲ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਹੋਵੇਗਾ ਅਤੇ ਇਸ ਦੇ ਨਾਲ ਹੀ ਉਹਨਾਂ ਨੇ ਐਮਐਸਪੀ ਨੂੰ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਉਣ ਦੀ ਗੱਲ ਵੀ ਆਖੀ ਹੈ।

ਇਸ ਤੋਂ ਇਲਾਵਾ ਉਹਨਾਂ ਨੇ ਚਿੱਠੀ ਵਿੱਚ ਲਿਖਿਆ ਕਿ 5 ਜੂਨ 2020 ਨੂੰ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਨਾਲ ਸਬੰਧਿਤ ਸਾਰੇ ਆਰਡੀਨੈਂਸਾਂ ਦੀ ਸਮੀਖਿਆ ਕੀਤੀ ਜਾਵੇ ਕਿਉਂ ਕਿ ਇਹ ਪੰਜਾਬ ਦੇ ਕਿਸਾਨਾਂ ਤੇ ਖੇਤੀਬਾੜੀ ਦੇ ਹਿੱਤ ਵਿੱਚ ਨਹੀਂ ਹਨ।

ਅਨਾਜ ਦੀ ਸੁਰੱਖਿਆ ਲਈ ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਅੱਗੇ ਹੋ ਕੇ ਅਪਣੀਆਂ ਜ਼ਿੰਮੇਵਾਰੀਆਂ ਅਤੇ ਫਰਜ਼ ਨਿਭਾਏ ਹਨ। ਦੱਸ ਦੇਈਏ ਕਿ ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਉਹ ਆਪਣੀ ਪਾਰਟੀ ਦੇ 11 ਮੈਂਬਰੀ ਵਫ਼ਦ ਦੀ ਅਗਵਾਈ ਕਰਨਗੇ, ਜਿਹੜਾ ਬੁੱਧਵਾਰ ਨੂੰ ਆਰਡੀਨੈਂਸਾਂ ਖਿਲਾਫ ਰਾਜਪਾਲ ਨੂੰ ਮਿਲ ਕੇ ਆਪਣਾ ਮੰਗ ਪੱਤਰ ਦੇਵੇਗਾ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਫ਼ਦ ‘ਚ ਮੁੱਖ ਮੰਤਰੀ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੁੱਝ ਮੰਤਰੀ ਤੇ ਪਾਰਟੀ ਦੇ ਵਿਧਾਇਕ ਵੀ ਸ਼ਾਮਲ ਹੋਣਗੇ।

Click to comment

Leave a Reply

Your email address will not be published. Required fields are marked *

Most Popular

To Top