News

ਸੀਐਮ ਚੰਨੀ ਦਾ ਐਲਾਨ, ਨਾਜਾਇਜ਼ ਮਾਈਨਿੰਗ ਬਾਰੇ ਸੂਚਨਾ ਦੇਣ ਵਾਲੇ ਨੂੰ ਮਿਲੇਗਾ ਵੱਡਾ ਇਨਾਮ

ਪੰਜਾਬ ਦੇ ਮੁੱਖ ਮੰਤਰੀ ਚੰਨੀ ਰੇਤੇ ਦੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸਖ਼ਤੀ ਵਰਤੀ ਹੈ। ਮੁੱਖ ਮੰਤਰੀ ਚੰਨੀ ਨੇ ਗੈਰ ਕਾਨੂੰਨੀ ਮਾਈਨਿੰਗ ਬਾਰੇ ਜਾਣਕਾਰੀ ਦੇਣ ਵਾਲੇ ਨੂੰ 25000 ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ, ਨਜਾਇਜ਼ ਮਾਈਨਿੰਗ ਸਬੰਧੀ ਸਬੂਤਾਂ ਸਮੇਤ ਸਬੰਧਤ ਅਧਿਕਾਰੀਆਂ ਨੂੰ 25 ਹਜ਼ਾਰ ਰੁਪਏ ਨਕਦ ਦਿੱਤੇ ਜਾਣਗੇ।

Enforcement Directorate to be set up to check illegal mining in Punjab

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਮਾਈਨਿੰਗ ਵਾਲੀਆਂ ਥਾਵਾਂ ਤੇ ਸਖ਼ਤ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਗੈਰ-ਕਾਨੂੰਨੀ ਮਾਈਨਿੰਗ ਤੇ ਠੱਲ੍ਹ ਪਾਈ ਜਾ ਸਕੇ। ਇੱਕ ਅਧਿਕਾਰਤ ਪ੍ਰੈਸ ਰਿਲੀਜ਼ ਮੁਤਾਬਕ ਚੰਨੀ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਦਿੱਤੀ ਕਿ ਇਸ ਸਬੰਧੀ ਨਿਯਮਾਂ ਦੀ ਉਲੰਘਣਾ ਸਬੰਧੀ ਵੀਡੀਓ ਜਾਂ ਹੋਰ ਸਬੂਤ ਪੇਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ 25000 ਰੁਪਏ ਦਾ ਇਨਾਮ ਦਿੱਤਾ ਜਾਵੇ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਇਤਿਹਾਸਕ ਜਿੱਤ ‘ਤੇ ਵਧਾਈ ਦਿੱਤੀ। ਉਨ੍ਹਾਂ ਟਵੀਟ ਕੀਤਾ ਕਿ ਕਿਸਾਨ ਅੰਦੋਲਨ ਦੀ ਇਤਿਹਾਸਕ ਜਿੱਤ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨਣ ਲਈ ਮਜਬੂਰ ਕਰਨ ‘ਤੇ ਸਾਰਿਆਂ ਨੂੰ ਵਧਾਈ।

Click to comment

Leave a Reply

Your email address will not be published.

Most Popular

To Top