News

ਸੀਐਮ ਚੰਨੀ ਦੇ ਭਰਾ ਮਨੋਹਰ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਭਰਿਆ ਨਾਮਜ਼ਦਗੀ ਪੱਤਰ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਨੇ ਬੱਸੀ ਪਠਾਣਾ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ। ਉਹ ਟਿਕਟ ਦੇ ਚਾਹਵਾਨ ਸਨ ਪਰ ਕਾਂਗਰਸ ਨੇ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਦਾਅਵਾ ਕੀਤਾ ਸੀ ਕਿ ਉਹ ਆਪਣੇ ਭਰਾ ਨੂੰ ਮਨਾ ਲੈਣਗੇ ਪਰ ਡਾ. ਮਨੋਹਰ ਸਿੰਘ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਦ੍ਰਿੜ੍ਹ ਹਨ।

ਦੱਸ ਦਈਏ ਕਿ ਟਿਕਟਾਂ ਦੇ ਐਲਾਨ ਦੇ ਨਾਲ ਹੀ ਪੰਜਾਬ ਕਾਂਗਰਸ ‘ਚ ਬਗਾਵਤ ਛਿੜ ਗਈ ਹੈ। ਇਸ ਦਾ ਸੇਕ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਘਰ ਤੱਕ ਪਹੁੰਚਿਆ ਹੈ। ਸੀਐਮ ਚੰਨੀ ਦੇ ਭਰਾ ਮਨੋਹਰ ਸਿੰਘ ਨੇ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਹੈ।

ਕਾਂਗਰਸ ਦੀ ਪਹਿਲੀ ਸੂਚੀ ਵਿੱਚ ਨਾਂ ਨਾ ਆਉਣ ਤੋਂ ਬਾਅਦ ਮਨੋਹਰ ਸਿੰਘ ਨੇ ਕਿਹਾ ਕਿ ਉਹ ਬੱਸੀ ਪਠਾਣਾ ਸੀਟ ਤੋਂ ਚੋਣ ਲੜਨਗੇ। ਉਨ੍ਹਾਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੇ ਟਿਕਟ ਨਹੀਂ ਮਿਲਣ ਦਿੱਤੀ। ਕੈਬਨਿਟ ਮੰਤਰੀ ਗੁਰਕੀਰਤ ਕੋਟਲੀ ਖ਼ਿਲਾਫ਼ ਵੀ ਗੁੱਸਾ ਸੀ। ਚੰਨੀ ਦੇ ਭਰਾ ਹਲਕਾ-ਫੁਲਕਾ ਪ੍ਰਚਾਰ ਕਰ ਰਹੇ ਹਨ।

Click to comment

Leave a Reply

Your email address will not be published.

Most Popular

To Top