News

ਸੀਐਮ ਚੰਨੀ ਦੇ ਭਾਣਜੇ ਹਨੀ ਦੀ ਅਗਲੀ ਪੇਸ਼ੀ ਹੋਵੇਗੀ 10 ਮਾਰਚ ਨੂੰ  

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਅੱਜ ਜੇਲ੍ਹ ਵਿਚੋਂ ਹੀ ਵੀਡੀਓ ਕਾਨਫਰੰਸਿੰਗ ਦੁਆਰਾ ਪੇਸ਼ੀ ਹੋਈ। ਅਦਾਲਤ ਵਿੱਚ ਅਗਲੀ ਸੁਣਵਾਈ ਦੀ 10 ਮਾਰਚ ਨੂੰ ਹੋਵੇਗੀ। ਦੱਸ ਦਈਏ ਕਿ ਬੀਤੀ 11 ਫਰਵਰੀ ਨੂੰ ਹਨੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ।

ED arrests Bhupinder Singh Honey, nephew of Punjab CM Channi in sand mining  case

ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਜਲੰਧਰ ਸੈਸ਼ਨ ਕੋਰਟ ਨੇ ਜੁਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ ਸੀ। ਜਿਸ ਦੀ ਅੱਜ 14 ਦਿਨ ਬਾਅਦ ਸੁਣਵਾਈ ਹੋਈ ਸੀ ਪਰ ਕੋਰਟ ਨੇ ਅਗਲੀ ਸੁਣਵਾਈ 10 ਮਾਰਚ ਨੂੰ ਰੱਖੀ ਹੈ।

ਦੱਸ ਦਈਏ ਕਿ ਜਨਵਰੀ ਨੂੰ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਛਾਪੇਮਾਰੀ ਤੋਂ ਬਾਅਦ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਭੁਪਿੰਦਰ ਸਿੰਘ ਹਨੀ ਦੇ ਘਰੋਂ 10 ਕਰੋੜ ਰੁਪਏ, 21 ਲੱਖ ਰੁਪਏ ਦਾ ਸੋਨਾ ਅਤੇ 12 ਲੱਖ ਰੁਪਏ ਦੀ ਰੋਲੇਕਸ ਘੜੀ ਬਰਾਮਦ ਕਰਨ ਦਾ ਐਲਾਨ ਕੀਤਾ ਸੀ।

Click to comment

Leave a Reply

Your email address will not be published.

Most Popular

To Top