ਸੀਐਮ ਚੰਨੀ ਦੇ ਹਲਕੇ ਚਮਕੌਰ ਸਾਹਿਬ ’ਚ ਕੇਜਰੀਵਾਲ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨ ਪੰਜਾਬ ਦੇ ਦੌਰੇ ਤੇ ਆਏ ਸਨ। ਇਸ ਦੌਰਾਨ ਉਹਨਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਚਮਕੌਰ ਸਾਹਿਬ ਵਿਖੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਨੇ ਕੁਰਾਲੀ ਬਾਈਪਾਸ ਤੇ ਇੱਕ ਕਿਸਾਨ ਦੀ ਮੋਟਰ ਤੇ ਬਹਿ ਕੇ ਸਰ੍ਹੋਂ ਦੇ ਸਾਗ ਤੇ ਮੱਕੀ ਦੀ ਰੋਟੀ ਖਾਧੀ। ਇਸ ਦੌਰਾਨ ਕਿਸਾਨਾਂ ਨੇ ਆਪਣੀਆਂ ਸਮੱਸਿਆਂ ਕੇਜਰੀਵਾਲ ਨੂੰ ਦੱਸੀਆਂ।
ਇਸ ਦੌਰਾਨ ਕੇਜਰੀਵਾਲ ਨੇ ਆਪ ਦੀ ਸਰਕਾਰ ਆਉਣ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਤੇ ਕਿਸਾਨਾਂ ਨੂੰ ਵਧੇਰੇ ਲਾਹੇਵੰਦ ਧੰਦੇ ਵਜੋਂ ਵਿਕਸਤ ਕਰਨ ਦਾ ਭਰੋਸਾ ਦਿੱਤਾ ਹੈ।
ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਦੌਰੇ ’ਤੇ ਆਏ ਅਰਵਿੰਦ ਕੇਜਰੀਵਾਲ ਤੇ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਸਣੇ ਹੋਰਨਾਂ ਆਗੂਆਂ ਲਈ ਕੁਰਾਲੀ ਬਾਈਪਾਸ ’ਤੇ ਪਿੰਡ ਪਪਰਾਲੀ ਦੇ ਮੋੜ ’ਤੇ ਇੱਕ ਕਿਸਾਨ ਦੀ ਮੋਟਰ ’ਤੇ ਸਰ੍ਹੋਂ ਦੇ ਸਾਗ ਤੇ ਮੱਕੀ ਦੀ ਰੋਟੀ ਦਾ ਪ੍ਰਬੰਧ ਕੀਤਾ ਗਿਆ ਸੀ।
ਜਿਥੇ ਪਾਰਟੀ ਆਗੂਆਂ ਨੇ ਦੌਣ ਵਾਲੇ ਮੰਜੇ ’ਤੇ ਬੈਠ ਕੇ ਪੰਜਾਬ ਦੇ ਰਵਾਇਤੀ ਖਾਣੇ ਦਾ ਆਨੰਦ ਮਾਣਿਆ ਤੇ ਮਗਰੋਂ ਚਾਹ ਵੀ ਪੀਤੀ। ਕੇਜਰੀਵਾਲ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਆਉਣ ’ਤੇ ਕਿਸਾਨੀ ਨੂੰ ਲਾਹੇਵੰਦ ਧੰਦੇ ਵਜੋਂ ਵਿਕਸਿਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਮਨੋਰਥ ਲਈ ਖੇਤੀਬਾੜੀ ਦੇ ਧੰਦੇ ਨਾਲ ਸਬੰਧਤ ਨੀਤੀਆਂ ਵਿੱਚ ਵੱਡੇ ਪੱਧਰ ’ਤੇ ਤਬਦੀਲੀ ਕੀਤੀ ਜਾਵੇਗੀ ਤਾਂ ਜੋ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰੀ ਜਾ ਸਕੇ। ਕਿਸਾਨਾਂ ਨੇ ਦੱਸਿਆ ਕਿ ਉਹਨਾਂ ਨੂੰ ਫ਼ਸਲਾਂ ਵੇਚਣ ਵਿੱਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
