ਸੀਐਮ ਦੀ ਕੋਠੀ ਅੱਗੇ ਡੱਟੇ ਕਿਸਾਨਾਂ ਨਾਲ ਮੰਤਰੀ ਧਾਲੀਵਾਲ ਨੇ ਕੀਤੀ ਮੁਲਾਕਾਤ, ਮੰਨੀਆਂ ਸਾਰੀਆਂ ਮੰਗਾਂ

 ਸੀਐਮ ਦੀ ਕੋਠੀ ਅੱਗੇ ਡੱਟੇ ਕਿਸਾਨਾਂ ਨਾਲ ਮੰਤਰੀ ਧਾਲੀਵਾਲ ਨੇ ਕੀਤੀ ਮੁਲਾਕਾਤ, ਮੰਨੀਆਂ ਸਾਰੀਆਂ ਮੰਗਾਂ

ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਲੱਗਾ ਪੱਕਾ ਮੋਰਚਾ ਖ਼ਤਮ ਹੋ ਜਾਵੇਗਾ। ਇਸ ਦਾ ਐਲਾਨ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ ਹੈ। ਦਰਅਸਲ ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ ਸੀ, ਜਿਸ ਵਿੱਚ ਮੋਰਚਾ ਚੁੱਕਣ ਦੀ ਸਹਿਮਤੀ ਬਣ ਗਈ ਹੈ।

ਮੰਤਰੀ ਧਾਲੀਵਾਲ ਨੇ ਦੱਸਿਆ ਕਿ ਸਰਕਾਰ ਦੀ ਕਿਸਾਨਾਂ ਨਾਲ ਸਹਿਮਤੀ ਬਣ ਗਈ ਹੈ ਪਰ ਕੱਲ੍ਹ ਤੱਕ ਫਿਲਹਾਲ ਧਰਨਾ ਜਾਰੀ ਰਹੇਗਾ ਅਤੇ ਕੱਲ੍ਹ ਹੀ ਇਸ ਦੀ ਸਮਾਪਤੀ ਕਰ ਦਿੱਤੀ ਜਾਵੇਗੀ। ਕਿਸਾਨਾਂ ਵੱਲੋਂ ਰੱਖੀਆਂ ਮੰਗਾਂ ਨੂੰ ਲਾਗੂ ਕਰਨ ਲਈ ਸਰਕਾਰ ਨੇ ਲਿਖਤੀ ਰੂਪ ਵਿੱਚ ਉਹਨਾਂ ਨੂੰ ਸਮੇਂ ਦਾ ਵੇਰਵਾ ਦੇ ਦਿੱਤਾ ਹੈ।

Image

ਉਹਨਾਂ ਕਿਹਾ ਕਿ ਮੁੱਖ ਤੌਰ ਤੇ ਕਿਸਾਨਾਂ ਵੱਲੋਂ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਦੀ ਮੰਗ ਦਾ ਵੀ 3 ਮਹੀਨਿਆਂ ਵਿੱਚ ਹੱਲ ਕੱਢਿਆ ਜਾਵੇਗਾ।

Image

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੱਲ੍ਹ ਨੂੰ ਪੰਜਾਬ ਭਰ ਤੋਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸੰਗਰੂਰ ਵਿਖੇ ਚੱਲ ਰਹੇ ਪੱਕੇ ਮੋਰਚੇ ਤੇ ਪਹੁੰਚਣ ਦੇ ਸੱਦੇ ਦੇ ਮੱਦੇਨਜ਼ਰ ਧਰਨਾ ਜਾਰੀ ਰੱਖਿਆ ਜਾਵੇਗੀ ਅਤੇ ਕੱਲ੍ਹ ਨੂੰ ਇਸ ਨੂੰ ਜਿੱਤ ਵਜੋਂ ਮਨਾ ਕੇ ਖ਼ਤਮ ਕਰ ਦਿੱਤਾ ਜਾਵੇਗਾ।

Leave a Reply

Your email address will not be published.