ਸੀਐਮ ਦੀ ਜਰਮਨੀ ਫੇਰੀ ’ਤੇ ਮਜੀਠੀਆ ਦਾ ਨਿਸ਼ਾਨਾ, ਸੀਐਮ ਕਾਰਨ ਪੰਜਾਬ ਨੂੰ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ

 ਸੀਐਮ ਦੀ ਜਰਮਨੀ ਫੇਰੀ ’ਤੇ ਮਜੀਠੀਆ ਦਾ ਨਿਸ਼ਾਨਾ, ਸੀਐਮ ਕਾਰਨ ਪੰਜਾਬ ਨੂੰ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਲਾਏ ਹਨ। ਉਹਨਾਂ ਨੇ ਮੁੱਖ ਮੰਤਰੀ ਮਾਨ ਦੀ ਜਰਮਨੀ ਫੇਰੀ ਕਿਹਾ ਕਿ, “ਜਹਾਜ਼ ਚੜਨ ਵੇਲੇ ਸੀਐਮ ਕੋਲੋਂ ਵੱਧ ਖਾਧਾ-ਪੀਤਾ ਗਿਆ ਹੈ। ਇਸ ਕਰਕੇ ਉਹਨਾਂ ਨੂੰ ਡੀਪਲੇਨ ਕਰ ਦਿੱਤਾ ਗਿਆ ਹੈ।” ਮਜੀਠੀਆ ਨੇ ਕਿਹਾ ਕਿ “ਇਸੇ ਕਰ ਕੇ ਉਹ ਸਮੇਂ ਸਿਰ ਦੇਸ਼ ਨਹੀਂ ਪੁੱਜ ਸਕੇ ਜੋ ਕਿ ਨਮੋਸ਼ੀ ਦੀ ਗੱਲ ਹੈ ਕਿਉਂ ਕਿ ਸੀਐਮ ਦੇ ਸਾਰੇ ਸਟਾਫ਼ ਦਾ ਸਾਮਾਨ ਵੀ ਏਅਰਪੋਰਟ ’ਤੇ ਉਤਾਰਣਾ ਪਿਆ।”

Embarrassment for Punjab CM Bhagwant Mann as BMW Group denies setting up  plant in state

ਉਹਨਾਂ ਕਿਹਾ ਕਿ, “ਸੀਐਮ ਭਗਵੰਤ ਮਾਨ ਦੀ ਜਰਮਨੀ ਫੇਰੀ ਨੇ ਪੰਜਾਬ ਤੇ ਪੰਜਾਬੀਆਂ ਨੂੰ ਨਮੋਸ਼ੀ ਦਾ ਸਾਹਮਣਾ ਕਰਵਾਇਆ ਹੈ ਕਿਉਂ ਕਿ ਪਹਿਲਾਂ ਬੀਐਮਡਬਲਿਊ ਨੇ ਪੰਜਾਬ ਵਿੱਚ ਨਿਵੇਸ਼ ਕਰਨ ਤੋਂ ਸਾਫ਼ ਮਨਾ ਕਰ ਦਿੱਤਾ।” ਮਜੀਠੀਆ ਨੇ ਕਿਹਾ ਕਿ, “ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸੱਦੇ ਗਏ ਕੌਮੀ ਇਜਲਾਸ ਤੇ ਸੀਐਮ ਭਗਵੰਤ ਮਾਨ ਦਾ ਨਾ ਪੁੱਜਣਾ, ਸਾਫ਼ ਸੰਕੇਤ ਹੈ ਕਿ ਕੋਈ ਗੜਬੜ ਤਾਂ ਹੋਈ ਹੈ।”

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਜਰਮਨੀ ਤੋਂ ਵਾਪਸੀ ਵਿੱਚ 24 ਘੰਟੇ ਦੀ ਦੇਰੀ ਨੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿਤੇ ਹਨ। ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਦਿੱਲੀ ਵਿੱਚ ਕਰਵਾਏ ਕੌਮੀ ਸੰਮੇਲਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੱਜੀ ਤੌਰ ਤੇ ਸ਼ਾਮਲ ਹੋਣ ਦੀ ਬਜਾਏ ਵੀਡੀਓ ਕਾਲ ਰਾਹੀਂ ਹਾਜ਼ਰੀ ਭਰੀ ਹੈ। ਇਸ ਮਗਰੋਂ ਵਿਰੋਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨ ਦਾ ਮੌਕਾ ਹੱਥੋਂ ਨਹੀਂ ਜਾਣ ਦੇ ਰਹੇ।

ਇਸ ਸਬੰਧੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੀ ਤਬੀਅਤ ਠੀਕ ਨਾ ਹੋਣ ਕਰਕੇ ਉਹਨਾਂ ਨੇ ਇੱਕ ਦਿਨ ਦੇਰੀ ਨਾਲ ਦੇਸ਼ ਵਾਪਸ ਪਰਤਣ ਦਾ ਫ਼ੈਸਲਾ ਕੀਤਾ ਹੈ। ਦਰਅਸਲ ਜਦੋਂ ਭਾਜਪਾ ਵੱਲੋਂ ਕਥਿਤ ਦਿੱਲੀ ਤੋਂ ਬਾਅਦ ਪੰਜਾਬ ’ਚ ‘ਆਪ’ ਦੀ ਸਰਕਾਰ ਡੇਗਣ ਲਈ ਵਿਧਾਇਕਾਂ ਨੂੰ ਖਰੀਦਣ ਵਾਸਤੇ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ ਤਾਂ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਚੁਣੇ ਹੋਏ ਪ੍ਰਤੀਨਿਧਾਂ ਤੇ ਸੀਨੀਅਰ ਆਗੂਆਂ ਲਈ ਦਿੱਲੀ ਵਿਚ ਕੌਮੀ ਸੰਮੇਲਨ ਸੱਦਿਆ ਸੀ।

Leave a Reply

Your email address will not be published.