ਸੀਐਮ ਦੇ ਘਰ ਬਾਹਰ ਕਿਸਾਨਾਂ ਦਾ ਪੱਕਾ ਮੋਰਚਾ, ਸੀਐਮ ਦੀ ਕੋਠੀ ਦਾ ਅੱਜ ਕੀਤਾ ਜਾਵੇਗਾ ਮੁਕੰਮਲ ਘਿਰਾਓ

 ਸੀਐਮ ਦੇ ਘਰ ਬਾਹਰ ਕਿਸਾਨਾਂ ਦਾ ਪੱਕਾ ਮੋਰਚਾ, ਸੀਐਮ ਦੀ ਕੋਠੀ ਦਾ ਅੱਜ ਕੀਤਾ ਜਾਵੇਗਾ ਮੁਕੰਮਲ ਘਿਰਾਓ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿਛਲੇ 11 ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਤੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਜੱਥੇਬੰਦੀ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਉਹ ਅੱਜ ਯਾਨੀ 20 ਅਕਤੂਬਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਮੁਕੰਮਲ ਘਿਰਾਓ ਕਰਕੇ ਚਾਰੇ ਪਾਸਿਓਂ ਬੰਦ ਕਰ ਦੇਣਗੇ। ਪ੍ਰਧਾਨ ਉਗਰਾਹਾਂ ਨੇ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਇਸ ਧਰਨੇ ਵਿੱਚ ਪਹੁੰਚ ਰਹੇ ਹਨ।

May be an image of 3 people, people standing and road

ਇਸ ਮੌਕੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸੰਘਰਸ਼ੀ ਮੋਰਚਿਆਂ ਤੋਂ ਬਿਨਾਂ ਕਿਸੇ ਮਸਲੇ ਦਾ ਹੱਲ ਨਹੀਂ ਹੁੰਦਾ, ਸੰਘਰਸ਼ ਹੀ ਹਰ ਸਮੱਸਿਆ ਦਾ ਹੱਲ ਹੈ। ਪਿਛਲੇ 11 ਦਿਨਾਂ ਤੋਂ ਕਿਸਾਨਾਂ ਵੱਲੋਂ ਧਰਨਾ ਲਾਇਆ ਹੋਇਆ ਹੈ ਪਰ ਸਰਕਾਰ ਨੇ ਕਿਸਾਨਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਅਤ ਚੁੱਪੀ ਵੱਟੀ ਹੋਈ ਹੈ।

May be an image of 2 people, people standing and outdoors

ਇਸ ਦੇ ਨਾਲ ਹੀ ਪ੍ਰਧਾਨ ਉਗਰਾਹਾਂ ਨੇ ਕਿਹਾ ਕਿ ਲਲਕਾਰ ਰੈਲੀ ਦੌਰਾਨ ਜਿਹੜਾ ਯਾਦ ਪੱਤਰ ਸਰਕਾਰ ਨੂੰ ਭੇਜਿਆ ਗਿਆ ਸੀ ਉਸ ਬਾਰੇ ਵੀ ਸਰਕਾਰ ਨੇ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਦਿੱਤਾ ਜਿਸ ਕਾਰਨ ਕਿਸਾਨਾਂ ਵਿੱਚ ਸਰਕਾਰ ਖ਼ਿਲਾਫ਼ ਗੁੱਸਾ ਵਧਦਾ ਜਾ ਰਿਹਾ ਹੈ। ਧਰਨੇ ਵਿੱਚ ਸ਼ਿਰਕਤ ਕਰਦੇ ਕਿਸਾਨਾਂ ਨੇ ਕਿਹਾ ਕਿ ਸੰਘਰਸ਼ ਵਿਚਾਲੇ ਸ਼ਹੀਦ ਹੋਏ ਕਿਸਾਨ ਗੁਰਚਰਨ ਸਿੰਘ ਦਾ ਉਦੋਂ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਪੀੜਤ ਪਰਿਵਾਰ ਨੂੰ 10 ਲੱਖ ਦਾ ਮੁਆਵਜ਼ਾ, ਪਰਿਵਾਰ ਦੇ ਜੀਅ ਨੂੰ ਸਰਕਾਰੀ ਨੌਕਰੀ ਤੇ ਪਰਿਵਾਰ ਦੇ ਸਿਰ ਚੜ੍ਹਿਆ ਕਰਜ਼ਾ ਮੁਆਫ਼ ਨਹੀਂ ਕਰਦੀ।

May be an image of 11 people and people standing

ਉਗਰਾਹਾਂ ਨੇ ਕਿਹਾ ਕਿ ਕਿਸਾਨਾਂ ਦਾ ਭਗਵੰਤ ਮਾਨ ਨਾਲ ਕੋਈ ਝਗੜਾ ਜਾਂ ਕੋਈ ਦੁਸ਼ਮਣੀ ਨਹੀਂ ਹੈ ਸਗੋਂ ਉਨ੍ਹਾਂ ਦਾ ਪੰਜਾਬ ਦਾ ਮੁੱਖ ਮੰਤਰੀ ਨਾਲ ਵਿਵਾਦ ਹੈ। ਇਸ ਲਈ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਇਹ ਕੋਈ ਪਹਿਲਾਂ ਮੋਰਚਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਕਿਸਾਨਾਂ ਨੇ ਜੋ ਮੋਰਚਾ ਲਾਇਆ ਹੈ ਉਹ ਫ਼ਤਿਹ ਕਰਕੇ ਵਾਪਸ ਆਏ ਹਨ। ਇਹ ਮੋਰਚਾ ਵੀ ਕਿਸਾਨ ਜਿੱਤ ਕੇ ਹੀ ਪਰਤਣਗੇ।

Leave a Reply

Your email address will not be published.