ਸੀਐਮ ਦੇ ਘਰ ਬਾਹਰ ਕਿਸਾਨਾਂ ਦਾ ਪੱਕਾ ਮੋਰਚਾ, ਕਿਸਾਨਾਂ ਨੇ ਮੰਗਾਂ ਨਾ ਮੰਨਣ ’ਤੇ ਤਿੱਖੇ ਸੰਘਰਸ਼ ਦੀ ਦਿੱਤੀ ਚੇਤਾਵਨੀ

 ਸੀਐਮ ਦੇ ਘਰ ਬਾਹਰ ਕਿਸਾਨਾਂ ਦਾ ਪੱਕਾ ਮੋਰਚਾ, ਕਿਸਾਨਾਂ ਨੇ ਮੰਗਾਂ ਨਾ ਮੰਨਣ ’ਤੇ ਤਿੱਖੇ ਸੰਘਰਸ਼ ਦੀ ਦਿੱਤੀ ਚੇਤਾਵਨੀ

ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਵੱਡਾ ਸੰਘਰਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ ਸੀ। ਹੁਣ ਕਿਸਾਨ ਪੰਜਾਬ ਸਰਕਾਰ ਖਿਲਾਫ਼ ਵੀ ਗੁੱਸੇ ਵਿੱਚ ਨਜ਼ਰ ਆ ਰਹੇ ਹਨ ਇਸ ਲਈ ਓਹਨਾਂ ਵੱਲੋਂ ਪਿਛਲੇ ਕਈ ਦਿਨ ਤੋਂ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਸਥਿਤ ਰਿਹਾਇਸ਼ ਸਾਹਮਣੇ ਆਪਣੀਆਂ ਮੰਗਾਂ ਨੂੰ ਲੈ ਕੇ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ।

ਇਸ ਬਾਰੇ ਕਿਸਾਨਾਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਿਸਾਨਾਂ ਦੀਆਂ ਫਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਸੀ, ਇਸ ਤੋਂ ਇਲਾਵਾ ਲੰਪੀ ਸਕਿਨ ਬਿਮਾਰੀ ਨਾਲ ਗਊਆਂ ਦੀ ਵੱਡੀ ਗਿਣਤੀ ਵਿੱਚ ਮੌਤ ਹੋ ਗਈ ਸੀ, ਜਿਸ ਦਾ ਮੁਆਵਜ਼ਾ ਸਰਕਾਰ ਵੱਲੋਂ ਅਜੇ ਤੱਕ ਨਹੀਂ ਦਿੱਤਾ ਗਿਆ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਖੇਤਾਂ ਵਿੱਚੋਂ ਮਿੱਟੀ ਚੁੱਕ ਕੇ ਖੇਤ ਪੱਧਰਾ ਕਰਨ ਸਬੰਧੀ ਕੋਈ ਕਾਨੂੰਨ ਬਣਾਇਆ ਜਾਵੇ, ਤਾਂ ਕਿ ਕਿਸਾਨਾਂ ਤੇ ਮਈਨਿੰਗ ਦੇ ਪਰਚੇ ਨਾ ਹੋ ਸਕਣ।

ਉਹਨਾਂ ਕਿਹਾ ਕਿ ਹੁਣ ਕਿਸਾਨਾਂ ਵੱਲੋਂ ਕੱਲ੍ਹ ਨੂੰ ਧਰਨੇ ਵਾਲੀ ਥਾਂ ਤੇ ਇੱਕ ਵੱਡਾ ਇਕੱਠ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਦੱਸ ਦਈਏ ਕਿ ਕਿਸਾਨ ਪਿਛਲੇ ਕਈ ਦਿਨਾਂ ਤੋਂ ਸੰਗਰੂਰ ਵਿੱਚ ਪੱਕੇ ਮੋਰਚੇ ਲਗਾ ਕੇ ਬੈਠੇ ਹੋਏ ਨੇ, ਉਹਨਾਂ ਵੱਲੋਂ ਸਰਕਾਰ ਤੋਂ ਮੰਗਾਂ ਦੀ ਪੂਰਤੀ ਲਈ ਲਿਖਤੀ ਭਰੋਸਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।

Leave a Reply

Your email address will not be published.