ਸੀਐਮ ਦੇ ਬਿਆਨ ਤੋਂ ਬਾਅਦ ਭੜਕੇ ਕਿਸਾਨ, ਟੋਲ ਪਲਾਜ਼ਾ ਪੂਰਨ ਤੌਰ ’ਤੇ ਕੀਤਾ ਬੰਦ

 ਸੀਐਮ ਦੇ ਬਿਆਨ ਤੋਂ ਬਾਅਦ ਭੜਕੇ ਕਿਸਾਨ, ਟੋਲ ਪਲਾਜ਼ਾ ਪੂਰਨ ਤੌਰ ’ਤੇ ਕੀਤਾ ਬੰਦ

ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਹਨਾਂ ਵੱਲੋਂ ਵੱਖ ਵੱਖ ਜਗ੍ਹਾ ਤੇ ਸੜਕਾਂ ਜਾਮ ਕੀਤੀਆਂ ਗਈਆਂ ਹਨ। ਕਿਸਾਨਾਂ ਦੇ ਇਸ ਕਦਮ ਤੋਂ ਬਾਅਦ ਮੁੱਖ ਮੰਤਰੀ ਕਿਸਾਨਾਂ ਨਾਲ ਕਾਫ਼ੀ ਨਰਾਜ਼ ਵੀ ਨਜ਼ਰ ਆਏ, ਓਹਨਾਂ ਵੱਲੋਂ ਕਿਸਾਨਾਂ ਤੇ ਤਿੱਖੇ ਸ਼ਬਦੀ ਹਮਲੇ ਕੀਤੇ ਗਏ ਅਤੇ ਧਰਨੇ ਕਿਸੇ ਵਿਧਾਇਕ ਜਾਂ ਮੰਤਰੀ ਦੇ ਘਰ ਬਾਹਰ ਲਾਉਣ ਦੀ ਅਪੀਲ ਕੀਤੀ ਗਈ ਸੀ, ਮੁੱਖ ਮੰਤਰੀ ਦੀ ਇਸ ਅਪੀਲ ਤੋਂ ਬਾਅਦ ਵੀ ਕਿਸਾਨਾਂ ਤੇ ਕੋਈ ਅਸਰ ਹੁੰਦਾ ਹੋਇਆ ਨਜ਼ਰ ਨਹੀਂ ਆ ਰਿਹਾ।

ਕਿਸਾਨਾਂ ਨੇ ਆਪਣੇ ਧਰਨਿਆਂ ਨੂੰ ਹੋਰ ਸਖ਼ਤ ਕਰਦੇ ਹੋਏ ਅੰਮ੍ਰਿਤਸਰ ਦਾ ਕੱਥੂਨੰਗਲ ਟੋਲ ਪਲਾਜ਼ਾ ਪੂਰਨ ਤੌਰ ਤੇ ਬੰਦ ਕਰ ਦਿੱਤਾ, ਇਸ ਦੌਰਾਨ ਕਿਸਾਨਾਂ ਦੀ ਰਾਹਗੀਰਾਂ ਨਾਲ ਤਿੱਖੀ ਬਹਿਸ ਵੀ ਹੋਈ। ਮੁੱਖ ਮੰਤਰੀ ਦੇ ਕਿਸਾਨ ਜਥੇਬੰਦੀਆਂ ਬਾਰੇ ਦਿੱਤੇ ਗਏ ਬਿਆਨ ਤੋਂ ਬਾਅਦ ਕਿਸਾਨਾਂ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਬੰਦ ਕਮਰਿਆਂ ਵਿੱਚ ਬੈਠ ਕੇ ਗੱਲਾਂ ਨਹੀ ਕਰਨੀਆਂ ਚਾਹੀਦੀਆਂ, ਬਲਕਿ ਕਿਸਾਨਾਂ ਦੇ ਵਿੱਚ ਆਉਣਾ ਚਾਹੀਦਾ। ਓਹਨਾਂ ਕਿਹਾ ਕਿ ਉਹਨਾਂ ਵੱਲੋਂ ਲੋਕਾਂ ਨੂੰ ਰਸਤਾ ਖੋਲ੍ਹ ਕੇ ਰਾਹਤ ਦਿੱਤੀ ਗਈ ਸੀ।

ਪਰ ਹੁਣ ਦੁਬਾਰਾ ਫੇਰ ਟੋਲ ਪਲਾਜ਼ਾ ਪੂਰਨ ਤੌਰ ਤੇ ਬੰਦ ਕਰ ਦਿੱਤਾ ਗਿਆ ਅਤੇ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਇਸ ਨੂੰ ਖਾਲੀ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਦੇ ਕਿਸਾਨ ਜਥੇਬੰਦੀਆਂ ਬਾਰੇ ਦਿੱਤੇ ਗਏ ਬਿਆਨ ਤੋਂ ਬਾਅਦ ਕਿਸਾਨ ਕਾਫ਼ੀ ਗੁੱਸੇ ਦੇ ਵਿੱਚ ਨਜ਼ਰ ਆ ਰਹੇ ਨੇ, ਅਤੇ ਓਹਨਾਂ ਵੱਲੋਂ ਪ੍ਰਦਰਸ਼ਨ ਵਿੱਚ ਕੋਈ ਢਿੱਲ ਨਾ ਦੇਣ ਦਾ ਐਲਾਨ ਕਰ ਦਿੱਤਾ ਗਿਆ, ਹੁਣ ਦੇਖਣਾ ਹੋਵੇਗਾ ਕਿ ਕਿਸਾਨਾਂ ਦਾ ਇਹ ਪ੍ਰਦਰਸ਼ਨ ਕਿਸ ਤਰ੍ਹਾਂ ਖਤਮ ਹੋਵੇਗਾ।

Leave a Reply

Your email address will not be published.